ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਪੰਜਾਬ ਦੇ ਸਹਿਕਾਰਤਾ ਵਿਭਾਗ ਵਿਚ ਇਮਾਨਦਾਰ ਅਤੇ ਕਾਰਜਕੁਸ਼ਲਤਾ ਵਿਚ ਨਿਪੁੰਨ ਸ਼ਖਸੀਅਤ ਵਜੋਂ ਜਾਣੇ ਜਾਂਦੇ ਸ. ਭੁਪਿੰਦਰ ਸਿੰਘ ਵਾਲੀਆ ਨੇ ਅੱਜ ਬਤੌਰ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਕਪੂਰਥਲਾ ਦਾ ਚਾਰਜ ਸੰਭਾਲ ਲਿਆ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਉਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਉਨਾਂ ਕਿਹਾ ਕਿ ਪੰਜਾਬ ਸਹਿਕਾਰਤਾ ਵਿਭਾਗ ਵੱਲੋਂ ਜਿਹੜੀਆਂ ਵੀ ਸਕੀਮਾਂ ਸਹਿਕਾਰੀ ਸਭਾਵਾਂ ਰਾਹੀਂ ਚਲਾਈਆਂ ਜਾ ਰਹੀਆਂ ਹਨ, ਉਨਾ ਨੂੰ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਹਰ ਸੰਭਵ ਯਤਨ ਕੀਤੇ ਜਾਣ।
ਸੰਬੰਧਿਤ ਖ਼ਬਰਾਂ
ਉਨਾਂ ਖਾਸ ਤੌਰ 'ਤੇ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਤਹਿਤ ਸਹਿਕਾਰੀ ਸਭਾਵਾਂ ਰਾਹੀਂ ਇਕੱਠੇ ਕੀਤੇ ਜਾ ਰਹੇ ਲਾਭਪਾਤਰੀਆਂ ਦੇ ਫਾਰਮ 28 ਫਰਵਰੀ ਤੱਕ ਪੋਰਟਲ 'ਤੇ ਅਪਲੋਡ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਉਨਾਂ ਨੂੰ ਪੋਰਟਲ ਸਬੰਧੀ ਕੋਈ ਸਮੱਸਿਆ ਆਉਂਦੀ ਹੈ ਤਾਂ ਵੁਹ ਤੁਰੰਤ ਉਨਾਂ ਨਾਲ ਸੰਪਰਕ ਕਰਨ। ਉਨਾਂ ਕਿਹਾ ਕਿ ਕੋਈ ਵੀ ਯੋਗ ਲਾਭਪਾਤਰੀ ਇਸ ਸਕੀਮ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ। ਇਸੇ ਤਰਾਂ ਉਨਾਂ ਕਪੂਰਥਲਾ ਜ਼ਿਲੇ ਦੇ ਮੈਂਬਰਾਂ ਨੂੰ ਕਰਜ਼ੇ ਦੀ ਐਡਵਾਂਸਮੈਂਟ ਅਤੇ ਰਿਕਵਰੀ ਵਿਚ ਪਹਿਲਾਂ ਵਾਂਗ ਸੂਬੇ ਭਰ ਵਿਚੋਂ ਪਹਿਲੀ ਪੁਜ਼ੀਸ਼ਨ ਕਾਇਮ ਰੱਖਣ ਲਈ ਕਿਹਾ।
ਇਸ ਮੌਕੇ ੲ. ਆਰ. ਮਲਕੀਤ ਰਾਮ, ਏ. ਆਰ ਸੁਸ਼ੀਲ ਜੋਸ਼ੀ, ਏ. ਆਰ ਦੀਨ ਦਿਆਲ ਸ਼ਰਮਾ, ਏ. ਆਰ ਸੀਮਾ ਰਾਣੀ, ਇੰਸਪੈਕਟਰ ਬਲਜਿੰਦਰ ਸਿੰਘ, ਸੰਦੀਪ ਸਿੰਘ, ਜਸਪ੍ਰੀਤ ਕੌਰ, ਹਰਪ੍ਰੀਤ ਸਿੰਘ, ਅਤਿੰਦਰਵਾਲ ਸਿੰਘ, ਰੋਹਿਤ ਕੁਮਾਰ ਤੇ ਗੁਰਯਾਦਵਿੰਦਰ ਸਿੰਘ, ਮੈਨੇਜਰ ਬਿਕਰਮਜੀਤ ਸਿੰਘ, ਜਗਦੀਪ ਸਿੰਘ ਤੇ ਪਰਗਟ ਸਿੰਘ, ਸੈਕਟਰੀ ਬਲਵਿੰਦਰ ਸਿੰਘ, ਅਵਤਾਰ ਸਿੰਘ ਸੰਨੀ ਧਾਲੀਵਾਲ ਤੇ ਅਰੁਣ ਕੁਮਾਰ, ਅਕਾਊਂਟੈਂਟ ਗੁਰਚਰਨ ਕੌਰ, ਤਲਵਿੰਦਰ ਸਿੰਘ, ਨਰਿੰਦਰ ਕੁਮਾਰ ਤੇ ਹੋਰ ਹਾਜ਼ਰ ਸਨ।






