|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਬੱਪੀ ਲਹਿਰੀ ਦੀ ਅੰਤਿਮ ਯਾਤਰਾ ਸ਼ੁਰੂ, ਲਾਸ ਏਂਜਲਸ ਤੋਂ ਪਹੁੰਚਿਆ ਪਰਿਵਾਰ, ਦੇਖੋ ਤਸਵੀਰਾਂ

ਨਿਊਜ਼ ਡੈਸਕ (ਜਸਕਮਲ) : ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਪੀ ਲਹਿਰੀ ਦਾ ਦੇਹਾਂਤ ਬੀਤੇ ਮੰਗਲਵਾਰ ਨੂੰ ਹੋ ਗਿਆ ਸੀ। ਦੱਸ ਦਈਏ ਕਿ ਬੱਪੀ ਲਹਿਰੀ ਦਾ ਮੁੰਬਈ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਬੱਪੀ ਦਾ ਦੀ ਮੌਤ ਦਾ ਕਾਰਨ OSA (Obstructive Sleep Apnea) ਨੂੰ ਦੱਸਿਆ ਹੈ। 6

NRI Post Desk · 1743 ਦਿਨ ਪਹਿਲਾਂ · ਅੱਪਡੇਟ 1743 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬੱਪੀ ਲਹਿਰੀ ਦੀ ਅੰਤਿਮ ਯਾਤਰਾ ਸ਼ੁਰੂ, ਲਾਸ ਏਂਜਲਸ ਤੋਂ ਪਹੁੰਚਿਆ ਪਰਿਵਾਰ, ਦੇਖੋ ਤਸਵੀਰਾਂ
📷 NRI Post Desk

ਨਿਊਜ਼ ਡੈਸਕ (ਜਸਕਮਲ) : ਫ਼ਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਬੱਪੀ ਲਹਿਰੀ ਦਾ ਦੇਹਾਂਤ ਬੀਤੇ ਮੰਗਲਵਾਰ ਨੂੰ ਹੋ ਗਿਆ ਸੀ। ਦੱਸ ਦਈਏ ਕਿ ਬੱਪੀ ਲਹਿਰੀ ਦਾ ਮੁੰਬਈ ਦੇ ਇਕ ਹਸਪਤਾਲ 'ਚ ਇਲਾਜ ਦੌਰਾਨ ਦਿਹਾਂਤ ਹੋ ਗਿਆ ਸੀ ਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਅੱਜ ਕੀਤਾ ਜਾ ਰਿਹਾ ਹੈ। ਡਾਕਟਰਾਂ ਨੇ ਬੱਪੀ ਦਾ ਦੀ ਮੌਤ ਦਾ ਕਾਰਨ OSA (Obstructive Sleep Apnea) ਨੂੰ ਦੱਸਿਆ ਹੈ। 69 ਸਾਲਾ ਬੱਪੀ ਲਹਿਰੀ ਦੀ ਮੌਤ ਨਾਲ ਫ਼ਿਲਮ ਇੰਡਸਟਰੀ ਦੇ ਨਾਲ-ਨਾਲ ਪੂਰੇ ਦੇਸ਼ ਦੀਆਂ ਅੱਖਾਂ ਨਮ ਹੋ ਗਈਆਂ।

ਸੰਬੰਧਿਤ ਖ਼ਬਰਾਂ

ਬੱਪੀ ਲਹਿਰੀ ਦੇ ਪਰਿਵਾਰ 'ਚ ਸੋਗ ਦਾ ਮਾਹੌਲ ਹੈ, ਉਨ੍ਹਾਂ ਦੀ ਮੌਤ ਦੀ ਖ਼ਬਰ ਮਿਲਦੇ ਹੀ ਉਨ੍ਹਾਂ ਦੇ ਘਰ ਅੰਤਿਮ ਅਰਦਾਸ ਕਰਨ ਵਾਲਿਆਂ ਦੀ ਭੀੜ ਲੱਗ ਗਈ। ਗਾਇਕ ਅਲਕਾ ਯਾਗਨਿਕ, ਅਨੁਰਾਧਾ ਪੌਡਵਾਲ, ਕਾਜੋਲ ਅਤੇ ਅਭਿਜੀਤ ਭੱਟਾਚਾਰੀਆ ਉਨ੍ਹਾਂ ਲੋਕਾਂ 'ਚ ਸ਼ਾਮਲ ਸਨ, ਜਿਨ੍ਹਾਂ ਨੇ ਉਨ੍ਹਾਂ ਨੂੰ ਆਖਰੀ ਵਾਰ ਦੇਖਿਆ। ਇਸ ਔਖੇ ਸਮੇਂ 'ਚ ਪ੍ਰਸ਼ੰਸਕਾਂ ਨੇ ਪਰਿਵਾਰ ਨੂੰ ਸੋਸ਼ਲ ਮੀਡੀਆ ਰਾਹੀਂ ਹੌਸਲਾ ਤੇ ਭਾਣਾ ਮੰਨਣ ਦਾ ਸੁਨੇਹਾ ਦਿੱਤਾ ਹੈ।

ਬੱਪੀ ਦੇ ਕਰੀਬ ਅੰਤਿਮ ਸੰਸਕਾਰ 'ਚ ਇਸ ਲਈ ਵੀ ਦੇਰੀ ਹੋ ਰਹੀ ਸੀ ਕਿਉਂਕਿ ਉਨ੍ਹਾਂ ਦਾ ਪੁੱਤਰ ਲਾਸ ਏਂਜਲਸ 'ਚ ਰਹਿੰਦਾ ਹੈ ਅਤੇ ਅੱਜ ਤੜਕੇ ਮੁੰਬਈ ਪਹੁੰਚਿਆ ਹੈ। ਬੱਪੀ ਲਹਿਰੀ ਨੇ ਆਪਣੀ ਧੀ ਦੀ ਗੋਦ 'ਚ ਆਖ਼ਰੀ ਸਾਹ ਲਿਆ, ਜਿਸ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!