ਕਪੂਰਥਲਾ : ਲੋਕ ਸਭਾ ਚੋਣਾਂ 2019 ਦੇ ਸਬੰਧ ਵਿਚ ਭਾਰਤ ਚੋਣ ਕਮਿਸ਼ਨ ਵੱਲੋਂ ਪ੍ਰਾਪਤ ਹੋਏ ਆਦੇਸ਼ਾਂ ਦੀ ਪਾਲਣਾ ਵਿਚ ਜ਼ਿਲੇ ਦੇ ਵਿਧਾਨ ਸਭਾ ਚੋਣ ਹਲਕਾ 26-ਭੁਲੱਥ ਦੇ 5 ਅਤੇ ਵਿਧਾਨ ਸਭਾ ਹਲਕਾ 28-ਸੁਲਤਾਨਪੁਰ ਲੋਧੀ ਦੇ 2 ਪੋਲਿੰਗ ਬੂਥਾਂ ਦੀਆਂ ਇਮਾਰਤਾਂ ਵਿਚ ਤਬਦੀਲੀ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 26-ਭੁਲੱਥ ਦੇ ਪੋਲਿੰਗ ਬੂਥ 25 ਨੂੰ ਸਰਕਾਰੀ ਐਲੀਮੈਂਟਰੀ ਸਕੂਲ, ਨੰਗਲ ਲੁਬਾਣਾ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ, ਨੰਗਲ ਲੁਬਾਣਾ (ਨਵੀਂ ਇਮਾਰਤ)-ਸੱਜੇ ਪਾਸੇ ਵਿਖੇ ਤਬਦੀਲ ਕੀਤਾ ਗਿਆ ਹੈ।
ਸੰਬੰਧਿਤ ਖ਼ਬਰਾਂ
ਇਸੇ ਤਰਾਂ ਬੂਥ 26 ਨੂੰ ਸਰਕਾਰੀ ਮਿਡਲ ਸਕੂਲ, ਨੰਗਲ ਲੁਬਾਣਾ ਤੋਂ ਬਦਲ ਕੇ ਸਰਕਾਰੀ ਐਲੀਮੈਂਟਰੀ ਸਕੂਲ, ਨੰਗਲ ਲੁਬਾਣਾ (ਨਵੀਂ ਇਮਾਰਤ)-ਖੱਬੇ ਪਾਸੇ ਵਿਖੇ ਤਬਦੀਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਬੂਥ 41 ਨੂੰ ਸਰਕਾਰੀ ਐਲੀਮੈਂਟਰੀ ਸਕੂਲ, ਰਾਏਪੁਰ ਪੀਰਬਖਸ਼ ਵਾਲਾ ਤੋਂ ਸਰਕਾਰੀ ਹਾਈ ਸਕੂਲ, ਰਾਏਪੁਰ ਪੀਰਬਖਸ਼ ਵਾਲਾ ਵਿਖੇ, ਬੂਥ 47 ਨੂੰ ਸਰਕਾਰੀ ਐਲੀਮੈਂਟਰੀ ਸਕੂਲ ਬੱਸੀ (ਪੂਰਬੀ) ਤੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੱਸੀ (ਪੂਰਬੀ) ਵਿਖੇ ਅਤੇ ਬੂਥ 48 ਨੂੰ ਸਰਕਾਰੀ ਐਲੀਮੈਂਟਰੀ ਸਕੂਲ, ਬੱਸੀ (ਪੱਛਮੀ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਬੱਸੀ (ਪੱਛਮੀ) ਵਿਖੇ ਤਬਦੀਲ ਕੀਤਾ ਗਿਆ ਹੈ।
ਸ੍ਰੀ ਖਰਬੰਦਾ ਨੇ ਦੱਸਿਆ ਕਿ ਇਸੇ ਤਰਾਂ ਵਿਧਾਨ ਸਭਾ ਹਲਕਾ 28-ਸੁਲਤਾਨਪੁਰ ਲੋਧੀ ਦੇ ਬੂਥ 186 ਨੂੰ ਸਰਕਾਰੀ ਐਲੀਮੈਂਟਰੀ ਸਕੂਲ, ਡੱਲਾ (ਸੱਜੇ ਪਾਸੇ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੱਲਾ (ਸੱਜੇ ਪਾਸੇ) ਵਿਖੇ ਤਬਦੀਲ ਕੀਤਾ ਗਿਆ ਹੈ ਜਦਕਿ ਬੂਥ 187 ਨੂੰ ਸਰਕਾਰੀ ਐਲੀਮੈਂਟਰੀ ਸਕੂਲ, ਡੱਲਾ (ਖੱਬੇ ਪਾਸੇ) ਤੋਂ ਬਦਲ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਡੱਲਾ (ਖੱਬੇ ਪਾਸੇ) ਵਿਖੇ ਤਬਦੀਲ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਜ਼ਿਲੇ ਵਿਚ ਪੈਂਦੇ ਵਿਧਾਨ ਸਭਾ ਚੋਣ ਹਲਕਾ 26-ਭੁਲੱਥ ਅਤੇ 28-ਸੁਲਤਾਨਪੁਰ ਲੋਧੀ ਦੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਉਪਰੋਕਤ ਪੋਲਿੰਗ ਬੂਥਾਂ ਦੀਆਂ ਇਮਾਰਤਾਂ ਦੀ ਤਬਦੀਲੀ ਸਬੰਧੀ ਤਜਵੀਜ਼ ਭੇਜੀ ਗਈ ਸੀ, ਜੋ ਕਿ ਭਾਰਤ ਚੋਣ ਕਮਿਸ਼ਨ ਪਾਸੋਂ ਪ੍ਰਵਾਨ ਹੋ ਗਈ ਹੈ। ਉਨਾਂ ਆਪ ਜਨਤਾ ਨੂੰ ਅਪੀਲ ਕੀਤੀ ਕਿ ਉਹ ਆਪਣੇ ਨਾਲ ਸਬੰਧਤ ਏਰੀਏ ਦੇ ਪੋਲਿੰਗ ਸਟੇਸ਼ਨ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ।






