|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਐਂਟਰਟੇਨਮੈਂਟ

ਡਾ. ਅੰਬੇਡਕਰ ਦੇ ਜਨਮ ਉਤਸਵ ਨੂੰ ਸਮਰਪਿਤ 'ਮਤਦਾਨ ਸੰਵਿਧਾਨਕ ਅਧਿਕਾਰ' ਵਿਸ਼ੇ 'ਤੇ ਵਿਸ਼ਾਲ ਸਮਾਗਮ

ਕਪੂਰਥਲਾ : ਡਾ. ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ:) ਕਪੂਰਥਲਾ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ 'ਭਾਰਤ ਰਤਨ' ਡਾ. ਭੀਮ ਰਾਓ ਅੰਬੇਡਕਰ ਜੀ ਦਾ 128ਵਾਂ ਜਨਮ ਉਤਸਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : ਡਾ. ਅੰਬੇਡਕਰ ਮਿਸ਼ਨ ਸੁਸਾਇਟੀ (ਰਜਿ:) ਕਪੂਰਥਲਾ ਵੱਲੋਂ ਭਾਰਤੀ ਸੰਵਿਧਾਨ ਦੇ ਨਿਰਮਾਤਾ 'ਭਾਰਤ ਰਤਨ' ਡਾ. ਭੀਮ ਰਾਓ ਅੰਬੇਡਕਰ ਜੀ ਦਾ 128ਵਾਂ ਜਨਮ ਉਤਸਵ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਕਪੂਰਥਲਾ ਵਿਖੇ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਵਿਚ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਜਦਕਿ ਸਮਾਗਮ ਦੀ ਪ੍ਰਧਾਨਗੀ ਸਕੂਲ ਦੇ ਵਾਈਸ ਪ੍ਰਿੰਸੀਪਲ ਮੈਡਮ ਸਤਨਾਮ ਕੌਰ ਵੱਲੋਂ ਕੀਤੀ ਗਈ। ਸਮਾਗਮ ਵਿਚ ਆਈ. ਆਈ. ਟੀ ਬਨਾਰਸ ਹਿੰਦੂ ਯੂਨੀਵਰਸਿਟੀ, ਉੱਤਰ ਪ੍ਰਦੇਸ਼ ਦੇ ਪ੍ਰੋਫੈਸਰ ਡਾ. ਆਰ. ਕੇ ਸਾਕੇਤ ਮੁੱਖ ਬੁਲਾਰੇ ਵਜੋਂ ਉਚੇਚੇ ਤੌਰ 'ਤੇ ਪਹੁੰਚੇ।

ਸੰਬੰਧਿਤ ਖ਼ਬਰਾਂ

ਮੈਡਮ ਸੁਨੀਤਾ ਸਿੰਘ ਨੇ ਡਾ. ਅੰਬੇਡਕਰ ਬਾਰੇ ਭਰਪੂਰ ਜਾਣਕਾਰੀ ਬੱਚਿਆਂ ਨੂੰ ਉਪਲਬੱਧ ਕਰਵਾਈ। ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ ਤੇ ਕਵਿਤਾ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਵਿਦਿਆਰਥੀਆਂ ਨੂੰ ਸੁਸਾਇਟੀ ਵੱਲੋਂ ਸਰਟੀਫਿਕੇਟ ਤੇ ਯਾਦਗਾਰੀ ਚਿੰਨ ਭੇਟ ਕੀਤੇ ਗਏ। ਸੁਸਾਇਟੀ ਦੇ ਪ੍ਰਧਾਨ ਸ੍ਰੀ ਗੁਰਮੁਖ ਸਿੰਘ ਢੋਡ ਨੇ ਆਈਆਂ ਹੋਈਆਂ ਸ਼ਖਸੀਅਤਾਂ ਦਾ ਧੰਨਵਾਦ ਕੀਤਾ ਅਤੇ ਉਨਾਂ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ। ਸਾਂਝ ਕਲਾ ਮੰਚ (ਰਜਿ:) ਕਪੂਰਥਲਾ ਵੱਲੋਂ ਡਾਇਰੈਕਟਰ ਕਰਨ ਦੇਵ ਜਗੋਤਾ ਅਤੇ ਸ਼ੰਮੀ ਅਲਫ਼ਾਜ਼ ਦੀ ਅਗਵਾਈ ਹੇਠ ਕੋਰੀਓਗ੍ਰਾਫੀ 'ਆਤਮਾ' ਦੀ ਪੇਸ਼ਕਾਰੀ ਨੇ ਸਭਨਾਂ ਨੂੰ ਭਾਵੁਕ ਕਰ ਦਿੱਤਾ।

ਸਟੇਜ ਸੰਚਾਲਕ ਦੀ ਭੂਮਿਕਾ ਸਕੂਲ ਦੇ ਬਾਰਵੀਂ ਜਮਾਤ ਦੇ ਵਿਦਿਆਰਥੀ ਹਰਕੀਰਤ ਨੇ ਬਾਖੂਬੀ ਨਿਭਾਈ। ਇਸ ਮੌਕੇ ਪ੍ਰੋ. ਸਰਬਜੀਤ ਸਿੰਘ ਧੀਰ, ਪ੍ਰੋ. ਤੀਰਥ ਰਾਮ ਬਸਰਾ, ਐਡਵੋਕੇਟ ਸੰਦੀਪ, ਐਡਵੋਕੇਟ ਜਸਪਾਲ ਗਿੱਲ, ਸ. ਸੁਖਵਿੰਦਰ ਮੋਹਨ ਸਿੰਘ ਭਾਟੀਆ, ਇੰਜ. ਨਾਨਕ ਰਾਮ, ਸ੍ਰੀ ਮਲਕੀਤ ਸਿੰਘ ਨਾਂਗਲ, ਮੈਡਮ ਸੁਚਿਤਰਾ ਭਾਰਤੀ, ਸ੍ਰੀਮਤੀ ਪੁਸ਼ਪਾ ਦੇਵੀ, ਮਿਸ ਗੁਰਪ੍ਰੀਤ ਢੋਡ, 'ਪ੍ਰਥਮ' ਐਨ. ਜੀ. ਓ ਤੋਂ ਸ੍ਰੀ ਗੁਰਪ੍ਰੀਤ ਸਿੰਘ, ਮੈਡਮ ਮਨਜੀਤ ਕੌਰ, ਸ੍ਰੀ ਧਰਮਪਾਲ ਪੈਂਥਰ, ਸ. ਰਣਜੀਤ ਸਿੰਘ, ਸ. ਸੁਰਜੀਤ ਸਿੰਘ ਬਰਿੰਦਪੁਰ, ਸੀ. ਡੀ. ਪੀ. ਓ ਸ੍ਰੀਮਤੀ ਸਨੇਹ ਲਤਾ, ਗੀਤਕਾਰ ਸ੍ਰੀ ਬਿੱਟੂ ਕਾਂਜਲੀ, ਸ੍ਰੀ ਰੋਹਿਤ, ਸ੍ਰੀ ਮਨਜੀਤ ਢੋਡ, ਕੁਮਾਰੀ ਰਾਉਲੀ, ਸ੍ਰੀ ਸੰਦੀਪ, ਸ੍ਰੀ ਗਗਨ ਮੰਡ, ਸ੍ਰੀ ਮਾਰਟਿਨ ਦ੍ਰਾਵਿੜ ਤੋਂ ਇਲਾਵਾ ਸਕੂਲ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

🔔 ਐਂਟਰਟੇਨਮੈਂਟ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!