|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਗੈਰ ਸੰਚਾਰੀ ਰੋਗਾਂ ਬਾਰੇ ਜਾਗਰੂਕਤਾ ਜਰੂਰੀ : ਸਿਵਲ ਸਰਜਨ

ਕਪੂਰਥਲਾ (ਗੁਰਦੇਵ ਸਿੰਘ) : ਗੈਰ ਸੰਚਾਰੀ ਰੋਗਾਂ ਕਾਰਨ ਭਾਰਤ ਵਿੱਚ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਬਹੁਤ ਜਿਆਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਵਲ ਹਸਪਤਾਲ ਵਿਖੇ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਦੇ ਸੰਬੰਧ ਵਿੱਚ ਲੱਗੇ ਮੁਫਤ ਮੈਡੀਕਲ ਚੈਕਅੱਪ ਕੈਂਪ ਦੇ ਉਦਘਾਟਨ ਦੌਰਾਨ ਪ੍ਰਗਟ ਕੀਤੇ। ਡਾ.ਬਲਵੰਤ ਸਿੰਘ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਵਿੱਚ ਕੈਂਸਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਗੁਰਦੇਵ ਸਿੰਘ) : ਗੈਰ ਸੰਚਾਰੀ ਰੋਗਾਂ ਕਾਰਨ ਭਾਰਤ ਵਿੱਚ ਹੋਣ ਵਾਲੀਆਂ ਮੌਤਾਂ ਦੀ ਸੰਖਿਆ ਬਹੁਤ ਜਿਆਦਾ ਹੈ। ਇਹ ਸ਼ਬਦ ਸਿਵਲ ਸਰਜਨ ਡਾ. ਬਲਵੰਤ ਸਿੰਘ ਨੇ ਸਿਵਲ ਹਸਪਤਾਲ ਵਿਖੇ ਗੈਰ ਸੰਚਾਰੀ ਰੋਗਾਂ ਦੀ ਰੋਕਥਾਮ ਦੇ ਸੰਬੰਧ ਵਿੱਚ ਲੱਗੇ ਮੁਫਤ ਮੈਡੀਕਲ ਚੈਕਅੱਪ ਕੈਂਪ ਦੇ ਉਦਘਾਟਨ ਦੌਰਾਨ ਪ੍ਰਗਟ ਕੀਤੇ। ਡਾ.ਬਲਵੰਤ ਸਿੰਘ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਵਿੱਚ ਕੈਂਸਰ, ਡਾਈਬੀਟੀਜ, ਦਿਲ ਦੀਆਂ ਬੀਮਾਰੀਆਂ ਤੇ ਸਟ੍ਰੋਕ ਸ਼ਾਮਲ ਹੈ। ਇਨ੍ਹਾਂ ਸਾਰੀਆਂ ਬੀਮਾਰੀਆਂ ਕਾਰਨ ਲੋਕ ਸਮੇਂ ਤੋਂ ਪਹਿਲਾਂ ਹੀ ਮੌਤ ਦੇ ਮੂੰਹ ਵਿੱਚ ਚਲੇ ਜਾਂਦੇ ਹਨ। ਡਾ. ਬਲਵੰਤ ਸਿੰਘ ਨੇ ਦੱਸਿਆ ਕਿ ਇਸ ਦਾ ਮੁੱਖ ਕਾਰਨ ਸਮੇਂ ਸਿਰ ਰੋਗ ਦੀ ਪਛਾਣ ਨਾ ਹੋਣਾ ਤੇ ਇਲਾਜ ਵਿੱਚ ਦੇਰੀ ਦਾ ਹੋਣਾ ਹੈ ।ਡਾ. ਬਲਵੰਤ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਗੈਰ ਸੰਚਾਰੀ ਰੋਗਾਂ ਦੇ ਸੰਬੰਧ ਵਿੱਚ ਐੱਨ.ਸੀ.ਡੀ. ਪ੍ਰੋਗਰਾਮ ਚਲਾਇਆ ਜਾ ਰਿਹਾ ਹੈ ਜਿਨ੍ਹਾਂ ਵਿੱਚ ਉਕਤ ਬੀਮਾਰੀਆਂ ਦੀ ਜਾਂਚ ਤੇ ਇਲਾਜ ਮੁਫਤ ਕੀਤਾ ਜਾਂਦਾ ਹੈ।ਇਸ ਮੌਕੇ ਤੇ ਸਹਾਇਕ ਸਿਵਲ ਸਰਜਨ ਡਾ. ਰਮੇਸ਼ ਕੁਮਾਰੀ ਬੰਗਾਂ, ਜਿਲਾ ਸਿਹਤ ਅਫਸਰ ਡਾ. ਕੁਲਜੀਤ ਸਿੰਘ, ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ,ਜਿਲਾ ਟੀਕਾਕਰਨ ਅਫਸਰ ਡਾ. ਆਸ਼ਾ ਮਾਂਗਟ ਵਿਸ਼ੇਸ਼ ਤੌਰ ਤੇ ਹਾਜਰ ਸਨ।

