|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਧ ਪੈਸੇ ਕਮਾਉਣ ਦਾ ਫਤੂਰ ਬਣਿਆ ਨੌਜਵਾਨ ਨੂੰ ਹੈਰੋਇਨ ਦਾ ਤਸਕਰ ਬਣਾ

ਲੁਧਿਆਣਾ : ਜਲਦੀ ਤੇ ਵੱਧ ਪੈਸਾ ਕਮਾਉਣ ਦੇ ਚੱਕਰ ਨੇ ਐੱਮਬੀਏ ਕਰ ਚੁੱਕੇ ਇੱਕ ਨੌਜਵਾਨ ਨੂੰ ਹੈਰੋਇਨ ਦਾ ਤਸਕਰ ਬਣਾ ਦਿੱਤਾ। ਥਾਣਾ ਦੁੱਗਰੀ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਚੋਂ 165 ਗਰਾਮ ਹੈਰਇਨ ਬਰਾਮਦ ਕੀਤੀ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮਿੱਲਰ ਗੰਜ ਦੇ ਵਾਸੀ ਚਿੱਕੀ ਬਾਵਰਾ ਦੇ ਰੂਪ ਵਿੱਚ ਹੋਈ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਜਲਦੀ ਤੇ ਵੱਧ ਪੈਸਾ ਕਮਾਉਣ ਦੇ ਚੱਕਰ ਨੇ ਐੱਮਬੀਏ ਕਰ ਚੁੱਕੇ ਇੱਕ ਨੌਜਵਾਨ ਨੂੰ ਹੈਰੋਇਨ ਦਾ ਤਸਕਰ ਬਣਾ ਦਿੱਤਾ। ਥਾਣਾ ਦੁੱਗਰੀ ਦੀ ਪੁਲਿਸ ਨੇ ਇੱਕ ਗੁਪਤ ਸੂਚਨਾ ਦੇ ਆਧਾਰ ਤੇ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਚੋਂ 165 ਗਰਾਮ ਹੈਰਇਨ ਬਰਾਮਦ ਕੀਤੀ। ਪੁਲਿਸ ਦੇ ਮੁਤਾਬਕ ਕਾਬੂ ਕੀਤੇ ਮੁਲਜ਼ਮ ਦੀ ਪਛਾਣ ਮਿੱਲਰ ਗੰਜ ਦੇ ਵਾਸੀ ਚਿੱਕੀ ਬਾਵਰਾ ਦੇ ਰੂਪ ਵਿੱਚ ਹੋਈ ਹੈ। ਪੁਲਿਸ ਨੇ ਮੁਲਜ਼ਮ ਦੇ ਖ਼ਿਲਾਫ਼ ਐਨਡੀਪੀਐਸ ਐਕਟ ਦਾ ਮਾਮਲਾ ਦਰਜ ਕਰਕੇ ਉਸ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਦਾਲਤ ਨੇ ਮੁਲਜ਼ਮ ਦੀ ਪੁੱਛਗਿਛ ਲਈ ਪੁਲਿਸ ਨੂੰ ਦੋ ਦਿਨ ਦਾ ਰਿਮਾਂਡ ਦੇ ਦਿੱਤਾ। ਇੱਕ ਪੱਤਰਕਾਰ ਸੰਮੇਲਨ ਦੇ ਦੌਰਾਨ ਜਾਣਕਾਰੀ ਦਿੰਦਿਆਂ ਥਾਣਾ ਦੁੱਗਰੀ ਦੇ ਇੰਚਾਰਜ ਆਈਪੀਐੱਸ ਪ੍ਰਗਿਆ ਜੈਨ ਨੇ ਦੱਸਿਆ ਕੇ ਨੌਜਵਾਨ ਚੁੱਕੀ ਐੱਮਬੀਏ ਦੀ ਪੜ੍ਹਾਈ ਕਰ ਚੁੱਕਾ ਹੈ। ਪੜ੍ਹਾਈ ਕਰਨ ਤੋਂ ਬਾਅਦ ਉਸ ਨੇ ਕਿਤੇ ਵੀ ਨੌਕਰੀ ਨਹੀਂ ਕੀਤੀ। ਹਰ ਵੇਲੇ ਨੌਜਵਾਨ ਦੇ ਦਿਮਾਗ ਵਿੱਚ ਵੱਧ ਪੈਸੇ ਕਮਾਉਣ ਦਾ ਫਤੂਰ ਬਣਿਆ ਰਹਿੰਦਾ ਸੀ। ਵਿਆਹ ਤੋਂ ਬਾਅਦ ਉਸ ਦੀ ਇਹ ਲਾਲਸਾ ਹੋਰ ਵਧ ਗਈ।

ਸੰਬੰਧਿਤ ਖ਼ਬਰਾਂ

ਪ੍ਰੱਗਿਆ ਜੈਨ ਦੇ ਮੁਤਾਬਕ ਮੁਲਜ਼ਮ ਪਿਛਲੇ ਇੱਕ ਸਾਲ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਸੀ। ਉਹ ਭਾਰੀ ਮਾਤਰਾ ਵਿੱਚ ਹੈਰੋਇਨ ਲਿਆਉਂਦਾ ਤੇ ਪੁੜੀਆਂ ਤਿਆਰ ਕਰਕੇ ਅੱਗੇ ਆਪਣੇ ਗ੍ਰਾਹਕਾਂ ਨੂੰ ਸਪਲਾਈ ਕਰਦਾ। ਪੁਲਿਸ ਦੇ ਮੁਤਾਬਕ ਇਕ ਬੱਚੇ ਦੇ ਪਿਤਾ ਚਿੰਕੀ ਨੂੰ ਉਸਦੇ ਮਾਪਿਆਂ ਨੇ ਘਰ ਤੋਂ ਬੇਦਖਲ ਕੀਤਾ ਹੋਇਆ ਸੀ। ਥਾਣਾ ਦੁੱਗਰੀ ਦੇ ਐੱਸਐੱਚਓ ਪ੍ਰੱਗਿਆ ਜੈਨ ਦੇ ਮੁਤਾਬਕ ਮੁਲਜ਼ਮ ਹੈਰੋਇਨ ਕਿੱਥੋਂ ਲੈ ਕੇ ਆਉਂਦਾ ਸੀ ਤੇ ਉਸ ਦਾ ਸਾਰਾ ਨੈੱਟਵਰਕ ਕਿੱਥੇ ਹੈ ਇਸ ਸਬੰਧੀ ਉਸ ਕੋਲੋਂ ਰਿਮਾਂਡ ਦੇ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੂੰ ਉਮੀਦ ਹੈ ਕਿ ਮੁਲਜ਼ਮ ਦੀ ਪੁੱਛਗਿੱਛ ਦੇ ਦੌਰਾਨ ਕਈ ਹੋਰ ਖੁਲਾਸੇ ਵੀ ਹੋਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!