|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ ਨੇ ਭਾਰਤ ਨੂੰ 7 ਵਿਕਟਾਂ ਨਾਲ ਹਰਾ ਪਹਿਲੀ ਵਾਰ ਭਾਰਤੀ ਜ਼ਮੀਨ 'ਤੇ ਟੀ-20 ਸੀਰੀਜ਼

ਬੈਂਗਲੁਰੂ (ਵਿਕਰਮ ਸਹਿਜਪਾਲ) : ਗਲੇਨ ਮੈਕਸਵੈੱਲ ਨੇ ਭਾਰਤ ਨੂੰ ਦੂਸਰੇ ਅਤੇ ਆਖਰੀ ਮੁਕਾਬਲੇ ਵਿਚ 7 ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਭਾਰਤੀ ਜ਼ਮੀਨ 'ਤੇ ਟੀ-20 ਸੀਰੀਜ਼ ਜਿੱਤ ਲਈ। ਭਾਰਤ ਨੇ ਕਪਤਾਨ ਵਿਰਾਟ ਕੋਹਲੀ (ਅਜੇਤੂ 72) ਅਤੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ (40) ਦੀਆਂ ਸ਼ਾਨਦਾਰ ਪਾਰੀਆਂ ਨਾਲ 4 ਵਿਕਟਾਂ 'ਤੇ 190 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਪਰ ਮੈਕਸਵੈੱਲ ਦੇ ਤ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬੈਂਗਲੁਰੂ (ਵਿਕਰਮ ਸਹਿਜਪਾਲ) : ਗਲੇਨ ਮੈਕਸਵੈੱਲ ਨੇ ਭਾਰਤ ਨੂੰ ਦੂਸਰੇ ਅਤੇ ਆਖਰੀ ਮੁਕਾਬਲੇ ਵਿਚ 7 ਵਿਕਟਾਂ ਨਾਲ ਹਰਾ ਕੇ ਪਹਿਲੀ ਵਾਰ ਭਾਰਤੀ ਜ਼ਮੀਨ 'ਤੇ ਟੀ-20 ਸੀਰੀਜ਼ ਜਿੱਤ ਲਈ। ਭਾਰਤ ਨੇ ਕਪਤਾਨ ਵਿਰਾਟ ਕੋਹਲੀ (ਅਜੇਤੂ 72) ਅਤੇ ਵਿਕਟਕੀਪਰ ਮਹਿੰਦਰ ਸਿੰਘ ਧੋਨੀ (40) ਦੀਆਂ ਸ਼ਾਨਦਾਰ ਪਾਰੀਆਂ ਨਾਲ 4 ਵਿਕਟਾਂ 'ਤੇ 190 ਦੌੜਾਂ ਦਾ ਮਜ਼ਬੂਤ ਸਕੋਰ ਬਣਾਇਆ ਪਰ ਮੈਕਸਵੈੱਲ ਦੇ ਤੂਫਾਨ ਅੱਗੇ ਭਾਰਤੀ ਗੇਂਦਬਾਜ਼ ਇਸ ਸਕੋਰ ਦਾ ਬਚਾਅ ਨਹੀਂ ਕਰ ਸਕੇ।

ਸੰਬੰਧਿਤ ਖ਼ਬਰਾਂ

ਆਸਟਰੇਲੀਆ ਨੇ 19.4 ਓਵਰਾਂ ਵਿਚ 3 ਵਿਕਟਾਂ 'ਤੇ 194 ਦੌੜਾਂ ਬਣਾ ਕੇ ਸੀਰੀਜ਼ 2-0 ਨਾਲ ਜਿੱਤ ਲਈ। ਮੈਕਸਵੈੱਲ ਇਸ ਸ਼ਾਨਦਾਰ ਪਾਰੀ ਲਈ 'ਮੈਨ ਆਫ ਦਿ ਮੈਚ' ਬਣਿਆ। ਉਸ ਨੇ ਪੀਟਰ ਹੈਂਡਸਕੌਂਬ (ਅਜੇਤੂ 20) ਦੇ ਨਾਲ ਚੌਥੀ ਵਿਕਟ ਲਈ 8.3 ਓਵਰਾਂ ਵਿਚ 99 ਦੌੜਾਂ ਦੀ ਮੈਚ ਜੇਤੂ ਸਾਂਝੇਦਾਰੀ ਕੀਤੀ।

ਆਸਟਰੇਲੀਆਈ ਟੀਮ ਇਸ ਸ਼ਾਨਦਾਰ ਸੀਰੀਜ਼ ਜਿੱਤਣ ਤੋਂ ਬਾਅਦ ਹੁਣ ਅੱਗੇ ਭਾਰਤ ਖਿਲਾਫ 5 ਮੈਚਾਂ ਦੀ ਵਨ ਡੇ ਸੀਰੀਜ਼ ਵਿਚ ਉਤਰੇਗੀ। ਭਾਰਤ ਨੇ ਇਸ ਤਰ੍ਹਾਂ ਆਪਣੀ ਜ਼ਮੀਨ 'ਤੇ ਚੌਥੀ ਦੋ-ਪੱਖੀ ਟੀ-20 ਸੀਰੀਜ਼ ਗੁਆਈ। ਇਸ ਤੋਂ ਪਹਿਲਾਂ ਵਿਰਾਟ ਅਤੇ ਧੋਨੀ ਨੇ ਚੌਥੀ ਵਿਕਟ ਲਈ ਸਿਰਫ 50 ਗੇਂਦਾਂ ਵਿਚ 100 ਦੌੜਾਂ ਦੀ ਜ਼ਬਰਦਸਤ ਸਾਂਝੇਦਾਰੀ ਕੀਤੀ। ਵਿਰਾਟ ਨੇ 20ਵਾਂ ਟੀ-20 ਅਰਧ-ਸੈਂਕੜਾ ਲਾਉਂਦੇ ਹੋਏ 72 ਦੌੜਾਂ ਬਣਾਈਆਂ। ਧੋਨੀ ਨੇ 40, ਕਾਰਤਿਕ ਅਜੇਤੂ 8 ਅਤੇ ਲੋਕੇਸ਼ ਰਾਹੁਲ ਨੇ 47 ਦੌੜਾਂ ਬਣਾਈਆਂ।

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!