|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬੱਬਰ ਖ਼ਾਲਸਾ ਅੱਤਵਾਦੀ ਗਰੁੱਪ ਨਾਲ ਸਬੰਧਤ ਵਿਅਕਤੀ ਨੂੰ ਮਲੇਸ਼ੀਅਨ ਪੁਲਿਸ ਨੇ ਕੀਤਾ ਕਾਬੂ

ਮਲੇਸ਼ੀਅਨ (ਵਿਕਰਮ ਸਹਿਜਪਾਲ) : ਮੇਲਸ਼ੀਅਨ ਪੁਲਿਸ ਨੇ ਇੱਕ ਭਾਰਤੀ ਮੂਲ ਦੇ ਨਾਗਰਿਕ ਨੂੰ ਇਮੀਗ੍ਰੇਸ਼ਨ ਐਕਟ ਅਧੀਨ ਮਲੇਸ਼ੀਅਨ ਸਰਜਮੀਂ ਉੱਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ 'ਤੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ 24 ਸਾਲਾ ਤਰਨਬੀਰ ਸਿੰਘ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਵਾਸੀ ਹੈ। ਪੁੱਛਗਿੱਛ ਦੌਰਾਨ ਤਰਨਬੀਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਰਿ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮਲੇਸ਼ੀਅਨ (ਵਿਕਰਮ ਸਹਿਜਪਾਲ) : ਮੇਲਸ਼ੀਅਨ ਪੁਲਿਸ ਨੇ ਇੱਕ ਭਾਰਤੀ ਮੂਲ ਦੇ ਨਾਗਰਿਕ ਨੂੰ ਇਮੀਗ੍ਰੇਸ਼ਨ ਐਕਟ ਅਧੀਨ ਮਲੇਸ਼ੀਅਨ ਸਰਜਮੀਂ ਉੱਤੇ ਗੈਰ-ਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ 'ਤੇ ਕਾਬੂ ਕੀਤਾ ਹੈ। ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤਾ 24 ਸਾਲਾ ਤਰਨਬੀਰ ਸਿੰਘ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਦਾ ਵਾਸੀ ਹੈ। ਪੁੱਛਗਿੱਛ ਦੌਰਾਨ ਤਰਨਬੀਰ ਨੇ ਪੁਲਿਸ ਨੂੰ ਦੱਸਿਆ ਕਿ ਉਸਦਾ ਰਿਸ਼ਤੇਦਾਰ ਕੁਲਵਿੰਦਰਜੀਤ ਸਿੰਘ ਜੋ ਕਿ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਗਰੁੱਪ ਦਾ ਮੈਂਬਰ ਹੈ, ਪਰ ਉਸ ਨੇ ਇਹ ਵੀ ਕਿਹਾ ਕਿ ਹੁਣ ਉਸ ਨਾਲ ਸੰਪਰਕ ਵਿੱਚ ਨਹੀਂ ਹੈ।

ਸੰਬੰਧਿਤ ਖ਼ਬਰਾਂ

ਮਲੇਸ਼ੀਅਨ ਪੁਲਿਸ ਨੇ ਤਰਨਬੀਰ ਸਿੰਘ ਨੂੰ ਬੱਬਰ ਖ਼ਾਲਸਾ ਇੰਟਰਨੈਸ਼ਨਲ ਅੱਤਵਾਦੀ ਗਿਰੋਹ ਦਾ ਸੀਨੀਅਰ ਮੈਂਬਰ ਹੋਣ ਦੇ ਨਾਤੇ ਕਾਬੂ ਕੀਤਾ ਹੈ ਜੋ ਕਿ ਨਵੰਬਰ 2018 ਅਤੇ ਜੂਨ 2019 ਮਲੇਸ਼ੀਆ ਵਿੱਚ ਵਿੱਚ ਵੜਿਆ ਸੀ। ਕੁਲਵਿਦੰਰਜੀਤ ਉਰਫ਼ ਖ਼ਾਨਪੁਰੀਆ ਵਿਰੁੱਧ ਕਈ ਕੇਸ ਦਰਜ ਹਨ ਅਤੇ ਉਹ 1995 ਦੇ ਦਿੱਲੀ ਅਤੇ 1995 ਤੇ 1996 ਦੇ ਰਾਜਸਥਾਨ ਦੇ ਬੰਬ ਧਮਾਕਿਆਂ ਵਿੱਚ ਸ਼ਾਮਲ ਸੀ। ਸਾਲ 2016 ਵਿੱਚ ਦਿੱਲੀ ਪੁਲਿਸ ਨੇ ਦਾਅਵਾ ਕੀਤਾ ਸੀ ਕਿ ਕੁਲਵਿੰਦਰਜੀਤ ਅਤੇ ਉਸ ਦਾ ਸਾਥੀ ਬਲਵਿੰਦਰ ਸਿੰਘ ਦਿੱਲੀ ਵਿੱਚ ਬੰਬ ਧਮਾਕੇ ਕਰਨ ਦੀ ਸਾਜਿਸ਼ ਰਚ ਰਹੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!