|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਤੇ ਅਲੌਕਿਕ ਜਲੌਅ

ਨਿਊਜ਼ ਡੈਸਕ : ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਜਿਥੇ ਅੰਮ੍ਰਿਤਸਰ ਸ਼ਹਿਰ ਵਾਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ, ਉਥੇ ਹੀ ਦੇਸ਼ ਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ।

NRI Post Desk · 1680 ਦਿਨ ਪਹਿਲਾਂ · ਅੱਪਡੇਟ 1680 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਤੇ ਅਲੌਕਿਕ ਜਲੌਅ
📷 NRI Post Desk

ਨਿਊਜ਼ ਡੈਸਕ : ਸਿੱਖਾਂ ਦੇ 9ਵੇਂ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅੱਜ 400ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ ਮੌਕੇ ਜਿਥੇ ਅੰਮ੍ਰਿਤਸਰ ਸ਼ਹਿਰ ਵਾਸੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਏ, ਉਥੇ ਹੀ ਦੇਸ਼ ਤੇ ਵਿਦੇਸ਼ ਤੋਂ ਵੀ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਵਿਖੇ ਪਹੁੰਚੀਆਂ।

ਸੰਬੰਧਿਤ ਖ਼ਬਰਾਂ

ਪ੍ਰਕਾਸ਼ ਪੁਰਬ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ। ਇਸ ਦੌਰਾਨ ਪਵਿੱਤਰ ਸਰੋਵਰ ’ਚ ਡੁਬਕੀ ਲਾਉਂਦਿਆਂ ਸੰਗਤਾਂ ਨੇ ਅਰਦਾਸ ਕਰਕੇ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!