|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਵੱਡਾ ਬਦਲਾਵ! ਹੁਣ ਚਲਾਨ ਭਰਨ ਦਾ ਨਵਾਂ ਸਿਸਟਮ ਹੋਵੇਗਾ ਲਾਗੂ

ਚੰਡੀਗੜ੍ਹ (ਪਾਇਲ) : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਚਲਾਨ ਆਨਲਾਈਨ ਦਾਇਰ ਕੀਤੇ ਜਾ ਸਕਦੇ ਹਨ ਅਤੇ ਇਸ ਦੇ ਲਈ ਮੁਹਾਲੀ ਜ਼ਿਲ੍ਹੇ ਵਿੱਚ ਜਲਦੀ ਹੀ ਈ-ਕੋਰਟ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਨੂੰ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਜੇਕਰ ਮੋਹਾਲੀ 'ਚ ਈ-ਕੋਰਟ ਦੀ

NRI Post Desk · 424 ਦਿਨ ਪਹਿਲਾਂ · ਅੱਪਡੇਟ 424 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਵੱਡਾ ਬਦਲਾਵ! ਹੁਣ ਚਲਾਨ ਭਰਨ ਦਾ ਨਵਾਂ ਸਿਸਟਮ ਹੋਵੇਗਾ ਲਾਗੂ
📷 NRI Post Desk

ਚੰਡੀਗੜ੍ਹ (ਪਾਇਲ) : ਪੰਜਾਬ 'ਚ ਚਲਾਨ ਭਰਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਹੁਣ ਚਲਾਨ ਆਨਲਾਈਨ ਦਾਇਰ ਕੀਤੇ ਜਾ ਸਕਦੇ ਹਨ ਅਤੇ ਇਸ ਦੇ ਲਈ ਮੁਹਾਲੀ ਜ਼ਿਲ੍ਹੇ ਵਿੱਚ ਜਲਦੀ ਹੀ ਈ-ਕੋਰਟ ਦੀ ਸਹੂਲਤ ਸ਼ੁਰੂ ਕੀਤੀ ਜਾ ਰਹੀ ਹੈ। ਦਰਅਸਲ, ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਨੂੰ ਸ਼ੁਰੂ ਕਰਨ ਦੇ ਆਦੇਸ਼ ਦਿੱਤੇ ਹਨ। ਜੇਕਰ ਮੋਹਾਲੀ 'ਚ ਈ-ਕੋਰਟ ਦੀ ਕੋਸ਼ਿਸ਼ ਸਫਲ ਹੁੰਦੀ ਹੈ ਤਾਂ ਸੂਬੇ ਦੇ ਹੋਰ ਜ਼ਿਲਿਆਂ 'ਚ ਵੀ ਇਸ ਦੀ ਸ਼ੁਰੂਆਤ ਕੀਤੀ ਜਾਵੇਗੀ।

ਸੰਬੰਧਿਤ ਖ਼ਬਰਾਂ

ਜਾਣਕਾਰੀ ਅਨੁਸਾਰ ਇੱਕ ਜਨਹਿਤ ਪਟੀਸ਼ਨ ਵਿੱਚ ਹਾਈਕੋਰਟ ਤੋਂ ਮੰਗ ਕੀਤੀ ਗਈ ਸੀ ਕਿ ਪੰਜਾਬ ਨੂੰ ਨੈਸ਼ਨਲ ਵਰਚੁਅਲ ਕੋਰਟ ਪਲੇਟਫਾਰਮ ਨਾਲ ਜੋੜਿਆ ਜਾਵੇ, ਤਾਂ ਜੋ ਕਿ ਟ੍ਰੈਫਿਕ ਚਲਾਨਾਂ ਦਾ ਆਨਲਾਈਨ ਨਿਪਟਾਰਾ ਕੀਤਾ ਜਾ ਸਕੇ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਹੁਣ ਈ-ਚਲਾਨਾਂ ਦੀ ਗਿਣਤੀ ਵਧ ਰਹੀ ਹੈ ਅਤੇ ਲੋਕਾਂ ਨੂੰ ਚਲਾਨਾਂ ਦਾ ਭੁਗਤਾਨ ਕਰਨ ਲਈ ਅਦਾਲਤਾਂ ਜਾਂ ਸਰਕਾਰੀ ਦਫ਼ਤਰਾਂ ਵਿੱਚ ਹਾਜ਼ਰ ਹੋਣਾ ਪੈਂਦਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਪਟੀਸ਼ਨ ਵਿੱਚ ਦਲੀਲ ਦਿੱਤੀ ਗਈ ਸੀ ਕਿ ਨੈਸ਼ਨਲ ਵਰਚੁਅਲ ਕੋਰਟ ਪੋਰਟਲ ਪਹਿਲਾਂ ਹੀ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਚੰਡੀਗੜ੍ਹ ਵਿੱਚ ਲਾਗੂ ਹੈ। ਇਸ ਨਾਲ ਲੋਕ ਛੋਟੇ ਚਲਾਨਾਂ ਦਾ ਆਨਲਾਈਨ ਭੁਗਤਾਨ ਕਰ ਸਕਦੇ ਹਨ।

ਪੰਜਾਬ ਵਿੱਚ ਇਸ ਦੇਰੀ ਨੂੰ ਸਮਝ ਤੋਂ ਪਰੇ ਦੱਸਦਿਆਂ ਇਸ ਪ੍ਰਣਾਲੀ ਨੂੰ ਪੂਰੇ ਸੂਬੇ ਵਿੱਚ ਲਾਗੂ ਕਰਨ ਦੀ ਮੰਗ ਕੀਤੀ ਗਈ ਹੈ। ਅਦਾਲਤ ਨੂੰ ਦੱਸਿਆ ਗਿਆ ਕਿ ਪੰਜਾਬ ਵਿੱਚ ਟ੍ਰੈਫਿਕ ਚਲਾਨਾਂ ਲਈ ਵਰਚੁਅਲ ਅਦਾਲਤੀ ਪ੍ਰਣਾਲੀ ਨੂੰ ਪੂਰੀ ਤਰ੍ਹਾਂ ਲਾਗੂ ਕਰਨ ਵਿੱਚ ਲਗਭਗ 3 ਹਫ਼ਤੇ ਲੱਗਣਗੇ। ਜਿਸ ਸੰਬੰਧ 'ਚ ਅਦਾਲਤ ਨੇ ਸਪੱਸ਼ਟ ਕੀਤਾ ਕਿ ਪਹਿਲਾਂ ਮੋਹਾਲੀ ਵਿੱਚ ਪਾਇਲਟ ਪ੍ਰੋਜੈਕਟ ਸ਼ੁਰੂ ਕੀਤਾ ਜਾਵੇ, ਉਸ ਤੋਂ ਬਾਅਦ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ 'ਚ ਵੱਡਾ ਬਦਲਾਵ! ਹੁਣ ਚਲਾਨ ਭਰਨ ਦਾ ਨਵਾਂ ਸਿਸਟਮ ਹੋਵੇਗਾ ਲਾਗੂ — NRI Post