|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਨੇ ਯੂਕਰੇਨ ਦੀ ਸਹਾਇਤਾ ਦਾ ਲਿਆ ਅਹਿਦ, ਰੂਸ ਨੂੰ ਦਿੱਤੀ ਵੱਡੀ ਚੇਤਾਵਨੀ

ਨਿਊਜ਼ ਡੈਸਕ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਤੇ ਉਨ੍ਹਾਂ ਦੇ ਪੱਛਮੀ ਸਹਿਯੋਗੀਆਂ ਨੇ ਯੂਕਰੇਨ 'ਤੇ ਰੂਸ ਦੇ ਹਮਲੇ ਦੇ ਜਵਾਬ 'ਚ ਉਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਤੇ ਯੁੱਧ ਪ੍ਰਭਾਵਿਤ ਦੇਸ਼ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦਾ ਸੰਕਲਪ ਲਿਆ ਹੈ। ਇਹ ਸਹਾਇਤਾ, ਹਾਲਾਂਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਮਜ਼ਬੂਤ ਮਿਲਟਰੀ ਸਹਾਇਤਾ ਦੀ ਮੰਗ ਨੂੰ

NRI Post Desk · 1707 ਦਿਨ ਪਹਿਲਾਂ · ਅੱਪਡੇਟ 1707 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕਾ ਨੇ ਯੂਕਰੇਨ ਦੀ ਸਹਾਇਤਾ ਦਾ ਲਿਆ ਅਹਿਦ, ਰੂਸ ਨੂੰ ਦਿੱਤੀ ਵੱਡੀ ਚੇਤਾਵਨੀ
📷 NRI Post Desk

ਨਿਊਜ਼ ਡੈਸਕ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਤੇ ਉਨ੍ਹਾਂ ਦੇ ਪੱਛਮੀ ਸਹਿਯੋਗੀਆਂ ਨੇ ਯੂਕਰੇਨ 'ਤੇ ਰੂਸ ਦੇ ਹਮਲੇ ਦੇ ਜਵਾਬ 'ਚ ਉਸ 'ਤੇ ਨਵੀਆਂ ਪਾਬੰਦੀਆਂ ਲਗਾਉਣ ਤੇ ਯੁੱਧ ਪ੍ਰਭਾਵਿਤ ਦੇਸ਼ ਨੂੰ ਮਨੁੱਖੀ ਸਹਾਇਤਾ ਪ੍ਰਦਾਨ ਕਰਨ ਦਾ ਸੰਕਲਪ ਲਿਆ ਹੈ। ਇਹ ਸਹਾਇਤਾ, ਹਾਲਾਂਕਿ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਦੀ ਮਜ਼ਬੂਤ ਮਿਲਟਰੀ ਸਹਾਇਤਾ ਦੀ ਮੰਗ ਨੂੰ ਪੂਰਾ ਨਹੀਂ ਕਰਦੀ। ਬਾਇਡੇਨ ਨੇ ਐਲਾਨ ਕੀਤੀ ਕਿ ਅਮਰੀਕਾ 1,00,000 ਯੂਕਰੇਨੀ ਸ਼ਰਨਾਰਥੀਆਂ ਦਾ ਸਵਾਗਤ ਕਰੇਗਾ ਤੇ ਭੋਜਨ, ਦਵਾਈ, ਪਾਣੀ ਤੇ ਹੋਰ ਸਪਲਾਈ ਲਈ 1 ਅਰਬ ਡਾਲਰ ਦੀ ਵਾਧੂ ਸਹਾਇਤਾ ਦੇਵੇਗਾ।

ਸੰਬੰਧਿਤ ਖ਼ਬਰਾਂ

ਪੱਛਮੀ ਆਗੂਆਂ ਨੇ ਵੀਰਵਾਰ ਨੂੰ ਰੂਸ ਦੇ ਹਮਲੇ ਦਾ ਮੁਕਾਬਲਾ ਕਰਨ ਲਈ ਅਗਲੇਰੀ ਕਾਰਵਾਈ ਬਾਰੇ ਚਰਚਾ ਕੀਤੀ। ਇਸ ਦੇ ਨਾਲ ਹੀ ਇਸ ਗੱਲ 'ਤੇ ਵੀ ਵਿਚਾਰ ਕੀਤਾ ਗਿਆ ਕਿ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਰਸਾਇਣਕ, ਜੈਵਿਕ ਜਾਂ ਪਰਮਾਣੂ ਹਥਿਆਰ ਦੀ ਤਾਇਨਾਤੀ ਕਰਨ ਦੀ ਸਥਿਤੀ ਵਿਚ ਕੀ ਕਾਰਵਾਈ ਕੀਤੀ ਜਾਵੇਗੀ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!