|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੱਚਾ ਅਤੇ ਬੱਚਾ ਨੂੰ ਮਿਲੇ ਮੁਫਤ ਸਿਹਤ ਸਹੂਲਤਾਂ ਦਾ ਲਾਭ : ਡਾ. ਗੁਰਮੀਤ ਕੌਰ ਦੁੱਗਲ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜੱਚਾ ਅਤੇ ਬੱਚਾ ਦਾ ਸਿਹਤਮੰਦ ਰਹਿਣਾ ਬਹੁਤ ਜਰੂਰੀ ਹੈ। ਇਹ ਸ਼ਬਦ ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਸੀ.ਐੱਚ.ਸੀ. ਕਾਲਾ ਸੰਘਿਆ ਦੀ ਵਿਜਿਟ ਦੌਰਾਨ ਕਹੇ।ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਇਸ ਵਿਜੀਟ ਦੌਰਾਨ ਉਨ੍ਹਾਂ ਸੀ.ਐੱਚ.ਸੀ. ਕਾਲਾ ਸੰਘਿਆ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੀਮਾ ਨਾਲ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਜੱਚਾ ਅਤੇ ਬੱਚਾ ਦਾ ਸਿਹਤਮੰਦ ਰਹਿਣਾ ਬਹੁਤ ਜਰੂਰੀ ਹੈ। ਇਹ ਸ਼ਬਦ ਜਿਲਾ ਪਰਿਵਾਰ ਭਲਾਈ ਅਫਸਰ ਡਾ. ਗੁਰਮੀਤ ਕੌਰ ਦੁੱਗਲ ਨੇ ਸੀ.ਐੱਚ.ਸੀ. ਕਾਲਾ ਸੰਘਿਆ ਦੀ ਵਿਜਿਟ ਦੌਰਾਨ ਕਹੇ।ਸਿਵਲ ਸਰਜਨ ਡਾ. ਬਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੀਤੀ ਇਸ ਵਿਜੀਟ ਦੌਰਾਨ ਉਨ੍ਹਾਂ ਸੀ.ਐੱਚ.ਸੀ. ਕਾਲਾ ਸੰਘਿਆ ਦੇ ਸੀਨੀਅਰ ਮੈਡੀਕਲ ਅਫਸਰ ਡਾ. ਸੀਮਾ ਨਾਲ ਮੀਟਿੰਗ ਕੀਤੀ ਤੇ ਹਦਾਇਤ ਦਿੱਤੀ ਕਿ ਬਲਾਕ ਦੀਆਂ ਸਾਰੀਆਂ ਗਰਭਵਤੀ ਮਹਿਲਾਵਾਂ ਦੀ ਫਿਜੀਕਲ ਵੈਰੀਫਿਕੇਸ਼ਨ ਕਰਵਾਈ ਜਾਏ ਤਾਂ ਕਿ ਜੱਚਾ ਅਤੇ ਬੱਚਾ ਬਾਰੇ ਪੂਰੀ ਜਾਣਕਾਰੀ ਮਿਲ ਸਕੇ।ਡਾ. ਗੁਰਮੀਤ ਕੌਰ ਦੁੱਗਲ ਨੇ ਇਹ ਵੀ ਕਿਹਾ ਕਿ ਬਲਾਕ ਵਿੱਚ ਏ.ਐੱਨ.ਸੀ. ਰਜਿਸਟ੍ਰੇਸ਼ਨ ਵਧਾਈ ਜਾਏ ਤੇ ਲੋਕਾਂ ਨੂੰ ਸਿਹਤ ਸਕੀਮਾਂ ਪ੍ਰਤੀ ਜਾਗਰੂਕ ਕੀਤਾ ਜਾਏ।ਇਸ ਦੌਰਾਨ ਜਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਬਲਾਕ ਦੇ ਪ੍ਰਾਈਵੇਟ ਡਲੀਵਰੀਜ ਪੁਅਇੰਟ ਵੀ ਚੈੱਕ ਕੀਤੇ ਗਏ।

