|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ: ਖ਼ਰਾਬ ਹੋਈ ਨਰਮੇ ਦੀ ਫ਼ਸਲ ਲਈ ਮਿਲੇਗਾ ਮੁਆਵਜ਼ਾ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ

NRI Post Desk · 1714 ਦਿਨ ਪਹਿਲਾਂ · ਅੱਪਡੇਟ 1714 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਫ਼ੈਸਲਾ: ਖ਼ਰਾਬ ਹੋਈ ਨਰਮੇ ਦੀ ਫ਼ਸਲ ਲਈ ਮਿਲੇਗਾ ਮੁਆਵਜ਼ਾ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਕਿਸਾਨਾਂ ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਫ਼ਸਲ ਦਾ ਮੁਆਵਜ਼ਾ ਲੈਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕਰਦਿਆਂ ਸਰਕਾਰ ਨੂੰ ਗੁਹਾਰ ਲਗਾ ਰਹੇ ਸਨ ਕਿ ਉਨ੍ਹਾਂ ਦੀ ਫ਼ਸਲ ਤਬਾਹ ਹੋ ਚੁੱਕੀ ਹੈ ਪਰ ਅਜੇ ਤੱਕ ਸਰਕਾਰ ਵੱਲੋਂ ਕੋਈ ਮੁਆਵਜ਼ਾ ਨਹੀਂ ਦਿੱਤਾ ਗਿਆ।

ਸੰਬੰਧਿਤ ਖ਼ਬਰਾਂ

ਉਨ੍ਹਾਂ ਨੇ ਇਕ ਪੋਸਟ ਪਾਉਂਦੇ ਲਿਖਿਆ ਹੈ ਕਿ ਸਰਕਾਰ ਨੇ ਪਹਿਲੇ ਹੀ ਦਿਨ ਗੁਲਾਬੀ ਸੁੰਡੀ ਨਾਲ ਖ਼ਰਾਬ ਹੋਈ ਫ਼ਸਲ ਦਾ ਮਾਨਸਾ ਜ਼ਿਲ੍ਹੇ ਨੂੰ ਇਕ ਅਰਬ, ਇਕ ਕਰੋੜ, 39 ਲੱਖ 45 ਹਜ਼ਾਰ 87 ਰੁਪਏ ਮੁਆਵਜ਼ਾ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਜ਼ਦੂਰਾਂ ਲਈ ਵੀ ਖ਼ੁਸ਼ਖ਼ਬਰੀ ਹੈ, ਜੋ ਨਰਮੇ ਦੀ ਫ਼ਸਲ ਦੀ ਚੁਗਾਈ ਕਰਦੇ ਹਨ। ਉਨ੍ਹਾਂ ਨੇ ਕਿਹਾ ਕਿ ਜਨਤਾ ਨੂੰ ਭਰੋਸਾ ਦਿਵਾਉਂਦਾ ਹਾਂ ਕਿ ਭਵਿੱਖ ’ਚ ਕਿਸੇ ਵੀ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!