ਸੰਤੁਲਤ ਭੋਜਨ ਤੇ ਸ਼ਰੀਰਕ ਗਤੀਵਿਧੀਆਂ ਜਰੂਰੀ – ਡਾ. ਸਾਰਿਕਾ ਦੁੱਗਲ

ਸੰਬੰਧਿਤ ਖ਼ਬਰਾਂ

ਡਿਪਟੀ ਮੈਡੀਕਲ ਕਮਿਸ਼ਨਰ ਕਮ ਨੋਡਲ ਅਫਸਰ ਐੱਨ.ਸੀ.ਡੀ. ਪ੍ਰੋਗਰਾਮ ਡਾ. ਸਾਰਿਕਾ ਦੁੱਗਲ ਨੇ ਦੱਸਿਆ ਕਿ ਗੈਰ ਸੰਚਾਰੀ ਰੋਗਾਂ ਦੇ ਸੰਬੰਧ ਵਿੱਚ ਵਿਭਾਗ ਵੱਲੋਂ ਚਲਾਏ ਪ੍ਰੋਗਰਾਮ ਦਾ ਉਦੇਸ਼ ਕੈਂਸਰ, ਸ਼ੂਗਰ, ਦਿਲ ਦੀਆਂ ਬੀਮਾਰੀਆਂ ਤੇ ਸਟ੍ਰੋਕ ਨਾਲ ਹੋਣ ਵਾਲੀਆਂ ਮੌਤਾਂ ਨੂੰ ਘੱਟ ਕਰਨਾ ਹੈ। ਇਹ ਤਦ ਹੀ ਸੰਭਵ ਹੈ ਜਦ ਪੀੜਤ ਦੀ ਸਹੀ ਸਮੇਂ ਜਾਂਚ ਹੋਏ ਤੇ ਇਲਾਜ ਲਈ ਉਸ ਨੂੰ ਰੈਫਰ ਕੀਤਾ ਜਾ ਸਕੇ।ਉਨ੍ਹਾਂ ਲੋਕਾਂ ਨੂੰ ਸੰਤੁਲਤ ਭੋਜਨ ਖਾਣ ਤੇ ਸ਼ਰੀਰਕ ਗਤੀਵਿਧੀਆਂ ਕਰਨ ਲਈ ਪ੍ਰੇਰਿਆ। ਡਾ. ਸਾਰਿਕਾ ਦੁੱਗਲ ਨੇ ਕਿਹਾ ਕਿ ਭਵਿੱਖ ਵਿੱਚ ਵੀ ਅਜਿਹੇ ਆਯੋਜਨ ਕੀਤੇ ਜਾਂਦੇ ਰਹਿਣਗੇ। ਇਸ ਮੌਕੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਦਰਸਾਉਂਦੀ ਇੱਕ ਪ੍ਰਦਰਸ਼ਨੀ ਵੀ ਡਿਸਪਲੇ ਕੀਤੀ ਗਈ।

813 ਦੇ ਲਗਪੱਗ ਲੋਕਾਂ ਨੇ ਲਿਆ ਕੈਂਪ ਦਾ ਲਾਭ – ਡਾ. ਰੀਟਾ ਬਾਲਾ

ਸੀਨੀਅਰ ਮੈਡੀਕਲ ਅਫਸਰ ਡਾ. ਰੀਟਾ ਬਾਲਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਵੱਖ ਵੱਖ ਬੀਮਾਰੀਆਂ ਦੇ ਮਾਹਰ ਡਾਕਟਰਾਂ ਵੱਲੋਂ ਲੋਕਾਂ ਦੀ ਮੁਫਤ ਜਾਂਚ ਕੀਤੀ ਗਈ। ਉਨ੍ਹਾਂ ਦੱਸਿਆ ਕਿ 813 ਦੇ ਲਗਪੱਗ ਲੋਕਾਂ ਨੇ ਇਸ ਮੁਫਤ ਮੈਡੀਕਲ ਕੈਂਪ ਦਾ ਲਾਭ ਲਿਆ ਤੇ 577 ਦੇ ਲਗਪੱਗ ਮਰੀਜਾਂ ਦੇ ਜਰੂਰੀ ਟੈਸਟ ਵੀ ਮੁਫਤ ਕੀਤੇ ਗਏ। ਇਸ ਦੌਰਾਨ ਲੋੜਵੰਦ ਮਰੀਜਾਂ ਨੂੰ ਦਵਾਈਆਂ ਵੀ ਮੁਫਤ ਤਕਸੀਮ ਕੀਤੀਆਂ ਗਈਆਂ।ਇਸ ਮੌਕੇ ਤੇ ਡਾ. ਸਿੰਮੀ ਧਵਨ, ਡਾ. ਸੰਦੀਪ ਧਵਨ, ਡਾ. ਮੋਹਨਪ੍ਰੀਤ, ਡਾ. ਮੋਨਿੰਦਰ ਕੌਰ, ਡਾ. ਸੁਖਵਿੰਦਰ ਕੌਰ, ਡਾ. ਪ੍ਰਿੰਸਜੀਤ, ਡਾ. ਸੰਦੀਪ ਭੋਲਾ, ਡਾ. ਰਾਜੀਵ ਪਰਾਸ਼ਰ, ਡਾ. ਰਣਬੀਰ ਸਿੰਘ, ਡਾ. ਅਨੂ ਰਤਨ ਡਾ. ਅਮਨਦੀਪ,ਡਾ. ਭੂਮੇਸ਼ਵਰੀ, ਡਾ. ਯੋਗੇਸ਼ ਵੱਲੋਂ ਲੋਕਾਂ ਦੀ ਜਾਂਚ ਕੀਤੀ ਗਈ। ਡਾ. ਰੀਟਾ ਬਾਲਾ ਨੇ ਦੱਸਿਆ ਕਿ ਇਸ ਕੈਂਪ ਨੂੰ ਸਫਲ ਕਰਨ ਵਿੱਚ ਐੱਲ.ਐੱਚ.ਵੀ,ਏ.ਐਨ.ਐਮਜ ਤੇ ਆਸ਼ਾ ਵਰਕਰਾਂ ਨੇ ਸਹਿਯੋਗ ਦਿੱਤਾ|

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!