|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਲਈ ਲਗਾਈ ਜਾਗਰੂਕਤਾ ਵਰਕਸ਼ਾਪ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ‘ਆਜੀਵਿਕਾ’ ਸਕੀਮ ਦੇ ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਅਤੇ ਪੰਚਾਇਤ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰਾਂ ’ਤ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸੁਲਤਾਨਪੁਰ ਲੋਧੀ (ਇੰਦਰਜੀਤ ਸਿੰਘ) : ਪੰਜਾਬ ਹੁਨਰ ਵਿਕਾਸ ਮਿਸ਼ਨ ਅਧੀਨ ਬੀ. ਡੀ. ਪੀ. ਓ ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ‘ਸੰਕਲਪ’ ਪ੍ਰਾਜੈਕਟ ਤਹਿਤ ‘ਆਜੀਵਿਕਾ’ ਸਕੀਮ ਦੇ ਸਵੈ-ਸਹਾਈ ਗਰੁੱਪਾਂ ਦੇ ਲਾਭਪਾਤਰੀਆਂ ਅਤੇ ਪੰਚਾਇਤ ਮੈਂਬਰਾਂ ਲਈ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਔਰਤਾਂ ਨੂੰ ਮੁਫ਼ਤ ਕਿੱਤਾ ਟ੍ਰੇਨਿੰਗ ਹਾਸਲ ਕਰਕੇ ਸਵੈ-ਰੋਜ਼ਗਾਰ ਰਾਹੀਂ ਆਪਣੇ ਪੈਰਾਂ ’ਤੇ ਖੜੇ ਹੋਣ ਲਈ ਪ੍ਰੇਰਿਆ ਗਿਆ। ਇਸ ਦੌਰਾਨ ਮਿਸ਼ਨ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਕਿੱਤਿਆਂ ਦੀ ਦਿੱਤੀ ਜਾ ਰਹੀ ਮੁਫ਼ਤ ਟ੍ਰੇਨਿੰਗ ਬਾਰੇ ਜਾਣਕਾਰੀ ਦੇਣ ਤੋਂ ਇਲਾਵਾ ਆਪਣੇ ਕੰਮ ਧੰਦੇ ਖੋਲਣ ਲਈ ਬੈਂਕਾਂ ਤੋਂ ਸਬਸਿਡੀ ’ਤੇ ਕਰਜ਼ ਹਾਸਲ ਕਰਨ ਬਾਰੇ ਵੀ ਜਾਣੂ ਕਰਵਾਇਆ ਗਿਆ। ਉਨਾਂ ਦੱਸਿਆ ਕਿ ਹੁਨਰਮੰਦ ਲੋਕਾਂ ਨੂੰ ਬੈਂਕਾਂ ਵੱਲੋਂ ਵੱਖ-ਵੱਖ ਸਕੀਮਾਂ ਤਹਿਤ 33 ਫੀਸਦੀ ਤੱਕ ਸਬਸਿਡੀ ’ਤੇ ਕਰਜ਼ਾ ਮੁਹੱਈਆ ਕਰਵਾਇਆ ਜਾਂਦਾ ਹੈ।

ਸੰਬੰਧਿਤ ਖ਼ਬਰਾਂ

ਉਨਾਂ ਨੌਜਵਾਨਾਂ ਨੂੰ ਹੁਨਰ ਵਿਕਾਸ ਕੇਂਦਰਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਸਾਨੂੰ ਵਿਹਲੇ ਨਹੀਂ ਰਹਿਣਾ ਚਾਹੀਦਾ, ਬਲਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਕੋਈ ਨਾ ਕੋਈ ਕਿੱਤਾ ਸਿੱਖ ਕੇ ਆਪਣਾ ਤੇ ਆਪਣੇ ਪਰਿਵਾਰ ਦਾ ਵਧੀਆ ਢੰਗ ਨਾਲ ਜੀਵਨ ਨਿਰਬਾਹ ਕਰਨਾ ਚਾਹੀਦਾ ਹੈ। ਇਸ ਮੌਕੇ ਆਰ. ਸੇਟੀ ਦੇ ਡਾਇਰੈਕਟਰ ਸ੍ਰੀ ਪਰਮਜੀਤ ਸਿੰਘ ਨੇ ਦੱਸਿਆ ਕਿ ਪੇਂਡੂ ਖੇਤਰ ਦੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੂੰ ਮੁਫ਼ਤ ਕਿੱਤਾਮੁਖੀ ਸਿਖਲਾਈ ਦੇਣ ਲਈ ਪੰਜਾਬ ਨੈਸ਼ਨਲ ਬੈਂਕ ਵੱਲੋਂ ਜ਼ਿਲਾ ਕਪੂਰਥਲਾ ਵਿਖੇ ਚੱਲ ਰਹੇ ‘ਪੇਂਡੂ ਸਵੈ-ਰੁਜ਼ਗਾਰ ਸਿਖਲਾਈ ਸੰਸਥਾਨ’ (ਆਰ. ਸੇਟੀ) ਵੱਲੋਂ ਵੱਖ-ਵੱਖ ਕਿੱਤਿਆਂ ਵਿਚ ਮੁਫ਼ਤ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਸਿਖਿਆਰਥੀਆਂ ਦੇ ਖਾਣ-ਪੀਣ ਦਾ ਪ੍ਰਬੰਧ ਵੀ ਮੁਫ਼ਤ ਕੀਤਾ ਜਾਂਦਾ ਹੈ।

ਕੋਰਸ ਮੁਕੰਮਲ ਕਰਨ ਉਪਰੰਤ ਲੋੜਵੰਦ ਸਿਖਿਆਰਥੀਆਂ ਨੂੰ ਆਪਣਾ ਰੁਜ਼ਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵੱਲੋਂ ਕਰਜ਼ਾ ਪ੍ਰਾਪਤ ਕਰਨ ਵਿਚ ਮੱਦਦ ਵੀ ਕੀਤੀ ਜਾਂਦੀ ਹੈ। ਇਸ ਮੌਕੇ ਬੀ. ਡੀ. ਪੀ. ਓ ਸੁਲਤਾਨਪੁਰ ਲੋਧੀ ਸ. ਗੁਰਪ੍ਰਤਾਪ ਸਿੰਘ ਗਿੱਲ, ਸ੍ਰੀ ਰਾਜੇਸ਼ ਬਾਹਰੀ, ਸ੍ਰੀ ਪ੍ਰਾਨਸ਼ੂਲ ਸ਼ਰਮਾ, ਸ੍ਰੀ ਰਾਜਬੀਰ, ਸ੍ਰੀ ਗੌਰਵ, ਮੈਡਮ ਦੀਪਿਕਾ ਖੰਨਾ ਤੇ ਹੋਰ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!