ਸਿਹਤ ਵਿਭਾਗ ਦੀ ਟੀਮ ਵੱਲੋਂ ਅਚਾਨਕ ਕੀਤੀ ਇਸ ਚੈਕਿੰਗ ਦੌਰਾਨ ਜੋ ਖਾਮੀਆਂ ਪਾਈਆਂ ਗਈਆਂ ਉਨ੍ਹਾਂ ਨੂੰ ਦਰੁਸਤ ਕਰਨ ਦੇ ਦਿਸ਼ਾ ਨਿਰਦੇਸ਼ ਮੌਕੇ ਤੇ ਹੀ ਡਾ.ਗੁਰਮੀਤ ਕੌਰ ਦੁੱਗਲ ਵੱਲੋਂ ਦਿੱਤੇ ਗਏ। ਇਸ ਮੌਕੇ ਡਾ. ਗੁਰਮੀਤ ਕੌਰ ਦੁੱਗਲ ਨੇ ਕਿਹਾ ਕਿ ਨੈਸ਼ਨਲ ਹੈਲਥ ਮਿਸ਼ਨ ਅਧੀਨ ਐਮ.ਸੀ.ਐੱਚ. ਸਰਵਿਸੇਜ ਦਾ ਉਦੇਸ਼ ਜੱਚਾ ਅਤੇ ਬੱਚਾ ਮੌਤ ਦਰ ਨੂੰ ਘਟਾਉਣਾ ਹੈ। ਉਨ੍ਹਾਂ ਜਨਨੀ ਸ਼ਿਸ਼ੂ ਸੁਰੱਖਿਆ ਕਾਰਿਆਕ੍ਰਮ, ਪੀ.ਐੱਮ.ਐੱਸ.ਐੱਮ.ਏ. ਬਾਰੇ ਵੀ ਜਾਣਕਾਰੀ ਦਿੱਤੀ ਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਸਹੂਲਤਾਂ ਦਾ ਲਾਭ ਲੈਣ। ਇਸ ਦੌਰਾਨ ਉਨ੍ਹਾਂ ਵੱਲੋਂ ਸਬ ਸੈਂਟਰ ਢੁਡੀਆਂਵਾਲ ਦੀ ਵੀ ਵਿਜਿਟ ਕੀਤੀ ਗਈ ਤੇ ਸਬ ਸੈਂਟਰ ਵਿੱਚ ਮੌਜੂਦ ਰਿਕਾਰਡ ਦੀ ਚੈਕਿੰਗ ਵੀ ਕੀਤੀ ਗਈ।

ਸੰਬੰਧਿਤ ਖ਼ਬਰਾਂ

ਜਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਇਸ ਦੌਰਾਨ ਹਾਜਰ ਸਟਾਫ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣਾ ਕੰਮ ਪੂਰੀ ਤਨਦੇਹੀ ਨਾਲ ਕਰਨ। ਉਨ੍ਹਾਂ ਕਿਹਾ ਕਿ ਜੱਚਾ ਅਤੇ ਬੱਚਾ ਨੂੰ ਸਿਹਤ ਵਿਭਾਗ ਵੱਲੋਂ ਜੋ ਮੁਫਤ ਸਿਹਤ ਸਹੂਲਤਾਂ ਦਿੱਤੀਆਂ ਗਈਆਂ ਹਨ ਉਨ੍ਹਾਂ ਦਾ ਲਾਭ ਲਾਭਪਾਤਰੀ ਨੂੰ ਮਿਲਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਜੋਰ ਦਿੱਤਾ ਕਿ ਗਰਭਵਤੀ ਨੂੰ ਸੰਸਥਾਗਤ ਜਣੇਪੇ ਲਈ ਪ੍ਰੇਰਿਆ ਜਾਣਾ ਚਾਹੀਦਾ ਹੈ ਅਤੇ ਏਰੀਆ ਵਿੱਚ ਕੋਈ ਵੀ ਹੋਮ ਡਲੀਵਰੀ ਨਹੀਂ ਹੋਣੀ ਚਾਹੀਦੀ ।

ਉਨ੍ਹਾਂ ਐਲ.ਐੱਚ.ਵੀਜ. ਅਤੇ ਏ.ਐਨ.ਐਮਜ ਨੂੰ ਹਦਾਇਤ ਕੀਤੀ ਕਿ ਸਮੇਂ ਸਿਰ ਗਰਭਵਤੀ ਦੀ ਰਜਿਸਟ੍ਰੇਸ਼ਨ ਕੀਤੀ ਜਾਏ ਤੇ ਉਸ ਦਾ ਪੂਰਾ ਟ੍ਰੈਕ ਰਿਕਾਰਡ ਰੱਖਿਆ ਜਾਏ। ਇਸ ਤੋਂ ਇਲਾਵਾ ਜਿਲਾ ਪਰਿਵਾਰ ਭਲਾਈ ਅਫਸਰ ਵੱਲੋਂ ਬਲਾਕਾਂ ਦੇ ਬੀ.ਈ.ਈਜ. ਨਾਲ ਵੀ ਇੱਕ ਮੀਟਿੰਗ ਕੀਤੀ ਗਈ ਤੇ ਉਨ੍ਹਾਂ ਨੂੰ ਆਪੋ ਆਪਣੇ ਬਲਾਕ ਵਿੱਚ ਸਿਹਤ ਸਕੀਮਾਂ ਦੀ ਜਾਗਰੂਕਤਾ ਖਾਸ ਕਰ ਜੱਚਾ ਅਤੇ ਬੱਚਾ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਬਾਰੇ ਜਾਗਰੂਕਤਾ ਕਰਨ । ਇਸ ਮੌਕੇ ਉਨ੍ਹਾਂ ਨਾਲ ਬੀ.ਸੀ.ਸੀ. ਜੋਤੀ ਆਨੰਦ ਤੇ ਬੀ.ਈ.ਈ. ਰਵਿੰਦਰ ਜੱਸਲ ਵੀ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!