|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਵੱਡੀ ਖਬਰ : ਪਿੰਡ ਮੂਸਾ ਵਿਖੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ, ਧੜ ਤੋਂ ਵੱਖ ਕੀਤਾ ਸਿਰ...

ਨਿਊਜ਼ ਡੈਸਕ (ਜਸਕਮਲ) : ਮਾਨਸਾ ਦੇ ਪਿੰਡ ਮੂਸਾ ’ਚ ਪਿੰਡ ਦੇ ਬਾਹਰ ਖੇਤਾਂ ’ਚ ਰਹਿ ਰਹੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਗੱਲ ਸਾਹਮਣੇ ਆਈ ਆ ਰਹੀ ਹੈ। ਕਾਤਲਾਂ ਨੇ ਮਾਂ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਤੇ ਪੁੱਤ ਦਾ ਵੀ ਗਲਾ ਵੱਢ ਦਿੱਤਾ। ਦੱਸਣਯੋਗ ਹੈ ਕਿ ਇਨ੍ਹਾਂ ਦੇ ਘਰ ’ਚ ਕੰਮ ਕਰਦੀ ਔਰਤ ਦੋ ਦਿਨ ਤੋਂ ਦਰਵਾਜ਼ਾ ਖੜਕਾ ਕੇ ਵਾਪਸ ਜਾ ਰਹੀ ਸੀ ਤਾਂ ਜਦੋਂ ਅੱ

NRI Post Desk · 1785 ਦਿਨ ਪਹਿਲਾਂ · ਅੱਪਡੇਟ 1785 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵੱਡੀ ਖਬਰ : ਪਿੰਡ ਮੂਸਾ ਵਿਖੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ, ਧੜ ਤੋਂ ਵੱਖ ਕੀਤਾ ਸਿਰ...
📷 NRI Post Desk

ਨਿਊਜ਼ ਡੈਸਕ (ਜਸਕਮਲ) : ਮਾਨਸਾ ਦੇ ਪਿੰਡ ਮੂਸਾ ’ਚ ਪਿੰਡ ਦੇ ਬਾਹਰ ਖੇਤਾਂ ’ਚ ਰਹਿ ਰਹੇ ਮਾਂ-ਪੁੱਤ ਦਾ ਬੇਰਹਿਮੀ ਨਾਲ ਕਤਲ ਹੋਣ ਦੀ ਗੱਲ ਸਾਹਮਣੇ ਆਈ ਆ ਰਹੀ ਹੈ। ਕਾਤਲਾਂ ਨੇ ਮਾਂ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਤੇ ਪੁੱਤ ਦਾ ਵੀ ਗਲਾ ਵੱਢ ਦਿੱਤਾ। ਦੱਸਣਯੋਗ ਹੈ ਕਿ ਇਨ੍ਹਾਂ ਦੇ ਘਰ ’ਚ ਕੰਮ ਕਰਦੀ ਔਰਤ ਦੋ ਦਿਨ ਤੋਂ ਦਰਵਾਜ਼ਾ ਖੜਕਾ ਕੇ ਵਾਪਸ ਜਾ ਰਹੀ ਸੀ ਤਾਂ ਜਦੋਂ ਅੱਜ ਉਸ ਨੇ ਇਸ ਬਾਰੇ ਪਿੰਡ ਵਾਸੀਆਂ ਨੂੰ ਦੱਸਿਆ ਤਾਂ ਉਨ੍ਹਾਂ ਨੇ ਕੰਧ ਟੱਪ ਕੇ ਦੇਖਿਆ ਤਾਂ ਦੋਹਾਂ ਮਾਂ-ਪੁੱਤ ਦੀਆਂ ਲਾਸ਼ਾਂ ਪਈਆਂ ਸਨ।

ਸੰਬੰਧਿਤ ਖ਼ਬਰਾਂ

ਪਹਿਲੀ ਨਜ਼ਰੇ ਦੇਖਿਆਂ ਲੱਗ ਰਿਹਾ ਸੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲਿਆਂ ਨੇ ਜਿਥੇ ਘਰ ਦੀ ਪੂਰੀ ਤਲਾਸ਼ੀ ਲਈ ਹੈ। ਮਾਂ ਜਸਵਿੰਦਰ ਕੌਰ (65) ਦਾ ਸਿਰ ਧੜ ਤੋਂ ਵੱਖ ਤੇ ਪੁੱਤ ਜਗਸੀਰ ਸਿੰਘ (40) ਦਾ ਵੀ ਗਲਾ ਵੱਢਿਆ ਮਿਲਿਆ। ਪਿੰਡ ਵਾਸੀਆਂ ਨੇ ਮੰਗ ਕੀਤੀ ਹੈ ਕਿ ਜਲਦ ਕਾਤਲਾਂ ਨੂੰ ਗ੍ਰਿਫ਼ਤਾਰ ਕਰ ਕੇ ਸਖ਼ਤ ਸਜ਼ਾ ਦਿੱਤੀ ਜਾਵੇ। ਜਾਣਕਾਰੀ ਮਿਲਣ ’ਤੇ ਮਾਨਸਾ ਥਾਣਾ ਸਦਰ ਪੁਲਸ ਦੇ ਸੀਨੀਅਰ ਅਧਿਕਾਰੀ ਘਟਨਾ ਸਥਾਨ ’ਤੇ ਪੁੱਜੇ।

ਮਾਨਸਾ ਦੇ ਐੱਸਐੱਸਪੀ ਪ੍ਰਵੀਨ ਪਾਰਕ ਤੇ ਡੀਐੱਸਪੀ ਗੁਬਿੰਦਰ ਸਿੰਘ ਨੇ ਕਿਹਾ ਕਿ ਉਹ ਇਸ ਮਾਂ-ਪੁੱਤ ਦੇ ਕਤਲ ਨੂੰ ਨਿੱਜੀ ਰੰਜਿਸ਼ ਤੇ ਲੁੱਟ-ਖੋਹ ਦੀ ਘਟਨਾ ਨਾਲ ਜੋੜ ਕੇ ਜਾਂਚ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਫੋਰੈਂਸਿਕ ਟੀਮ ਤੇ ਡਾਗ ਸਕੁਐਡ ਆਪਣਾ ਕੰਮ ਕਰ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!