|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਬਿਡੇਨ ਤੇ ਕਿਮ ਜੋਂਗ ਉਣ 'ਚ ਟਕਰਾਵ ਸ਼ਿਖਰ ਤੇ

ਅਮਰੀਕਾ,(ਦੇਵ ਇੰਦਰਜੀਤ) :ਬਾਇਡਨ ਨੇ ਉੱਤਰੀ ਕੋਰੀਆ ਦੇ ਹਾਲੀਆ ਮਿਜ਼ਾਈਲ ਤਜਰਬਿਆਂ ਦੀ ਆਲੋਚਨਾ ਕੀਤੀ ਸੀ ਅਤੇ ਇਹ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਨੇ ਤਣਾਅ ਵਧਾਇਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ। ਉੱਤਰੀ ਕੋਰੀਆ ਦੀ ਸਰਕਾਰੀ ਖ਼ਬਰ ਏਜੰਸੀ, ਕੋਰੀਆ ਸੈਂਟਰਲ ਨਿਊਜ਼ ਏਜੰਸੀ ਨੇ ਸ਼ਨਿਚਰਵਾਰ ਨੂੰ ਸੀਨੀਅਰ ਅਧਿਕਾਰੀ ਰੀ ਪਿਓਂਗ ਚੋਲ ਵੱਲੋਂ ਜਾਰੀ ਬਿਆਨ ਦੇ ਹਵਾਲੇ ਨਾਲ ਕਿਹਾ ਕਿ

NRI Post Desk · 2070 ਦਿਨ ਪਹਿਲਾਂ · ਅੱਪਡੇਟ 2070 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਡੇਨ ਤੇ ਕਿਮ ਜੋਂਗ ਉਣ 'ਚ ਟਕਰਾਵ ਸ਼ਿਖਰ ਤੇ
📷 NRI Post Desk

ਅਮਰੀਕਾ,(ਦੇਵ ਇੰਦਰਜੀਤ) :ਬਾਇਡਨ ਨੇ ਉੱਤਰੀ ਕੋਰੀਆ ਦੇ ਹਾਲੀਆ ਮਿਜ਼ਾਈਲ ਤਜਰਬਿਆਂ ਦੀ ਆਲੋਚਨਾ ਕੀਤੀ ਸੀ ਅਤੇ ਇਹ ਚਿਤਾਵਨੀ ਦਿੱਤੀ ਸੀ ਕਿ ਜੇਕਰ ਉਸ ਨੇ ਤਣਾਅ ਵਧਾਇਆ ਤਾਂ ਨਤੀਜੇ ਭੁਗਤਣ ਲਈ ਤਿਆਰ ਰਹੇ। ਉੱਤਰੀ ਕੋਰੀਆ ਦੀ ਸਰਕਾਰੀ ਖ਼ਬਰ ਏਜੰਸੀ, ਕੋਰੀਆ ਸੈਂਟਰਲ ਨਿਊਜ਼ ਏਜੰਸੀ ਨੇ ਸ਼ਨਿਚਰਵਾਰ ਨੂੰ ਸੀਨੀਅਰ ਅਧਿਕਾਰੀ ਰੀ ਪਿਓਂਗ ਚੋਲ ਵੱਲੋਂ ਜਾਰੀ ਬਿਆਨ ਦੇ ਹਵਾਲੇ ਨਾਲ ਕਿਹਾ ਕਿ ਰਾਸ਼ਟਰਪਤੀ ਬਾਇਡਨ ਦੀਆਂ ਟਿੱਪਣੀਆਂ ਭੜਕਾਊ ਅਤੇ ਉੱਤਰੀ ਕੋਰੀਆ ਦੀ ਆਤਮ ਰੱਖਿਆ ਦੇ ਅਧਿਕਾਰਾਂ 'ਤੇ ਹਮਲਾ ਹਨ। ਉੱਤਰੀ ਕੋਰੀਆ ਆਪਣੀ ਫ਼ੌਜੀ ਤਾਕਤ ਵਧਾਉਣ ਲਈ ਕਦਮ ਵਧਾਉਣਾ ਜਾਰੀ ਰੱਖੇਗਾ।

ਸੰਬੰਧਿਤ ਖ਼ਬਰਾਂ

ਬਾਇਡਨ ਨੇ ਵੀਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਸੀ ਕਿ ਅਸੀਂ ਆਪਣੇ ਸਹਿਯੋਗੀ ਦੇਸ਼ਾਂ ਨਾਲ ਵਿਚਾਰ-ਵਟਾਂਦਰਾ ਕਰ ਰਹੇ ਹਾਂ। ਜੇਕਰ ਉਨ੍ਹਾਂ ਨੇ ਤਣਾਅ ਦੇ ਰਸਤੇ ਨੂੰ ਅਪਣਾਇਆ ਤਾਂ ਅਸੀਂ ਉਸੇ ਅਨੁਸਾਰ ਜਵਾਬ ਦਿਆਂਗੇ। ਉੱਤਰੀ ਕੋਰੀਆ ਨੇ ਵੀਰਵਾਰ ਨੂੰ ਨਵੀਆਂ ਗਾਈਡਿਡ ਮਿਜ਼ਾਈਲਾਂ ਦਾ ਤਜਰਬਾ ਕੀਤਾ ਸੀ। ਕੇਸੀਐੱਨਏ ਨੇ ਦੱਸਿਆ ਸੀ ਕਿ ਦੋ ਗਾਈਡਿਡ ਮਿਜ਼ਾਈਲਾਂ ਵੀਰਵਾਰ ਨੂੰ ਨਿਸ਼ਾਨਾ ਲਗਾਉਣ ਵਿਚ ਪੂਰੀ ਤਰ੍ਹਾਂ ਸਫਲ ਰਹੀਆਂ ਜਦਕਿ ਜਾਪਾਨੀ ਅਧਿਕਾਰੀਆਂ ਨੇ ਦੱਸਿਆ ਸੀ ਕਿ ਉੱਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਤਜਰਬਾ ਕੀਤਾ।

ਮਾਹਿਰਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਬਾਇਡਨ ਪ੍ਰਸ਼ਾਸਨ 'ਤੇ ਦਬਾਅ ਬਣਾਉਣ ਲਈ ਇਸ ਤਰ੍ਹਾਂ ਦੀ ਹਰਕਤ ਕਰ ਰਿਹਾ ਹੈ ਤਾਂਕਿ ਆਉਣ ਵਾਲੇ ਸਮੇਂ ਵਿਚ ਦੋਵਾਂ ਦੇਸ਼ਾਂ ਵਿਚਕਾਰ ਕਿਸੇ ਤਰ੍ਹਾਂ ਦੀ ਗੱਲਬਾਤ ਹੋਣ 'ਤੇ ਫ਼ਾਇਦਾ ਉਠਾਇਆ ਜਾ ਸਕੇ। ਹਾਲਾਂਕਿ ਦੋਵਾਂ ਦੇਸ਼ਾਂ ਵਿਚਕਾਰ ਸਾਲ 2019 ਤੋਂ ਪਰਮਾਣੂ ਵਾਰਤਾ ਰੁਕੀ ਹੋਈ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!