|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਯੂ.ਕੇ.

ਇੰਗਲੈਂਡ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਭਾਰਤ ਤੇ ਲੱਗਾ ਬੈਨ

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਸਰਕਾਰ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਅਸਥਾਈ ਤੌਰ ਉੱਤੇ ਰੋਕ 31 ਦਸੰਬਰ ਤੱਕ ਰੋਕ ਦਿੱਤਾ ਹੈ। ਇਸ ਸਬੰਧ ਵਿੱਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੂ

NRI Post Desk · 2166 ਦਿਨ ਪਹਿਲਾਂ · ਅੱਪਡੇਟ 2166 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਇੰਗਲੈਂਡ ਤੋਂ ਆਉਣ ਵਾਲੀਆਂ ਉਡਾਣਾਂ 'ਤੇ ਭਾਰਤ ਤੇ ਲੱਗਾ ਬੈਨ
📷 NRI Post Desk

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਯੂਨਾਈਟਿਡ ਕਿੰਗਡਮ (ਯੂ.ਕੇ.) ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਭਾਰਤੀ ਸਰਕਾਰ ਨੇ ਯੂਕੇ ਤੋਂ ਆਉਣ ਵਾਲੀਆਂ ਸਾਰੀਆਂ ਉਡਾਣਾਂ ਉੱਤੇ ਅਸਥਾਈ ਤੌਰ ਉੱਤੇ ਰੋਕ 31 ਦਸੰਬਰ ਤੱਕ ਰੋਕ ਦਿੱਤਾ ਹੈ। ਇਸ ਸਬੰਧ ਵਿੱਚ ਹਵਾਬਾਜ਼ੀ ਮੰਤਰਾਲੇ ਨੇ ਕਿਹਾ ਕਿ ਯੂਕੇ ਵਿੱਚ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਭਾਰਤ ਸਰਕਾਰ ਨੇ ਫ਼ੈਸਲਾ ਕੀਤਾ ਹੈ ਕਿ ਯੂਕੇ ਤੋਂ ਭਾਰਤ ਆਉਣ ਵਾਲੀਆਂ ਸਾਰੀਆਂ ਉਡਾਣਾਂ ਨੂੰ ਅਸਥਾਈ ਰੂਪ ਤੋਂ 31 ਦਸੰਬਰ ਦੀ ਰਾਤ 11.59 ਵਜੇ ਤੱਕ ਰੋਕ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਇਹ ਰੋਕ 22 ਦਸੰਬਰ ਦੀ ਰਾਤ 11.59 ਵਜੇ ਤੋਂ ਲਾਗੂ ਹੋਵੇਗੀ। ਮੰਤਰਾਲੇ ਨੇ ਕਿਹਾ ਕਿ ਕੋਰੋਨਾ ਨੂੰ ਦੇਖਦੇ ਹੋਏ ਅਹਿਤਿਆਤ ਦੇ ਤੌਰ ਉੱਤੇ ਬ੍ਰਿਟੇਨ ਤੋਂ ਆਉਣ ਵਾਲੀਆਂ ਸਾਰੀਆਂ ਟ੍ਰਾਂਜਿਸਟ ਯਾਤਰੀਆਂ ਉਡਾਣਾਂ ਵਿੱਚ (ਜੋ ਉਡਾਣ ਭਰ ਚੁੱਕੇ ਹਨ ਜਾਂ ਜੋ ਉਡਾਣਾਂ ਭਾਰਤ ਵਿੱਚ 22 ਦਸੰਬਰ ਦੀ ਰਾਤ 11.59 ਵਜੇ ਤੋਂ ਪਹਿਲਾਂ ਪਹੁੰਚ ਰਹੀਆਂ ਹਨ) ਹਵਾਈ ਅੱਡਿਆਂ ਉੱਤੇ ਪਹੁੰਚਣ ਉੱਤੇ ਆਰ.ਟੀ-ਪੀਸੀਆਰ ਪ੍ਰੀਖਣ ਜ਼ਰੂਰੀ ਹੋਵੇਗਾ। ਤੁਹਾਨੂੰ ਦੱਸ ਦਈਏ ਕਿ ਇੰਗਲੈਂਡ ਵਿੱਚ ਭਾਰਤੀ ਭਾਈਚਾਰਾ ਕਾਫ਼ੀ ਗਿਣਤੀ ਵਿੱਚ ਵੱਸਦਾ ਹੈ, ਜਿਨ੍ਹਾਂ ਵਿੱਚੋਂ ਪੰਜਾਬੀ ਵੀ ਇੱਕ ਹਨ।

🔔 ਯੂ.ਕੇ.
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!