|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਗਵੰਤ ਮਾਨ ਨੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤਕ ਪਹੁੰਚ ਕੀਤੀ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੋਰਵੈਲ 'ਚ ਫਸੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤਕ ਪਹੁੰਚ ਕੀਤੀ ਹੈ। ਪਾਰਟੀ ਹੈੱਡਕੁਆਟਰ ਰਾਹੀਂ ਭਗਵੰਤ ਮਾਨ ਨੇ 5 ਦਿਨਾਂ ਤੋਂ ਬੈਰਵੈਲ 'ਚ ਫਸੇ 2 ਸਾਲਾ ਫਤਹਿਵੀਰ ਸਿੰਘ ਨੂੰ ਅਜੇ ਤਕ ਨਾ ਕੱਢੇ ਜਾ ਸਕਣ 'ਤੇ ਗਹਿਰੀ ਚਿੰਤਾ ਅਤੇ ਅਫ਼ਸੋਸ ਜਤ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਬੋਰਵੈਲ 'ਚ ਫਸੇ ਫਤਹਿਵੀਰ ਸਿੰਘ ਦੇ ਬਚਾਅ ਲਈ ਕੇਂਦਰੀ ਗ੍ਰਹਿ ਮੰਤਰਾਲੇ ਤਕ ਪਹੁੰਚ ਕੀਤੀ ਹੈ। ਪਾਰਟੀ ਹੈੱਡਕੁਆਟਰ ਰਾਹੀਂ ਭਗਵੰਤ ਮਾਨ ਨੇ 5 ਦਿਨਾਂ ਤੋਂ ਬੈਰਵੈਲ 'ਚ ਫਸੇ 2 ਸਾਲਾ ਫਤਹਿਵੀਰ ਸਿੰਘ ਨੂੰ ਅਜੇ ਤਕ ਨਾ ਕੱਢੇ ਜਾ ਸਕਣ 'ਤੇ ਗਹਿਰੀ ਚਿੰਤਾ ਅਤੇ ਅਫ਼ਸੋਸ ਜਤਾਇਆ। ਉਨ੍ਹਾਂ ਕਿਹਾ ਕਿ 21ਵੀਂ ਸਦੀ 'ਚ ਮਨੁੱਖ ਤਕਨੀਕ ਅਤੇ ਮਸ਼ੀਨਰੀ ਦੇ ਸਹਾਰੇ ਪੜਤਾਲ ਤੋਂ ਆਕਾਸ਼ ਤਕ ਪੁੱਜ ਗਿਆ ਹੈ, ਪਰ ਅਸੀਂ 128 ਫੁੱਟ 'ਤੇ ਬੋਰਵੈਲ 'ਚ ਫਸੇ ਫਤਹਿਵੀਰ ਤਕ ਨਹੀਂ ਪਹੁੰਚ ਸਕੇ। ਇਹ ਚਿੰਤਾ ਅਤੇ ਚਿੰਤਨ ਦਾ ਵਿਸ਼ਾ ਹੈ।

