|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਕਸ਼ਨ

ਜਲੰਧਰ (ਨੇਹਾ): ਸਿਵਲ ਹਸਪਤਾਲ ਜਲੰਧਰ 'ਚ ਆਕਸੀਜਨ ਪਲਾਂਟ ਬੰਦ ਹੋਣ ਕਾਰਨ ਮਰੀਜ਼ਾਂ ਦੀ ਮੌਤ ਮਾਮਲੇ 'ਚ ਪੰਜਾਬ ਸਰਕਾਰ ਨੇ ਤਿੰਨ ਡਾਕਟਰਾਂ ਨੂੰ ਮੁਅੱਤਲ ਤੇ ਇਕ ਡਾਕਟਰ ਨੂੰ ਬਰਖ਼ਾਸਤ ਕੀਤਾ ਹੈ। ਮੁਅੱਤਲ ਕੀਤੇ ਗਏ ਡਾਕਟਰਾਂ 'ਚ ਡਾ. ਰਾਜਕੁਮਾਰ, ਐਸਐਮਓ ਸੁਰਜੀਤ ਸਿੰਘ ਅਤੇ ਡਾ. ਸੋਨਾਕਸ਼ੀ ਸ਼ਾਮਲ ਹਨ। ਡਾ. ਸ਼ਵਿੰਦਰ ਸਿੰਘ ਨੂੰ ਬਰਖਾਸਤ ਕੀਤਾ ਗਿਆ ਹੈ। ਸਿਹਤ ਮੰਤਰੀ ਡਾ. ਬਲ

NRI Post Desk · 488 ਦਿਨ ਪਹਿਲਾਂ · ਅੱਪਡੇਟ 488 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਐਕਸ਼ਨ
📷 NRI Post Desk

ਜਲੰਧਰ (ਨੇਹਾ): ਸਿਵਲ ਹਸਪਤਾਲ ਜਲੰਧਰ 'ਚ ਆਕਸੀਜਨ ਪਲਾਂਟ ਬੰਦ ਹੋਣ ਕਾਰਨ ਮਰੀਜ਼ਾਂ ਦੀ ਮੌਤ ਮਾਮਲੇ 'ਚ ਪੰਜਾਬ ਸਰਕਾਰ ਨੇ ਤਿੰਨ ਡਾਕਟਰਾਂ ਨੂੰ ਮੁਅੱਤਲ ਤੇ ਇਕ ਡਾਕਟਰ ਨੂੰ ਬਰਖ਼ਾਸਤ ਕੀਤਾ ਹੈ। ਮੁਅੱਤਲ ਕੀਤੇ ਗਏ ਡਾਕਟਰਾਂ 'ਚ ਡਾ. ਰਾਜਕੁਮਾਰ, ਐਸਐਮਓ ਸੁਰਜੀਤ ਸਿੰਘ ਅਤੇ ਡਾ. ਸੋਨਾਕਸ਼ੀ ਸ਼ਾਮਲ ਹਨ। ਡਾ. ਸ਼ਵਿੰਦਰ ਸਿੰਘ ਨੂੰ ਬਰਖਾਸਤ ਕੀਤਾ ਗਿਆ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਹ ਐਲਾਨ ਕੀਤਾ। ਉਨ੍ਹਾਂ ਇਹ ਵੀ ਦੱਸਿਆ ਕਿ ਆਕਸੀਜਨ ਪਲਾਂਟ ਆਟੋਮੈਟਿਕ ਹੈ ਤੇ ਇਸ ਨੂੰ ਧੋਬੀ ਨਹੀਂ ਚਲਾ ਰਿਹਾ ਹੈ। ਸਾਰੇ ਆਕਸੀਜਨ ਪਲਾਂਟਾਂ ਦਾ ਰੀਵਿਊ ਹੋ ਰਿਹਾ ਹੈ। ਮਾਮਲੇ ਦੀ ਜਾਂਚ ਅਜੇ ਚੱਲ ਰਹੀ ਹੈ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਬੀਤੇ ਦਿਨ ਸਿਵਲ ਹਸਪਤਾਲ ਦੇ ਆਕਸੀਜਨ ਪਲਾਂਟ 'ਚ ਤਕਨੀਕੀ ਨੁਕਸ ਕਾਰਨ ਤਿੰਨ ਗੰਭੀਰ ਮਰੀਜ਼ਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਤਿੰਨ ਮਰੀਜ਼ਾਂ 'ਚੋਂ ਦੋ ਫੇਫੜਿਆਂ ਦੀ ਬਿਮਾਰੀ ਤੋਂ ਪੀੜਤ ਸਨ ਤੇ ਇਕ ਮਰੀਜ਼ ਨੂੰ ਨਸ਼ੇ ਦੀ ਓਵਰਡੋਜ਼ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਤਿੰਨੋਂ ਮਰੀਜ਼ ਆਕਸੀਜਨ 'ਤੇ ਸਨ। ਐਤਵਾਰ ਸ਼ਾਮ ਨੂੰ ਪਲਾਂਟ 'ਚ ਤਕਨੀਕੀ ਨੁਕਸ ਕਾਰਨ ਆਕਸੀਜਨ ਦੀ ਸਪਲਾਈ ਨਾ ਹੋਣ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!