|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖ਼ਬਰ : 'ਬਿਜਲੀ' ਨੂੰ ਲੈ ਕੇ ਕੇਂਦਰ ਦਾ ਪੰਜਾਬ ਨੂੰ ਨਵਾਂ ਝਟਕਾ, ਇਸ ਮੰਗ ਲਈ ਕੀਤੀ ਕੋਰੀ ਨਾਂਹ

ਨਿਊਜ਼ ਡੈਸਕ : ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂਲ ਤੋਂ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਹੈ। ਕੇਂਦਰ ਨੇ ਇਹ ਬਿਜਲੀ ਸਪਲਾਈ ਹਰਿਆਣਾ ਨੂੰ ਦੇ ਦਿੱਤੀ ਹੈ। ਪੰਜਾਬ ਨੇ ਬਹੁਤ ਸਮਾਂ ਪਹਿਲਾਂ ਇਸ ਪੂਲ 'ਚੋਂ ਬਿਜਲੀ ਮੰਗੀ ਸੀ ਪਰ ਕੇਂਦਰ ਨੇ ਇਨਕਾਰ ਕਰ ਦਿੱਤਾ ਸੀ। ਹਰਿ

NRI Post Desk · 1702 ਦਿਨ ਪਹਿਲਾਂ · ਅੱਪਡੇਟ 1702 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖ਼ਬਰ : 'ਬਿਜਲੀ' ਨੂੰ ਲੈ ਕੇ ਕੇਂਦਰ ਦਾ ਪੰਜਾਬ ਨੂੰ ਨਵਾਂ ਝਟਕਾ, ਇਸ ਮੰਗ ਲਈ ਕੀਤੀ ਕੋਰੀ ਨਾਂਹ
📷 NRI Post Desk

ਨਿਊਜ਼ ਡੈਸਕ : ਕੇਂਦਰ ਸਰਕਾਰ ਵੱਲੋਂ ਬਿਜਲੀ ਨੂੰ ਲੈ ਕੇ ਪੰਜਾਬ ਨੂੰ ਇਕ ਨਵਾਂ ਝਟਕਾ ਦਿੱਤਾ ਹੈ। ਕੇਂਦਰ ਨੇ ਪੰਜਾਬ ਨੂੰ ਵਿਸ਼ੇਸ਼ ਪੂਲ ਤੋਂ ਦਿੱਤੀ ਜਾਣ ਵਾਲੀ ਬਿਜਲੀ ਦੀ ਸਪਲਾਈ ਨੂੰ ਬੰਦ ਕਰ ਦਿੱਤਾ ਹੈ। ਕੇਂਦਰ ਨੇ ਇਹ ਬਿਜਲੀ ਸਪਲਾਈ ਹਰਿਆਣਾ ਨੂੰ ਦੇ ਦਿੱਤੀ ਹੈ। ਪੰਜਾਬ ਨੇ ਬਹੁਤ ਸਮਾਂ ਪਹਿਲਾਂ ਇਸ ਪੂਲ 'ਚੋਂ ਬਿਜਲੀ ਮੰਗੀ ਸੀ ਪਰ ਕੇਂਦਰ ਨੇ ਇਨਕਾਰ ਕਰ ਦਿੱਤਾ ਸੀ। ਹਰਿਆਣਾ ਨੇ 24 ਮਾਰਚ ਮਗਰੋਂ ਇਸ ਪੂਲ 'ਚੋਂ ਬਿਜਲੀ ਦੀ ਮੰਗ ਕੀਤੀ ਸੀ ਅਤੇ ਉਸ ਨੂੰ 728.69 ਮੈਗਾਵਾਟ ਬਿਜਲੀ ਸਪਲਾਈ ਦੇਣ ਦੇ ਹੁਕਮ ਜਾਰੀ ਕਰ ਦਿੱਤੇ ਗਏ।

ਸੰਬੰਧਿਤ ਖ਼ਬਰਾਂ

ਕੇਂਦਰ ਸਰਕਾਰ ਦੀ ਇਹ ਵੰਡ ਨੀਤੀ ਪੰਜਾਬ ਨੂੰ ਢਾਹ ਲਾਉਣ ਵਾਲੀ ਜਾਪਦੀ ਹੈ। ਜ਼ਿਕਰਯੋਗ ਹੈ ਕਿ ਬਹੁਤ ਸਾਰੇ ਸੂਬੇ ਗਰਮੀਆਂ 'ਚ ਆਪਣੇ ਹਿੱਸੇ ਦੀ ਬਿਜਲੀ ਛੱਡ ਦਿੰਦੇ ਹਨ, ਜਿਨ੍ਹਾਂ ਦੀ ਬਿਜਲੀ ਅਣਐਲੋਕੇਟਿਡ ਪੂਲ 'ਚ ਇਕੱਠੀ ਹੋ ਜਾਂਦੀ ਹੈ। ਗਰਮੀ ਦੇ ਸੀਜ਼ਨ ਦੌਰਾਨ ਬਹੁਤ ਸਾਰੇ ਸੂਬੇ ਇਸ ਪੂਲ 'ਚੋਂ ਬਿਜਲੀ ਦੀ ਮੰਗ ਕਰਦੇ ਹਨ ਅਤੇ ਬਿਜਲੀ ਮੰਤਰਾਲਾ ਹਰ ਸਾਲ ਇਹ ਸੂਬਿਆਂ 'ਚ ਵੰਡ ਦਿੰਦਾ ਹੈ। ਇਸ ਵਾਰ ਕੋਲਾ ਸੰਕਟ ਡੂੰਘਾ ਹੋਣ ਕਾਰਨ ਪੰਜਾਬ ਨੇ 'ਨਾਰਦਰਨ ਰੀਜਨਲ ਪਾਵਰ ਕਮੇਟੀ' ਕੋਲ ਕਾਫੀ ਸਮਾਂ ਪਹਿਲਾਂ 750 ਮੈਗਾਵਾਟ ਬਿਜਲੀ ਲੈਣ ਦੀ ਦਰਖ਼ਾਸਤ ਭੇਜੀ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!