|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਲਗਾਏ ਜਾਗਰੂਕਤਾ ਕੈਂਪ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਅਤੇ ਬੀ. ਡੀ. ਪੀ. ਓ ਦਫ਼ਤਰ ਢਿਲਵਾਂ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨਾਂ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਅਤੇ ਬੀ. ਡੀ. ਪੀ. ਓ ਦਫ਼ਤਰ ਢਿਲਵਾਂ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਏ ਗਏ, ਜਿਨਾਂ ਦੌਰਾਨ ਜਿਥੇ ਵਿਦਿਆਰਥੀਆਂ ਨੂੰ ਕੈਰੀਅਰ ਸਬੰਧੀ ਜਾਣਕਾਰੀ ਦਿੱਤੀ ਗਈ ਉਥੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰੇਰਿਆ ਗਿਆ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਇਸ ਪ੍ਰਾਜੈਕਟ ਤਹਿਤ ਕਰਵਾਏ ਜਾ ਰਹੇ ਵੱਖ-ਵੱਖ ਮੁਫ਼ਤ ਕੋਰਸਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਆਪਣਾ ਕੰਮਕਾਜ਼ ਖੋਲਣ ਲਈ ਬੈਂਕਾਂ ਤੋਂ ਸਬਸਿਡੀ ’ਤੇ ਕਰਜ਼ ਹਾਸਲ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ।

ਉਨਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 33 ਫੀਸਦੀ ਤੱਕ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ। ਉਨਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਕੋਈ ਨਾ ਕੋਈ ਕਿੱਤਾ ਸਿੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਇਸ ਮੌਕੇ ਸ੍ਰੀ ਰਾਜੇਸ਼ ਬਾਹਰੀ, ਸ੍ਰੀ ਪ੍ਰਾਨਸ਼ੂਲ ਸ਼ਰਮਾ, ਸ੍ਰੀ ਰਾਜਬੀਰ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦਾ ਸਟਾਫ ਹਾਜ਼ਰ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!