|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

BA ਦੇ ਵਿਦਿਆਰਥੀ ਦੀ ਗਰਦਨ ਤੇ ਚਾਕੂ ਲਾ ਕੇ ਉਸ ਕੋਲੋਂ ਮੋਟਰਸਾਈਕਲ, ਮੋਬਾਈਲ ਫੋਨ ਤੇ ਨਕਦੀ ਲੁੱਟ ਲਈ

ਲੁਧਿਆਣਾ (ਇੰਦਰਜੀਤ ਸਿੰਘ) : ਚਿੱਟੇ ਦਿਨ ਬੀਏ ਦੇ ਵਿਦਿਆਰਥੀ ਦੀ ਗਰਦਨ ਤੇ ਚਾਕੂ ਲਾ ਕੇ ਉਸ ਕੋਲੋਂ ਮੋਟਰਸਾਈਕਲ, ਮੋਬਾਈਲ ਫੋਨ ਤੇ ਨਕਦੀ ਲੁੱਟ ਲਈ। ਬਦਮਾਸ਼ਾਂ ਨੇ ਲਿਫਟ ਲੈਣ ਦੇ ਬਹਾਨੇ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਤੇ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਫਰਾਰ ਹੋ ਗਏ। ਇਸ ਮਾਮਲੇ 'ਚ ਥਾਣਾ ਡਾਬਾ ਦੀ ਪੁਲਿਸ ਨੇ ਜੋਧੇਵਾਲ ਬਸਤੀ ਦੇ ਵਾਸੀ ਨੌਜਵਾਨ ਲਵੀ ਦੇ ਬਿਆਨਾਂ ਉੱਪਰ ਦੋ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਇੰਦਰਜੀਤ ਸਿੰਘ) : ਚਿੱਟੇ ਦਿਨ ਬੀਏ ਦੇ ਵਿਦਿਆਰਥੀ ਦੀ ਗਰਦਨ ਤੇ ਚਾਕੂ ਲਾ ਕੇ ਉਸ ਕੋਲੋਂ ਮੋਟਰਸਾਈਕਲ, ਮੋਬਾਈਲ ਫੋਨ ਤੇ ਨਕਦੀ ਲੁੱਟ ਲਈ। ਬਦਮਾਸ਼ਾਂ ਨੇ ਲਿਫਟ ਲੈਣ ਦੇ ਬਹਾਨੇ ਨੌਜਵਾਨ ਨੂੰ ਨਿਸ਼ਾਨਾ ਬਣਾਇਆ ਤੇ ਉਸ ਨਾਲ ਕੁੱਟਮਾਰ ਕਰਨ ਤੋਂ ਬਾਅਦ ਫਰਾਰ ਹੋ ਗਏ। ਇਸ ਮਾਮਲੇ 'ਚ ਥਾਣਾ ਡਾਬਾ ਦੀ ਪੁਲਿਸ ਨੇ ਜੋਧੇਵਾਲ ਬਸਤੀ ਦੇ ਵਾਸੀ ਨੌਜਵਾਨ ਲਵੀ ਦੇ ਬਿਆਨਾਂ ਉੱਪਰ ਦੋ ਅਣਪਛਾਤੇ ਨੌਜਵਾਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਇਸ ਮਾਮਲੇ ਸਬੰਧੀ ਜੋਧੇਵਾਲ ਬਸਤੀ ਦੇ ਵਾਸੀ ਨੌਜਵਾਨ ਲਵੀਂ ਨੇ ਦੱਸਿਆ ਕਿ ਉਹ ਖਾਲਸਾ ਕਾਲਜ 'ਚ ਬੀਏ ਦੀ ਪੜ੍ਹਾਈ ਕਰਦਾ ਹੈ। ਦੁਪਹਿਰੇ ਕਰੀਬ ਤਿੰਨ ਵਜੇ ਉਹ ਆਪਣੇ ਮੋਟਰਸਾਈਕਲ 'ਤੇ ਗਿੱਲ ਨਹਿਰ ਤੋਂ ਘਰ ਵੱਲ ਨੂੰ ਜਾ ਰਿਹਾ ਸੀ। ਜਦੋਂ ਉਹ ਲੋਹਾਰਾ ਪੁਲ਼ ਨੇੜੇ ਪਹੁੰਚਿਆ ਤਾਂ ਉਸ ਨੂੰ ਦੋ ਮੋਨੇ ਨੌਜਵਾਨ ਮਿਲੇ, ਜਿਨ੍ਹਾਂ ਨੇ ਉਸ ਕੋਲੋਂ ਲਿਫਟ ਮੰਗੀ। ਲਵੀ ਨੇ ਦੋਵਾਂ ਨੂੰ ਆਪਣੇ ਮੋਟਰਸਾਈਕਲ ਦੇ ਪਿੱਛੇ ਬਿਠਾ ਲਿਆ। ਕੁਝ ਦੂਰੀ 'ਤੇ ਜਾ ਕੇ ਨਹਿਰ ਨਾਲ ਪੈਂਦੇ ਵਿਰਾਨ ਇਲਾਕੇ 'ਚ ਬਦਮਾਸ਼ਾਂ 'ਚੋਂ ਇਕ ਨੇ ਚਾਕੂ ਕੱਢ ਕੇ ਲਵੀ ਦੀ ਗਰਦਨ 'ਤੇ ਲਗਾ ਦਿੱਤਾ।

ਬਦਮਾਸ਼ਾਂ ਨੇ ਨੌਜਵਾਨ ਦੀ ਕੁੱਟਮਾਰ ਕੀਤੀ ਤੇ ਉਸ ਕੋਲੋਂ ਮੋਬਾਈਲ ਫੋਨ, ਤਿੰਨ ਹਜ਼ਾਰ ਰੁਪਏ ਦੀ ਨਕਦੀ ਤੇ ਉਸ ਦਾ ਸਪਲੈਂਡਰ ਮੋਟਰਸਾਈਕਲ ਲੁੱਟ ਲਿਆ। ਲਵੀ ਮੁਤਾਬਕ ਬਦਮਾਸ਼ ਵਾਰਦਾਤ ਨੂੰ ਅੰਜਾਮ ਦੇ ਕੇ ਸਿਗਮਾ ਹਸਪਤਾਲ ਵੱਲ ਫਰਾਰ ਹੋ ਗਏ। ਵਾਰਦਾਤ ਦੀ ਜਾਣਕਾਰੀ ਮਿਲਦੇ ਸਾਰ ਹੀ ਥਾਣਾ ਡਾਬਾ ਦੇ ਇੰਚਾਰਜ ਰਵਿੰਦਰ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ। ਇਸ ਮਾਮਲੇ 'ਚ ਥਾਣਾ ਮੁਖੀ ਦਾ ਕਹਿਣਾ ਹੈ ਕਿ ਕੇਸ ਦੀ ਪੜਤਾਲ ਕੀਤੀ ਜਾ ਰਹੀ ਹੈ ਜਲਦੀ ਹੀ ਮਾਮਲਾ ਹੱਲ ਕਰ ਲਿਆ ਜਾਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!