|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਆਮ ਆਦਮੀ ਪਾਰਟੀ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਖੜ੍ਹੇ ਕੀਤੇ ਵੱਡੇ ਸਵਾਲ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿੱਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਰਾਜ ਸਭਾ ਲਈ ਦਿੱਲੀ ਦੇ ਆਗੂਆਂ ਨੂੰ ਭ

NRI Post Desk · 1711 ਦਿਨ ਪਹਿਲਾਂ · ਅੱਪਡੇਟ 1711 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਆਮ ਆਦਮੀ ਪਾਰਟੀ ਵਲੋਂ ਚੁਣੇ ਗਏ ਰਾਜ ਸਭਾ ਮੈਂਬਰਾਂ ’ਤੇ ਪ੍ਰਕਾਸ਼ ਸਿੰਘ ਬਾਦਲ ਨੇ ਖੜ੍ਹੇ ਕੀਤੇ ਵੱਡੇ ਸਵਾਲ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਮ ਆਦਮੀ ਪਾਰਟੀ ਵੱਲੋਂ ਰਾਜ ਸਭਾ ਮੈਂਬਰਾਂ ਦੀ ਕੀਤੀ ਗਈ ਚੋਣ ’ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਉਨ੍ਹਾਂ ਪਹਿਲਾਂ ਹੀ ਆਖਿਆ ਸੀ ਕਿ ਇਹ ਸਰਕਾਰ ਦਿੱਲੀ ਤੋਂ ਚੱਲਣ ਵਾਲੀ ਹੈ ਅਤੇ ਇਸ ਨੇ ਪੰਜਾਬ ਦੇ ਹੱਕ ’ਤੇ ਪਹਿਲਾ ਡਾਕਾ ਮਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚੋਂ ਰਾਜ ਸਭਾ ਲਈ ਦਿੱਲੀ ਦੇ ਆਗੂਆਂ ਨੂੰ ਭੇਜਣਾ ਮੰਦਭਾਗਾ ਹੈ। ਇਹ ਸਿੱਧਾ-ਸਿੱਧਾ ਪੰਜਾਬੀਆਂ ਦੇ ਹੱਕਾਂ ’ਤੇ ਡਾਕਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਰਾਜ ਸਭਾ ਵਿਚੋਂ ਹੀ ਪੰਜਾਬ ਦਾ ਪਾਣੀ ਵੀ ਖੋਹ ਲਿਆ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਨਾਲ ਸਿਆਸੀ ਤੌਰ ’ਤੇ ਨਹੀਂ ਸਗੋਂ ਪਰਿਵਾਰਕ ਤੌਰ ’ਤੇ ਜੁੜੇ ਹੋਏ ਹਨ। ਉਨ੍ਹਾਂ ‘ਆਪ’ ਵੱਲੋਂ ਨਿਯੁਕਤ ਕੀਤੇ ਰਾਜਸਭਾ ਮੈਂਬਰਾਂ ’ਤੇ ਸਵਾਲ ਖੜ੍ਹੇ ਕਰਦਿਆਂ ਕਿਹਾ ਕਿ ਦਿੱਲੀ ਤੋਂ ਰਾਜਸਭਾ ਮੈਂਬਰ ਲਏ ਗਏ ਹਨ, ਜਦਕਿ ਇਹ ਪੰਜਾਬ ਦਾ ਹੱਕ ਸੀ। ਉਨ੍ਹਾਂ ਕਿਹਾ ਕਿ ਇਹ ਰਾਜ ਦਿੱਲੀ ਤੋਂ ਚੱਲੇਗਾ ਹੁਣ ਪੰਜਾਬ ਦਾ ਪਾਣੀ ਵੀ ਉਹ ਦਿੱਲੀ ਲੈ ਜਾਣਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!