|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਗੁ. ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਡਿਓੜੀ ਢਾਹੁਣ ਦਾ ਭਾਈ ਲੌਂਗੋਵਾਲ ਨੇ ਲਿਆ ਸਖ਼ਤ ਨੋਟਿਸ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਸ. ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ ਲਈ ਭਾਈ ਲੌਂਗੋਵਾਲ ਨੇ ਤਿੰਨ ਮੈਂਬਰੀ ਜਾਂਚ ਕਮੇਟੀ ਵੀ ਬਣਾਈ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ‘ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਨੂੰ ਬਿਨਾਂ ਇਜਾਜ਼ਤ ਲਏ ਗੁਰਦੁਆਰਾ ਸਾਹਿਬ ਦੇ ਮੈਨੇਜਰ ਵੱਲੋਂ ਕਾਰਸੇਵਾ ਵਾਲੇ ਬਾਬਿਆਂ ਪਾਸੋਂ ਢਾਹੁਣ ਦੀ ਪ੍ਰਕਿਰਿਆ ਸ਼ੁਰੂ ਕਰਨੀ ਮੰਦਭਾਗੀ ਗੱਲ ਹੈ, ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਆਖਿਆ ਕਿ ਮੈਨੇਜਰ ਦੀ ਇਸ ਆਪਹੁਦਰੀ ਕਾਰਵਾਈ ਦੀ ਮੁਕੰਮਲ ਜਾਂਚ ਕਰਵਾਈ ਜਾਵੇਗੀ। ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਾਰਸੇਵਾ ਵਾਲੇ ਬਾਬਾ ਜਗਤਾਰ ਸਿੰਘ ਪਾਸੋਂ ਗੁਰਦੁਆਰਾ ਸਾਹਿਬ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!