ਕਪੂਰਥਲਾ : ਸਿਹਤ ਵਿਭਾਗ ਕਪੂਰਥਲਾ ਵੱਲੋਂ 20 ਤੋਂ 26 ਮਾਰਚ ਤੱਕ ਵਰਲਡ ਓਰਲ ਹੈਲਥ ਵੀਕ ਮਣਾਇਆ ਜਾ ਰਿਹਾ ਹੈ। ਇਸ ਲੜੀ ਦੇ ਤਹਿਤ ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਡੈਂਟਲ ਵਿਭਾਗ ਕਪੂਰਥਲਾ ਵੱਲੋਂ ਝੁੱਗੀਆਂ ਝੋਂਪੜੀਆਂ ਵਿੱਚ ਰਹਿ ਰਹੇ ਬੱਚਿਆਂ ਨੂੰ ਦੰਦਾਂ ਦੀ ਸਿਹਤ ਸੰਭਾਲ ਪ੍ਰਤੀ ਜਾਗਰੂਕ ਕੀਤਾ ਗਿਆ। ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਨੇ ਕਿਹਾ ਕਿ ਵਿਭਾਗ ਦਾ ਉਦੇਸ਼ ਲੋਕਾਂ ਹਰ ਵਰਗ ਦੇ ਲੋਕਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਓਰਲ ਹੈਲਥ ਪ੍ਰਤੀ ਜਾਗਰੂਕ ਕਰਨਾ ਹੈ। ਇਸ ਮੌਕੇ ਤੇ ਮੈਡੀਕਲ ਅਫਸਰ (ਡੈਂਟਲ) ਡਾ. ਮੋਨਿੰਦਰ ਕੌਰ ਵੱਲੋਂ ਬੱਚਿਆਂ ਨੂੰ ਬ੍ਰਸ਼ ਕਰਨ ਦੇ ਸਹੀ ਤਰੀਕਿਆਂ ਬਾਰੇ ਸਮਝਾਇਆ ਗਿਆ।
ਸੰਬੰਧਿਤ ਖ਼ਬਰਾਂ
ਨਾਲ ਹੀ ਉਨ੍ਹਾਂ ਬੱਚਿਆਂ ਤੇ ਉਨ੍ਹਾਂ ਦੇ ਪੈਰੇਂਟਸ ਨੂੰ ਪੌਸ਼ਟਿਕ ਆਹਾਰ ਲੈਣ ਤੇ ਜੰਕ ਫੂਡ ਨਾ ਲੈਣ ਬਾਰੇ ਵੀ ਪ੍ਰੇਰਿਤ ਕੀਤਾ। ਡਾ. ਮੋਨਿੰਦਰ ਕੌਰ ਨੇ ਦੱਸਿਆ ਕਿ ਮਿੱਠੀਆਂ ਚੀਜਾਂ, ਟੌਫੀਆਂ ਜੰਕ ਫੂਡ ਆਦਿ ਬੱਚਿਆਂ ਦੇ ਦੰਦਾਂ ਵਿੱਚ ਕੈਵੀਟੀਜ ਦਾ ਕਾਰਨ ਬਣਦੀਆਂ ਹਨ। ਇਸ ਤੋਂ ਇਲਾਵਾ ਉਨ੍ਹਾਂ ਲੋਕਾਂ ਨੂੰ ਤੰਬਾਕੂਨੋਸ਼ੀ ਨਾਲ ਹੋਣ ਵਾਲੇ ਮੂੰਹ ਦੇ ਕੈਂਸਰ ਬਾਰੇ ਵੀ ਜਾਣਕਾਰੀ ਦਿੱਤੀ। ਡਾ. ਮੋਨਿੰਦਰ ਕੌਰ ਨੇ ਕਿਹਾ ਕਿ ਜੇਕਰ ਮੂੰਹ ਵਿੱਚ ਨਾ ਠੀਕ ਹੋਣ ਵਾਲਾ ਛਾਲਾ ਹੋਵੇ, ਮੂੰਹ ਵਿੱਚ ਸਫੈਦ ਦਾਗ ਹੋਣ, ਕੋਈ ਗਟੋਲੀ ਹੋਵੇ ਜਾਂ ਦੰਦਾਂ ਤੇ ਮਸੂੜਿਆਂ ਦੇ ਰੰਗ ਵਿੱਚ ਬਦਲਾਅ ਆਉਣਾ ਸ਼ੁਰੂ ਹੋਵੇ ਤਾਂ ਤੁਰੰਤ ਦੰਦਾਂ ਦੇ ਮਾਹਰ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਸ ਤੋਂ ਇਲਾਵਾ ਝੁੱਗੀਆਂ ਵਿੱਚ ਰਹਿ ਰਹੇ ਲੋਕਾਂ ਨੂੰ ਝੋਲਾਛਾਪ ਦੰਦਸਾਜਾਂ ਤੋਂ ਇਲਾਜ ਕਰਵਾਉਣ ਤੋਂ ਬਚਣ ਲਈ ਕਿਹਾ ਗਿਆ। ਇਸ ਮੌਕੇ ਤੇ ਬੱਚਿਆਂ ਨੂੰ ਟੂਥਪੇਸਟ ਤੇ ਬ੍ਰਸ਼ ਵੀ ਵੰਡੇ ਗਏ।






