|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਠਿੰਡਾ: ਕਾਰ ਸਵਾਰ 'ਤੇ ਹਮਲਾ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ

ਬਠਿੰਡਾ (ਪਾਇਲ): ਦੱਸ ਦਇਏ ਕਿ ਸਥਾਨਕ ਪਰਸਰਾਮ ਪੁਲ 'ਤੇ ਇਕ ਕਾਰ ਸਵਾਰ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਕੇ ਕਾਰ ਦੀ ਭੰਨ-ਤੋੜ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ 4 ਦਸੰਬਰ ਨੂੰ ਅਰਸ਼ਦੀਪ ਸਿੰਘ ਆਪਣੀ ਡਿਜ਼ਾਇਰ ਕਾਰ 'ਤੇ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਵਿਵੇਕ ਕੁਮਾਰ ਅਤੇ ਰਾਜਦੀਪ ਸ

NRI Post Desk · 343 ਦਿਨ ਪਹਿਲਾਂ · ਅੱਪਡੇਟ 343 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਠਿੰਡਾ: ਕਾਰ ਸਵਾਰ 'ਤੇ ਹਮਲਾ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
📷 NRI Post Desk

ਬਠਿੰਡਾ (ਪਾਇਲ): ਦੱਸ ਦਇਏ ਕਿ ਸਥਾਨਕ ਪਰਸਰਾਮ ਪੁਲ 'ਤੇ ਇਕ ਕਾਰ ਸਵਾਰ ਨੂੰ ਘੇਰ ਕੇ ਉਸਦੀ ਕੁੱਟਮਾਰ ਕਰਕੇ ਕਾਰ ਦੀ ਭੰਨ-ਤੋੜ ਕਰਨ ਵਾਲੇ 2 ਮੁਲਜ਼ਮਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਪੀ. ਨਰਿੰਦਰ ਸਿੰਘ ਨੇ ਦੱਸਿਆ ਕਿ 4 ਦਸੰਬਰ ਨੂੰ ਅਰਸ਼ਦੀਪ ਸਿੰਘ ਆਪਣੀ ਡਿਜ਼ਾਇਰ ਕਾਰ 'ਤੇ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਵਿਵੇਕ ਕੁਮਾਰ ਅਤੇ ਰਾਜਦੀਪ ਸਿੰਘ ਵਾਸੀ ਪਰਸਰਾਮ ਨੇ ਮੋਟਰਸਾਈਕਲ ਕਾਰ ਅੱਗੇ ਲਗਾ ਕੇ ਉਸ ਨੂੰ ਰੋਕ ਲਿਆ।

ਸੰਬੰਧਿਤ ਖ਼ਬਰਾਂ

ਇਸ ਤੋਂ ਬਾਅਦ ਮੁਲਜ਼ਮਾਂ ਨੇ ਉਸਦੀ ਕੁੱਟਮਾਰ ਕੀਤੀ ਅਤੇ ਕਾਰ ਨੂੰ ਬੁਰੀ ਤਰ੍ਹਾਂ ਭੰਨ੍ਹ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ 16 ਦਸੰਬਰ ਨੂੰ ਕੋਤਵਾਲੀ ਪੁਲਿਸ ਵਲੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ 17 ਦਸੰਬਰ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਗਿਆ। ਪੁੱਛਗਿੱਛ ਦੌਰਾਨ ਮੁਲਜ਼ਮਾਂ ਪਾਸੋਂ ਇਕ ਕ੍ਰਿਪਾਨ ਅਤੇ ਬੇਸਬਾਲ ਆਦਿ ਬਰਾਮਦ ਕੀਤਾ ਗਿਆ ਹੈ। ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਬਠਿੰਡਾ: ਕਾਰ ਸਵਾਰ 'ਤੇ ਹਮਲਾ ਕਰਨ ਵਾਲੇ 2 ਮੁਲਜ਼ਮ ਗ੍ਰਿਫ਼ਤਾਰ — NRI Post