|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਤ ਸਿੰਘ ਤੇ ਸਾਥੀਆਂ ਦਾ ਕਿਸਾਨ ਅੱਜ ਮਨਾਉਣਗੇ ਸ਼ਹੀਦੀ ਦਿਹਾੜਾ

ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਸ. ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ, ਇਸ ਲਈ ਸਰਹੱਦਾਂ ’ਤੇ ਭਾਰੀ ਗਿਣਤੀ ਵਿਚ ਨੌਜਵਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚਣ ਲੱਗ ਗਏ ਹਨ। ਕੁੰਡਲੀ ਬਾਰਡਰ ’ਤੇ ਸਭ ਤੋਂ ਜ਼ਿਆਦਾ ਨੌਜਵਾਨ ਪੰਜਾਬ ਤੋਂ ਪਹੁੰਚ ਰਹੇ ਹਨ। ਇਸ ਮੌਕੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ’ਚ ਭਗਤ ਸਿੰਘ, ਸੁਖ

NRI Post Desk · 2074 ਦਿਨ ਪਹਿਲਾਂ · ਅੱਪਡੇਟ 2074 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਤ ਸਿੰਘ ਤੇ ਸਾਥੀਆਂ ਦਾ ਕਿਸਾਨ ਅੱਜ ਮਨਾਉਣਗੇ ਸ਼ਹੀਦੀ ਦਿਹਾੜਾ
📷 NRI Post Desk

ਦਿੱਲੀ,(ਦੇਵ ਇੰਦਰਜੀਤ) :ਕਿਸਾਨ ਅੱਜ ਯਾਨੀ ਕਿ ਮੰਗਲਵਾਰ ਨੂੰ ਸ. ਭਗਤ ਸਿੰਘ ਅਤੇ ਸਾਥੀਆਂ ਦਾ ਸ਼ਹੀਦੀ ਦਿਹਾੜਾ ਮਨਾਉਣਗੇ, ਇਸ ਲਈ ਸਰਹੱਦਾਂ ’ਤੇ ਭਾਰੀ ਗਿਣਤੀ ਵਿਚ ਨੌਜਵਾਨ ਦਿੱਲੀ ਦੀਆਂ ਸਰਹੱਦਾਂ ’ਤੇ ਪਹੁੰਚਣ ਲੱਗ ਗਏ ਹਨ। ਕੁੰਡਲੀ ਬਾਰਡਰ ’ਤੇ ਸਭ ਤੋਂ ਜ਼ਿਆਦਾ ਨੌਜਵਾਨ ਪੰਜਾਬ ਤੋਂ ਪਹੁੰਚ ਰਹੇ ਹਨ। ਇਸ ਮੌਕੇ ਕਈ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ, ਜਿਸ ’ਚ ਭਗਤ ਸਿੰਘ, ਸੁਖਵੇਦ ਅਤੇ ਰਾਜਗੁਰੂ ਦੇ ਵਿਚਾਰਾਂ ’ਤੇ ਚਰਚਾ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਸੰਗਰੂਰ ਤੋਂ ਨੌਜਵਾਨ ਕਿਸਾਨ ਸ਼ਹੀਦ ਊਧਮ ਸਿੰਘ ਸਮਾਰਕ ਤੋਂ ਪਵਿੱਤਰ ਮਿੱਟੀ ਲੈ ਕੇ ਟਿਕਰੀ ਬਾਰਡਰ ਲਈ ਰਵਾਨਾ ਹੋਏ ਹਨ। ਹੋਰ ਥਾਵਾਂ ਤੋਂ ਵੀ ਕਿਸਾਨਾਂ ਨੇ ਦਿੱਲੀ ਲਈ ਕੂਚ ਕੀਤਾ ਹੈ। ਕਰਨਾਲ ਦੇ ਜਗਾਧਰੀ ਸਥਿਤ ਮਿਲਕ ਮਾਜਰਾ ਟੋਲ ਪਲਾਜ਼ਾ ’ਤੇ ਹੋਣ ਵਾਲੇ ਸ਼ਹੀਦੀ ਦਿਹਾੜੇ ’ਤੇ ਕਿਸਾਨ, ਨੌਜਵਾਨ ਅਤੇ ਬੱਚੇ ਪੀਲੀਆਂ ਪੱਗਾਂ ਬੰਨ੍ਹ ਕੇ ਹਿੱਸਾ ਲੈਣਗੇ, ਉੱਥੇ ਹੀ ਬੀਬੀਆਂ ਪੀਲੀਆਂ ਚੁੰਨੀਆਂ ਲੈ ਕੇ ਪਹੁੰਚਣਗੀਆਂ। ਸ਼ਹੀਦੀ ਦਿਹਾੜੇ ’ਤੇ ਕਿਸਾਨ ਭਾਰਤ ਬੰਦ ਨੂੰ ਲੈ ਕੇ ਅੱਗੇ ਦੀ ਰਣਨੀਤੀ ਵੀ ਤਿਆਰ ਕਰਨਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!