|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅਸਤੀਫ਼ਾ ਦੇਣ ਦੀ ਤਿਆਰੀ 'ਚ ਭਗਵੰਤ ਮਾਨ! ਦੁਬਾਰਾ ਵੋਟਾਂ ਪਾਉਣਗੇ ਸੰਗਰੂਰੀਏ

ਨਿਊਜ਼ ਡੈਸਕ : 20 ਫਰਵਰੀ ਨੂੰ ਪੰਜਾਬ ਵਿਚ ਨਵੀਂ ਚੁਣੀ ਜਾਣ ਵਾਲੀ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨ ਦਿੱਤੇ ਗਏ ਪਰ ਇਸ ਦੇ ਬਾਵਜੂਦ ਹਲਕਾ ਸੰਗਰੂਰ ਦੇ ਲੋਕਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ। ਦਰਅਸਲ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਇਕੱਠੇ ਤੌਰ ’ਤੇ ਦੋਵੇਂ ਅਹੁਦੇ ਨਹੀਂ ਰੱਖ ਸਕਦਾ ਹ

NRI Post Desk · 1719 ਦਿਨ ਪਹਿਲਾਂ · ਅੱਪਡੇਟ 1719 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਸਤੀਫ਼ਾ ਦੇਣ ਦੀ ਤਿਆਰੀ 'ਚ ਭਗਵੰਤ ਮਾਨ! ਦੁਬਾਰਾ ਵੋਟਾਂ ਪਾਉਣਗੇ ਸੰਗਰੂਰੀਏ
📷 NRI Post Desk

ਨਿਊਜ਼ ਡੈਸਕ : 20 ਫਰਵਰੀ ਨੂੰ ਪੰਜਾਬ ਵਿਚ ਨਵੀਂ ਚੁਣੀ ਜਾਣ ਵਾਲੀ ਵਿਧਾਨ ਸਭਾ ਲਈ ਵੋਟਾਂ ਪਈਆਂ ਸਨ, ਜਿਸ ਦੇ ਨਤੀਜੇ 10 ਮਾਰਚ ਨੂੰ ਐਲਾਨ ਦਿੱਤੇ ਗਏ ਪਰ ਇਸ ਦੇ ਬਾਵਜੂਦ ਹਲਕਾ ਸੰਗਰੂਰ ਦੇ ਲੋਕਾਂ ਨੂੰ ਫਿਰ ਵੋਟਾਂ ਪਾਉਣ ਦਾ ਮੌਕਾ ਮਿਲੇਗਾ। ਦਰਅਸਲ ਦੇਸ਼ ਦੇ ਸੰਵਿਧਾਨ ਅਨੁਸਾਰ ਇਕ ਵਿਅਕਤੀ ਲੋਕ ਸਭਾ ਅਤੇ ਵਿਧਾਨ ਸਭਾ ਵਿਚ ਇਕੱਠੇ ਤੌਰ ’ਤੇ ਦੋਵੇਂ ਅਹੁਦੇ ਨਹੀਂ ਰੱਖ ਸਕਦਾ ਹੈ, ਜਿਸ ਲਈ ਲੋਕ ਸਭਾ ਜਾਂ ਵਿਧਾਨ ਸਭਾ ਵਿਚੋਂ ਇਕ ਸੀਟ ਚੁਣੀ ਜਾ ਸਕਦੀ ਹੈ। ਲਿਹਾਜ਼ਾ ਸਬੰਧਤ ਜੇਤੂ ਉਮੀਦਵਾਰ ਨੂੰ ਦੋਵਾਂ ਵਿਚੋਂ ਕਿਸੇ ਇਕ ਸੀਟ ਤੋਂ ਅਸਤੀਫ਼ਾ ਦੇਣਾ ਪੈਂਦਾ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਵਿਚ ਆਏ ਚੋਣ ਨਤੀਜਿਆਂ ਦੌਰਾਨ ਆਮ ਆਦਮੀ ਪਾਰਟੀ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਿਹਰੇ ਭਗਵੰਤ ਮਾਨ ਧੂਰੀ ਹਲਕੇ ਤੋਂ ਚੋਣ ਜਿੱਤੇ ਹਨ ਤੇ ਦੂਜੇ ਪਾਸੇ ਇਹ ਹਲਕਾ ਧੂਰੀ, ਜੋ ਕਿ ਲੋਕ ਸਭਾ ਹਲਕਾ ਸੰਗਰੂਰ 'ਚ ਆਉਂਦਾ ਹੈ ਤੋਂ ਭਗਵੰਤ ਮਾਨ ਹੀ ਲੋਕ ਸਭਾ ਦੇ ਮੈਂਬਰ ਹਨ। ਲਿਹਾਜ਼ਾ ਉਹ ਜਲਦੀ ਹੀ ਲੋਕ ਸਭਾ ਮੈਂਬਰੀ ਤੋਂ ਅਸਤੀਫ਼ਾ ਦੇ ਕੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਕਾਰਨ ਹਲਕਾ ਸੰਗਰੂਰ ਦੀ ਲੋਕਸਭਾ ਚੋਣ ਮੁੜ ਹੋਵੇਗੀ, ਜਿਸ ਦਾ ਸਮਾਂ ਬੇਸ਼ੱਕ ਕੇਂਦਰ ਸਰਕਾਰ ਸਮੇਤ ਨਵੀਂ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਜਾਵੇਗਾ ਪਰ ਹਲਕਾ ਸੰਗਰੂਰ ਦੇ 15 ਲੱਖ ਵੋਟਰਾਂ ਨੂੰ ਫਿਰ ਵੋਟਾਂ ਪਾਉਣ ਦਾ ਜਲਦੀ ਹੀ ਇਕ ਹੋਰ ਮੌਕਾ ਮਿਲੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!