|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਹਿਬਲ ਕਲਾਂ ਗੋਲੀਕਾਂਡ - ਤਤਕਾਲੀ SSP ਚਰਨਜੀਤ ਸ਼ਰਮਾ ਦਾ ਸਾਥੀ ਬਣੇਗਾ ਸਰਕਾਰੀ ਗਵਾਹ

ਫ਼ਰੀਦਕੋਟ (ਐਨ.ਆਰ.ਆਈ. ਮੀਡਿਆ) : ਬਹਿਬਲ ਕਲਾਂ ਗੋਲੀਕਾਂਡ ਵਿੱਚ ਨਵਾਂ ਮੋੜ ਸਾਹਮਣੇ ਆ ਗਿਆ ਹੈ, ਜਾਂਚ ਕਰ ਰਹੀ ਸਿੱਟ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਫ਼ਰੀਦਕੋਟ (ਐਨ.ਆਰ.ਆਈ. ਮੀਡਿਆ) : ਬਹਿਬਲ ਕਲਾਂ ਗੋਲੀਕਾਂਡ ਵਿੱਚ ਨਵਾਂ ਮੋੜ ਸਾਹਮਣੇ ਆ ਗਿਆ ਹੈ, ਜਾਂਚ ਕਰ ਰਹੀ ਸਿੱਟ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਜਾਂਚ ਟੀਮ ਨੇ ਫ਼ਰੀਦਕੋਟ ਅਦਾਲਤ ਵਿੱਚ ਅਰਜ਼ੀ ਦਾਖ਼ਲ ਕਰ ਇਸ ਮਾਮਲੇ ਵਿੱਚ ਦੋਸ਼ੀ ਵਜੋਂ ਨਾਮਜ਼ਦ ਇੰਸਪੈਕਟਰ ਪ੍ਰਦੀਪ ਸਿੰਘ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਇੰਸਪੈਕਟਰ ਪ੍ਰਦੀਪ ਸਿੰਘ ਨੂੰ ਅਦਾਲਤ ਨੇ 24 ਸਤੰਬਰ ਨੂੰ ਤਲਬ ਕੀਤਾ ਹੈ। ਪ੍ਰਦੀਪ ਸਿੰਘ ਜੋ ਕਿ ਗੋਲੀਕਾਡ ਦੇ ਮੁੱਖ ਮੁਲਜ਼ਮ ਤਤਕਾਲੀ ਐਸਐਸਪੀ ਚਰਨਜੀਤ ਸ਼ਰਮਾ ਦੇ ਰੀਡਰ ਸੀ ਅਤੇ ਬਹਿਬਲ ਕਲਾਂ ਗੋਲੀਕਾਂਡ ਵੇਲੇ ਮੌਕੇ 'ਤੇ ਮੌਜੂਦ ਸੀ। ਗੋਲੀਕਾਂਡ ਵਿੱਚ 2 ਲੋਕਾਂ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ ਸੀ।

ਦੱਸ ਦੇਈਏ ਕਿ ਅਗਾਊ ਜ਼ਮਾਨਤ ਦੀ ਵਜ੍ਹਾਂ ਕਰਕੇ ਪ੍ਰਦੀਪ ਨੂੰ ਪੁਲਿਸ ਨੇ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਮੁਲਜ਼ਮ ਇੰਸਪੈਕਟ ਪ੍ਰਦੀਪ ਸਿੰਘ ਨੇ ਸਿੱਟ ਨਾਲ ਸੰਪਰਕ ਕਰਕੇ ਸਰਕਾਰੀ ਗਵਾਹ ਬਣਨ ਦੀ ਇੱਛਾ ਜਤਾਈ ਹੈ, ਜਿਸ ਤੋਂ ਬਾਅਦ ਸਿੱਟ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਪ੍ਰਦੀਪ ਦੇ ਸਰਕਾਰੀ ਗਵਾਹ ਬਣਨ ਬਾਰੇ ਜਾਣਕਾਰੀ ਦਿੱਤੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!