|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਪਾਕਿਸਤਾਨ ਨੇ ਸਿੱਖਾਂ ਲਈ ਕੀਤਾ ਵੱਡਾ ਐਲਾਨ

ਲਾਹੌਰ (Vikram Sehajpal) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਵੇਗਾ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਨਵੰਬਰ ਦੇ ਪਹਿਲੇ ਹਫ਼ਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਦੱਸ ਦਈਏ ਕਿ ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ ਤੋਂ ਵਾਹਗਾ ਸਟੇਸ਼ਨ ਉੱਤੇ ਪੁੱ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲਾਹੌਰ (Vikram Sehajpal) : ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ 10,000 ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਦੇਵੇਗਾ। ਸਿੱਖ ਸ਼ਰਧਾਲੂਆਂ ਦਾ ਪਹਿਲਾ ਜਥਾ ਵਿਸ਼ੇਸ਼ ਰੇਲ ਗੱਡੀ ਰਾਹੀਂ ਨਵੰਬਰ ਦੇ ਪਹਿਲੇ ਹਫ਼ਤੇ ਪਾਕਿਸਤਾਨ ਲਈ ਰਵਾਨਾ ਹੋਵੇਗਾ। ਦੱਸ ਦਈਏ ਕਿ ਸ਼ਰਧਾਲੂ ਅਟਾਰੀ ਰੇਲਵੇ ਸਟੇਸ਼ਨ ਤੋਂ ਵਾਹਗਾ ਸਟੇਸ਼ਨ ਉੱਤੇ ਪੁੱਜਣਗੇ ਤੇ ਇੱਥੋਂ ਉਹ ਨਨਕਾਣਾ ਸਾਹਿਬ ਜਾਣਗੇ।

ਸੰਬੰਧਿਤ ਖ਼ਬਰਾਂ

ਸ਼ਰਧਾਲੂ 8 ਨਵੰਬਰ ਤੱਕ ਪਾਕਿਸਤਾਨ ਦੀ ਯਾਤਰਾ ਜਾਰੀ ਰੱਖ ਸਕਣਗੇ। ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਵੰਤ ਸਿੰਘ ਨੇ ਵਿਸ਼ਵ ਭਰ ਦੇ ਸਿੱਖਾਂ ਨੂੰ ਗੁਰੂ ਨਾਨਕ ਦੇਵ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਸਿੱਖ ਕਰਤਾਰਪੁਰ ਲਾਂਘੇ ਰਾਹੀਂ ਬਗੈਰ ਵੀਜ਼ੇ ਰਾਹੀਂ ਸਿੱਖ ਸ਼ਰਧਾਲੂ ਗੁਰਦੁਆਰਾ ਸ਼੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਦੇ ਹਨ।

ਪਾਕਿਸਤਾਨ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਖਾਸ ਰਿਆਇਤਾਂ ਦੇ ਰਿਹਾ ਹੈ। ਭਾਰਤ ਨਾਲ ਤਣਾਅ ਦੇ ਬਾਵਜੂਦ ਪਾਕਿਸਤਾਨ ਨੇ ਸਿੱਖਾਂ ਲਈ ਦਿਲ ਖੋਲ੍ਹ ਕੇ ਐਲਾਨ ਕੀਤੇ ਹਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!