|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਿਆਸਤ ਨਾਲ ਜੁੜੀ ਵੱਡੀ ਖ਼ਬਰ : ਚੋਣ ਮੈਦਾਨ ’ਚ ਉਤਰੇ ਪ੍ਰਕਾਸ਼ ਸਿੰਘ ਬਾਦਲ, ਜਾਣੋ ਕਿਥੋਂ ਲੜਨਗੇ ਚੋਣ

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਮੁੜ ਚੋਣ ਮੈਦਾਨ 'ਚ ਨਿੱਤਰੇ ਹਨ। ਸ. ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਇਸ ਸਬੰਧੀ ਜਾਣਕਾਰੀ ਅੰਮ੍ਰਿਤਸਰ ਵਿਖੇ ਪੁੱਜੇ ਹਰਸਿਮਰਤ ਕੌਰ ਬਾਦਲ ਵੱਲੋ

NRI Post Desk · 1765 ਦਿਨ ਪਹਿਲਾਂ · ਅੱਪਡੇਟ 1765 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਸਿਆਸਤ ਨਾਲ ਜੁੜੀ ਵੱਡੀ ਖ਼ਬਰ : ਚੋਣ ਮੈਦਾਨ ’ਚ ਉਤਰੇ ਪ੍ਰਕਾਸ਼ ਸਿੰਘ ਬਾਦਲ, ਜਾਣੋ ਕਿਥੋਂ ਲੜਨਗੇ ਚੋਣ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੀ ਸਿਆਸਤ ਦਾ ਬਾਬਾ ਬੋਹੜ ਮੰਨੇ ਜਾਣ ਵਾਲੇ ਅਕਾਲੀ ਦਲ ਦੇ ਪ੍ਰਧਾਨ ਤੇ 5 ਵਾਰ ਪੰਜਾਬ ਦੇ ਮੁੱਖ ਮੰਤਰੀ ਰਹਿ ਚੁੱਕੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਹੁਣ ਮੁੜ ਚੋਣ ਮੈਦਾਨ 'ਚ ਨਿੱਤਰੇ ਹਨ। ਸ. ਬਾਦਲ ਸ੍ਰੀ ਮੁਕਤਸਰ ਸਾਹਿਬ ਦੇ ਵਿਧਾਨ ਸਭਾ ਹਲਕਾ ਲੰਬੀ ਤੋਂ ਚੋਣ ਲੜਨਗੇ। ਇਸ ਸਬੰਧੀ ਜਾਣਕਾਰੀ ਅੰਮ੍ਰਿਤਸਰ ਵਿਖੇ ਪੁੱਜੇ ਹਰਸਿਮਰਤ ਕੌਰ ਬਾਦਲ ਵੱਲੋਂ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਥੇ ਦੱਸ ਦੇਈਏ ਕਿ ਪਹਿਲਾਂ ਇਹ ਕਿਆਸਕਾਰੀਆਂ ਲਗਾਈਆਂ ਜਾ ਰਹੀਆਂ ਸਨ ਕਿ ਸਿਹਤ ਠੀਕ ਨਾ ਹੋਣ ਕਾਰਨ ਪ੍ਰਕਾਸ਼ ਸਿੰਘ ਬਾਦਲ ਚੋਣਾਂ ਨਹੀਂ ਲੜਨਗੇ। ਇਹ ਵੀ ਅੰਦਾਜ਼ਾ ਲਗਾਇਆ ਜਾ ਰਿਹਾ ਸੀ ਕਿ ਉਨ੍ਹਾਂ ਦੀ ਨੂੰਹ ਹਰਸਿਮਰਤ ਕੌਰ ਬਾਦਲ ਲੰਬੀ ਹਲਕੇ ਤੋਂ ਚੋਣ ਲੜ ਸਕਦੇ ਹਨ ਪਰ ਹੁਣ ਹਰਸਿਮਰਤ ਕੌਰ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੀ ਲੰਬੀ ਹਲਕੇ ਤੋਂ ਹੀ ਚੋਣ ਮੈਦਾਨ ’ਚ ਉਤਰਨਗੇ। ਫਿਲਹਾਲ ਅਜੇ ਰਸਮੀ ਤੌਰ ’ਤੇ ਪ੍ਰਕਾਸ਼ ਸਿੰਘ ਬਾਦਲ ਦੇ ਚੋਣ ਲੜਨ ਦਾ ਐਲਾਨ ਹੋਣਾ ਅਜੇ ਬਾਕੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!