|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਕੈਪਟਨ ਸਣੇ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਵਾਪਸ ਲੈਣ ਵਾਲੇ ਸਲਾਹਕਾਰਾਂ ਦੇ ਕਰੀਬ 20 ਨਾਂ ਸ਼ਾਮਲ ਹਨ।

NRI Post Desk · 1884 ਦਿਨ ਪਹਿਲਾਂ · ਅੱਪਡੇਟ 1884 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ਕੈਪਟਨ ਸਣੇ ਨਜ਼ਦੀਕੀਆਂ ਦੀ ਸਕਿਓਰਿਟੀ ਲਈ ਵਾਪਸ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰਾਂ ਦੀ ਸਕਿਓਰਿਟੀ ਵਾਪਸ ਲੈ ਲਈ ਗਈ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸਕਿਓਰਿਟੀ ਵਾਪਸ ਲੈਣ ਵਾਲੇ ਸਲਾਹਕਾਰਾਂ ਦੇ ਕਰੀਬ 20 ਨਾਂ ਸ਼ਾਮਲ ਹਨ।

ਸੰਬੰਧਿਤ ਖ਼ਬਰਾਂ

ਸਕਿਓਰਿਟੀ ਵਾਪਸ ਲੈਣ ਵਾਲਿਆਂ ਦੇ ਨਾਵਾਂ ’ਚ ਕੈਪਟਨ ਦੇ ਸੀਨੀਅਰ ਐਡਵਾਈਜ਼ਰ ਰਹੇ ਟੀ. ਐੱਸ. ਸ਼ੇਰਗਿਲ, ਕੈਪਟਨ ਦੇ ਮੀਡੀਆ ਸਲਾਹਕਾਰ ਰਹੇ ਰਵੀਨ ਠੁਕਰਾਲ, ਕੈਪਟਨ ਦੇ ਓ. ਐੱਸ. ਡੀ. ਮੇਜਰ ਅਮਰਦੀਪ ਸਿੰਘ, ਐਡਵੋਕੇਟ ਜਨਰਲ ਰਹੇ ਅਤੁਲ ਨੰਦਾ, ਓ. ਐੱਸ. ਡੀ. ਰਹੇ ਦਮਨਜੀਤ ਸਿੰਘ, ਓ. ਐੱਸ. ਡੀ. ਰਹੇ ਅੰਕਿਤ ਬਾਂਸਲ, ਗੁਰਮੇਹਰ ਸਿੰਘ ਸੇਖੋਂ ਸਿਆਸੀ ਸਕੱਤਰ, ਕੈਪਟਨ ਦੇ ਮੀਡੀਆ ਐਡਵਾਈਜ਼ ਰਹੇ ਭਾਰਤ ਇੰਦਰ ਚਾਹਲ, ਕੈਪਟਨ ਦੇ ਖੁਬੀ ਰਾਮ ਸਕਿਓਰਿਟੀ ਐਡਵਾਈਜ਼ਰ ਰਹੇ ਸਮੇਤ ਹੋਰ ਕਈ ਨਾਂ ਲਿਸਟ ’ਚ ਸ਼ਾਮਲ ਹਨ।

ਦੱਸਣਯੋਗ ਹੈ ਕਿ ਬੀਤੇ ਦਿਨ ਦਿੱਲੀ ਦੌਰੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਖੁਬੀ ਰਾਮ ਅਤੇ ਰਵੀਨ ਠੁਕਰਾਲ ਵੀ ਉਨ੍ਹਾਂ ਦੇ ਨਾਲ ਹੀ ਮੌਜੂਦ ਸਨ। ਜ਼ਿਕਰਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਸਕਿਓਰਿਟੀ ਘਟਾਉਣ ਨੂੰ ਲੈ ਕੇ ਡੀ. ਜੀ. ਪੀ. ਨੂੰ ਪੱਤਰ ਲਿਖਿਆ ਜਾ ਚੁੱਕਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!