|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੁਲਵਾਮਾ ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਬਿਆਨ...

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੀ ਬੱਸ 'ਤੇ 2019 ਦੇ ਅੱਤਵਾਦੀ ਹਮਲੇ 'ਚ ਸ਼ਾਮਲ ਪਾਕਿਸਤਾਨੀ ਨਾਗਰਿਕ ਮੋਹੀਉਦੀਨ ਔਰੰਗਜ਼ੇਬ ਆਲਮਗੀਰ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਪੁਲਵਾਮਾ 'ਚ 14 ਫਰਵਰੀ, 2019 ਗੇ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋਏ ਸਨ। ਸਰਕਾਰ ਨੇ ਅੱਤਵਾਦੀ ਸਮੂਹ ਲਸ਼

NRI Post Desk · 1689 ਦਿਨ ਪਹਿਲਾਂ · ਅੱਪਡੇਟ 1689 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੁਲਵਾਮਾ ਹਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਵੱਡਾ ਬਿਆਨ...
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਰਕਾਰ ਨੇ ਜੰਮੂ-ਕਸ਼ਮੀਰ ਦੇ ਪੁਲਵਾਮਾ 'ਚ ਕੇਂਦਰੀ ਰਿਜ਼ਰਵ ਪੁਲਿਸ ਫ਼ੋਰਸ ਦੀ ਬੱਸ 'ਤੇ 2019 ਦੇ ਅੱਤਵਾਦੀ ਹਮਲੇ 'ਚ ਸ਼ਾਮਲ ਪਾਕਿਸਤਾਨੀ ਨਾਗਰਿਕ ਮੋਹੀਉਦੀਨ ਔਰੰਗਜ਼ੇਬ ਆਲਮਗੀਰ ਨੂੰ ਅੱਤਵਾਦੀ ਐਲਾਨ ਕਰ ਦਿੱਤਾ ਹੈ। ਪੁਲਵਾਮਾ 'ਚ 14 ਫਰਵਰੀ, 2019 ਗੇ ਹਮਲੇ 'ਚ ਸੀ.ਆਰ.ਪੀ.ਐੱਫ. ਦੇ 40 ਜਵਾਨ ਸ਼ਹੀਦ ਹੋਏ ਸਨ। ਸਰਕਾਰ ਨੇ ਅੱਤਵਾਦੀ ਸਮੂਹ ਲਸ਼ਕਰ-ਏ-ਤੋਇਬਾ ਦੇ ਪ੍ਰਮੁੱਖ ਨੇਤਾ ਅਤੇ 26/11 ਮੁੰਬਈ ਅੱਤਵਾਦੀ ਹਮਲਿਆਂ ਦੇ ਮਾਸਟਰਮਾਈਂਡ ਹਾਫਿਜ਼ ਸਈਦ ਦੇ ਪੁੱਤਰ ਹਾਫਿਜ਼ ਤਲਹਾ ਸਈਦ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ 'ਚ ਕਿਹਾ ਕਿ ਆਲਮਗੀਰ, ਜਿਸ ਨੂੰ ਮਕਤਬ ਅਮੀਰ, ਮੁਜਾਹਿਦ ਭਾਈ ਅਤੇ ਮੁਹੰਮਦ ਭਾਈ ਵਜੋਂ ਜਾਣਿਆ ਜਾਂਦਾ ਹੈ, ਪੁਲਵਾਮਾ 'ਚ ਸੀ.ਆਰ.ਪੀ.ਐੱਫ. ਦੇ ਕਾਫਲੇ 'ਤੇ ਹਮਲੇ 'ਚ ਸ਼ਾਮਲ ਸੀ।

ਸੰਬੰਧਿਤ ਖ਼ਬਰਾਂ

ਉਹ ਜੈਸ਼-ਏ-ਮੁਹੰਮਦ ਵਲੋਂ ਭਾਰਤ ਵਿਰੋਧੀ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਰਿਹਾ ਹੈ ਅਤੇ ਪਾਕਿਸਤਾਨੀ ਨਾਗਰਿਕਾਂ ਤੋਂ ਸੰਗਠਨ ਲਈ ਫੰਡ ਇਕੱਠਾ ਕਰਨ ਅਤੇ ਕਸ਼ਮੀਰ 'ਚ ਫੰਡ ਟ੍ਰਾਂਸਫਰ ਕਰਨ ਦੀਆਂ ਗਤੀਵਿਧੀਆਂ 'ਚ ਸ਼ਾਮਲ ਹੈ। ਆਲਮਗੀਰ ਅਫਗਾਨ ਲੜਾਕਿਆਂ ਦੀ ਘੁਸਪੈਠ ਅਤੇ ਜੰਮੂ-ਕਸ਼ਮੀਰ 'ਚ ਭਾਰਤੀ ਸੁਰੱਖਿਆ ਫ਼ੋਰਸਾਂ 'ਤੇ ਅੱਤਵਾਦੀ ਹਮਲਿਆਂ ਦਾ ਤਾਲਮੇਲ ਕਰਨ 'ਚ ਸ਼ਾਮਲ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!