|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬੱਬਰ ਖਾਲਸਾ ਦੇ 2 ਅੱਤਵਾਦੀ ਗ੍ਰਿਫਤਾਰ, ਵੱਡੇ ਹਮਲੇ ਦੀ ਸੀ ਤਿਆਰੀ

ਚੰਡੀਗੜ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਘੱਲੂਘਾਰਾ ਹਫਤੇ ਦੌਰਾਨ ਆਈਐੱਸਆਈ ਸਮਰਥਨ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਤੇ ਕੇਂਦਰਿਤ ਅੱਤਵਾਦੀ ਹਮਲਿਆਂ ਨੂੰ ਨਾਕਾਮ ਕੀਤਾ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜਗਦੇਵ ਸਿੰਘ ਅਤੇ ਰਵਿੰ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਨੇ ਘੱਲੂਘਾਰਾ ਹਫਤੇ ਦੌਰਾਨ ਆਈਐੱਸਆਈ ਸਮਰਥਨ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦੇ 2 ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਦੀ ਫਿਰਕੂ ਸਦਭਾਵਨਾ ਨੂੰ ਢਾਹ ਲਾਉਣ ਤੇ ਕੇਂਦਰਿਤ ਅੱਤਵਾਦੀ ਹਮਲਿਆਂ ਨੂੰ ਨਾਕਾਮ ਕੀਤਾ ਹੈ। ਪੁਲਿਸ ਦੇ ਬੁਲਾਰੇ ਅਨੁਸਾਰ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਹਿਚਾਣ ਜਗਦੇਵ ਸਿੰਘ ਅਤੇ ਰਵਿੰਦਰਪਾਲ ਸਿੰਘ ਵਜੋਂ ਹੋਈ ਹੈ ਜੋ ਇਸ ਸਮੇਂ ਮਲੇਸ਼ੀਆ ਵਿੱਚ ਰਹਿ ਰਹੇ ਕੁਲਵਿੰਦਰ ਸਿੰਘ ਉਰਫ ਖਾਨਪੁਰੀਆ ਦੇ ਨਿਰਦੇਸ਼ਾਂ 'ਤੇ ਸਲੀਪਰ ਸੈਲਜ਼ ਲਈ ਫੰਡ ਅਤੇ ਹਥਿਆਰ ਮੁਹੱਈਆ ਕਰਵਾਉਣ ਦਾ ਪ੍ਰਬੰਧ ਕਰ ਰਹੇ ਸਨ।ਬੁਲਾਰੇ ਅਨੁਸਾਰ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ, ਅੰਮ੍ਰਿਤਸਰ ਨੂੰ ਵਿਸ਼ੇਸ਼ ਸੂਚਨਾ ਮਿਲੀ ਸੀ ਕਿ ਬੱਬਰ ਖਾਲਸਾ ਦੇ ਕਾਰਕੁੰਨ ਕੁਲਵਿੰਦਰ ਸਿੰਘ ਉਰਫ ਖਾਨਪੁਰੀਆ ਨੇ ਸੂਬੇ ਵਿੱਚ ਅੱਤਵਾਦ ਫੈਲਾਉਣ ਅਤੇ ਫਿਰਕੂ ਸਦਭਾਵਨਾ ਨੂੰ ਢਾਹੀ ਲਾਉਣ ਲਈ ਆਪਣੇ ਸਾਥੀਆਂ ਨਾਲ ਮਿਲ ਕੇ ਵਿਸ਼ੇਸ਼ ਭਾਈਚਾਰੇ ਦੇ ਆਗੂਆਂ ਨੂੰ ਨਿਸ਼ਾਨਾ ਬਣਾਉਣ ਦੀ ਯੋਜਨਾ ਬਣਾਈ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧੀ ਕੁਲਵਿੰਦਰ ਸਿੰਘ ਉਰਫ ਖਾਨਪੁਰੀਆ ਪੁੱਤਰ ਸੰਪੂਰਨ ਸਿੰਘ ਲੰਬਰਦਾਰ ਮੁਹੱਲਾ ਦੋਰਾਹਾ ਲੁਧਿਆਣਾ, ਰਵਿੰਦਰਪਾਲ ਪਾਲ ਸਿੰਘ ਪੁੱਤਰ ਸੁਖਦੇਵ ਸਿੰਘ ਪਿੰਡ ਮਹਿਣਾ, ਜਿਲ੍ਹਾ ਮੋਗਾ ਅਤੇ ਜਗਦੇਵ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ ਪਿੰਡ ਤਲਾਨੀਆ ਜਿਲ੍ਹਾ ਫਤਹਿਗੜ੍ਹ ਸਾਹਿਬ ਖਿਲਾਫ਼ ਆਰਮਜ਼ ਐਕਟ ਦੀ ਧਾਰਾ 25, ਧਮਾਕਾਖੇਜ਼ ਸਮੱਗਰੀ (ਸੋਧ) ਐਕਟ 2001 ਦੀ ਧਾਰਾ 3,4,5 ਅਤੇ ਗੈਰਕਾਨੂੰਨੀ ਗਤੀਵਿਧੀਆਂ ਬਾਰੇ ਐਕਟ, 1967 ਦੀ ਧਾਰਾ 17,18, 18-ਬੀ, 20 ਤਹਿਤ ਐਫ.ਆਈ.ਆਰ. ਨੰ. 05 ਮਿਤੀ 30 ਮਈ, 2019 ਥਾਣਾ ਸਟੇਟ ਸਪੈਸ਼ਲ ਆਪਰੇਸ਼ਨਜ਼ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮਾਸਟਰ ਮਾਈਂਡ ਕੁਲਵਿੰਦਰ ਸਿੰਘ ਉਰਫ਼ ਖਾਨਪੁਰੀਆ ਪਹਿਲਾਂ ਵੀ ਕਈ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ।

ਉਹ ਜਨਵਰੀ, 2019 ਵਿੱਚ ਪਰਿਵਾਰ ਸਮੇਤ ਟੂਰਿਸਟ ਵੀਜ਼ੇ 'ਤੇ ਮਲੇਸ਼ੀਆ ਚਲਾ ਗਿਆ ਸੀ ਅਤੇ ਜਾਣਬੁੱਝ ਕੇ ਵਿਦੇਸ਼ਾਂ ਅਤੇ ਭਾਰਤ ਵਿੱਚ ਰਹਿੰਦੇ ਆਪਣੇ ਸਾਥੀਆਂ ਨਾਲ ਤਾਲਮੇਲ ਰਾਹੀਂ ਅੱਤਵਾਦੀ ਗਤੀਵਿਧੀਆਂ ਦੀ ਯੋਜਨਾ ਬਣਾਉਣ ਵਿੱਚ ਸਰਗਰਮ ਹੋਇਆ। ਪ੍ਰਾਪਤ ਜਾਣਕਾਰੀ ਅਨੁਸਾਰ, ਕੁਲਵਿੰਦਰ ਸਿੰਘ ਮਲੇਸ਼ੀਆਂ ਤੋਂ ਆਈ.ਐਸ.ਆਈ., ਬੀ.ਕੇ.ਆਈ. ਅਤੇ ਪਾਕਿਸਤਾਨ ਵਿੱਚਲੇ ਹੋਰ ਅੱਤਵਾਦੀ ਆਪਰੇਟਿਵਜ਼ ਦੇ ਸੰਪਰਕ ਵਿੱਚ ਹੈ। ਇਸ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!