ਸੰਬੰਧਿਤ ਖ਼ਬਰਾਂ

ਭਗਵੰਤ ਮਾਨ ਨੇ ਕਿਹਾ ਕਿ ਇਸ ਨਾਜ਼ੁਕ ਦੀ ਘੜੀ 'ਚ ਉਹ ਦੂਸ਼ਣਬਾਜ਼ੀ 'ਚ ਨਹੀਂ ਪੈਣਾ ਚਾਹੁੰਦੇ, ਪਰ ਭਵਿੱਖ 'ਚ ਅਜਿਹੀ ਘਟਨਾ ਨਾ ਵਾਪਰੇ ਅਤੇ ਅਜਿਹੀ ਚੁਣੌਤੀ ਨਾਲ ਕਿਵੇਂ ਤੁਰੰਤ ਨਿਪਟਿਆ ਜਾਵੇ, ਇਸ 'ਤੇ ਚਿੰਤਨ ਕਰਨਾ ਜ਼ਰੂਰੀ ਹੈ।ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ ਅੱਜ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ ਅਤੇ ਮੰਗ ਕੀਤੀ ਹੈ ਕਿ ਬਿਨਾਂ ਦੇਰੀ ਮਾਹਿਰਾਂ ਦੀ ਟੀਮ ਅਤੇ ਆਧੁਨਿਕ ਮਸ਼ੀਨਰੀ ਭੇਜੀ ਜਾਵੇ, ਕਿਉਂਕਿ 94 ਘੰਟਿਆਂ ਤਕ ਵੀ ਫਤਹਿਵੀਰ ਤਕ ਪਹੁੰਚਣ ਦੇ ਯਤਨ ਅਸਫਲ ਰਹਿਣ ਕਾਰਨ ਆਮ ਲੋਕਾਂ ਦੇ ਸਬਰ ਦਾ ਬੰਨ੍ਹ ਟੁੱਟ ਰਿਹਾ ਹੈ ਅਤੇ ਬੇਚੈਨੀ ਵਧਦੀ ਜਾ ਰਹੀ ਹੈ।

ਭਗਵੰਤ ਮਾਨ ਨੇ ਫਤਹਿਵੀਰ ਸਿੰਘ ਲਈ ਦੇਸ਼ ਵਿਦੇਸ਼ 'ਚ ਲੱਖਾਂ ਲੋਕਾਂ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਲਈ ਸਮੁੱਚੀ ਸੰਗਤ ਨੂੰ ਨਤਮਸਤਕ ਹੋਣ ਨਾਲ-ਨਾਲ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਭਵਿੱਖ 'ਚ ਅਜਿਹੀ ਚੁਣੌਤੀ ਨਾਲ ਤੁਰੰਤ ਨਿਪਟੇ ਜਾਣ ਲਈ ਨਾ ਕੇਵਲ ਪੰਜਾਬ ਬਲਕਿ ਹਰੇਕ ਸੂਬੇ 'ਚ ਅਤਿ ਆਧੁਨਿਕ ਮਸ਼ੀਨਰੀ ਐਨਡੀਆਰਐਫ ਜਾਂ ਮਾਹਿਰਾਂ ਦੇ ਹੋਰ ਸੈਂਟਰਾਂ ਨੂੰ ਉਪਲਬਧ ਕਰਵਾਏ ਜਾਣ। ਭਗਵੰਤ ਮਾਨ ਨੇ ਕਿਹਾ ਕਿ ਉਹ ਆਗਾਮੀ ਬਜਟ ਸੈਸ਼ਨ ਦੌਰਾਨ ਇਸ ਤਰ੍ਹਾਂ ਦੇ ਅਤਿ-ਆਧੁਨਿਕ ਮਸ਼ੀਨਰੀ ਅਤੇ ਯੰਤਰਾਂ ਲਈ ਵਿਸ਼ੇਸ਼ ਬਜਟ ਤਜਵੀਜ਼ ਪੇਸ਼ ਕਰਨਗੇ।ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਵੀ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ 'ਚ ਜਾਂ ਆਲੇ-ਦੁਆਲੇ ਅਜਿਹੇ ਬੋਰਵੈਲ ਹਨ ਤਾਂ ਉਨ੍ਹਾਂ 'ਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਲੋਕ ਖ਼ੁਦ ਹੀ ਕਰ ਲੈਣ ਅਤੇ ਅਜਿਹੇ ਬਚਾਅ ਪੱਖੀ ਕੰਮ ਲਈ ਸਰਕਾਰਾਂ ਤੋਂ ਉਮੀਦ ਨਾ ਕਰਨ ਕਿਉਂਕਿ ਆਮ ਲੋਕ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਚੁਨੌਤੀਆਂ ਸਰਕਾਰਾਂ ਦੇ ਏਜੰਡੇ 'ਤੇ ਨਹੀਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!