|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਕਦਮ: ਸ੍ਰੀ ਅਨੰਦਪੁਰ ਸਾਹਿਬ ਲਈ 133 ਕਰੋੜ ਦੀਆਂ ਗ੍ਰਾਂਟਾਂ ਜਾਰੀ

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਨੂੰ ਨਵਾਂ ਰੂਪ ਦੇਣ ਲਈ 133 ਕਰੋੜ ਰੁਪਏ ਦੀਆਂ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ। ਮੀਡੀਆ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ 18 ਫੁੱਟ ਚੌੜੀਆਂ ਸੜਕਾਂ ਦਾ ਵਿਸਥਾਰ ਨਾਲ ਜਾਲ, ਨਿਕਾਸੀ ਪ੍ਰਣਾਲੀ, ਸਿੰਚਾਈ ਲਈ ਪਾਣੀ ਦ

NRI Post Desk · 366 ਦਿਨ ਪਹਿਲਾਂ · ਅੱਪਡੇਟ 366 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਕਦਮ: ਸ੍ਰੀ ਅਨੰਦਪੁਰ ਸਾਹਿਬ ਲਈ 133 ਕਰੋੜ ਦੀਆਂ ਗ੍ਰਾਂਟਾਂ ਜਾਰੀ
📷 NRI Post Desk

ਸ੍ਰੀ ਅਨੰਦਪੁਰ ਸਾਹਿਬ (ਪਾਇਲ): ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਨੂੰ ਨਵਾਂ ਰੂਪ ਦੇਣ ਲਈ 133 ਕਰੋੜ ਰੁਪਏ ਦੀਆਂ ਵਿਸ਼ੇਸ਼ ਗ੍ਰਾਂਟਾਂ ਜਾਰੀ ਕੀਤੀਆਂ ਹਨ। ਮੀਡੀਆ ਸੈਂਟਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਨੇ ਕਿਹਾ ਕਿ 18 ਫੁੱਟ ਚੌੜੀਆਂ ਸੜਕਾਂ ਦਾ ਵਿਸਥਾਰ ਨਾਲ ਜਾਲ, ਨਿਕਾਸੀ ਪ੍ਰਣਾਲੀ, ਸਿੰਚਾਈ ਲਈ ਪਾਣੀ ਦੀ ਉਪਲੱਬਧਤਾ ਅਤੇ ਗੰਦਲੇ ਪਾਣੀ ਨੂੰ ਨਿਕਾਸ ਲਈ ਨਵੀਂ ਲਾਈਨਾਂ ਇਸ ਹਲਕੇ ਦੀ ਦਿਹਾਤੀ ਤਸਵੀਰ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਵੀ ਵੱਡੇ ਪੱਧਰ ‘ਤੇ ਗ੍ਰਾਂਟਾਂ ਜਾਰੀ ਕੀਤੀਆ ਜਾ ਰਹੀਆਂ ਹਨ।

ਸੰਬੰਧਿਤ ਖ਼ਬਰਾਂ

ਜਿਸ ਦੌਰਾਨ ਬੈਂਸ ਨੇ ਦੱਸਿਆ ਕਿ ਦਰਿਆਵਾਂ, ਨਹਿਰਾਂ ਉਤੇ ਪੁਲ ਅਤੇ ਪੁਲੀਆਂ, ਸੜਕਾਂ ਦੀ ਮਜ਼ਬੂਤੀ ਅਤੇ ਨਵੀਆਂ ਲਿੰਕ ਸੜਕਾਂ ਦੇ ਨਿਰਮਾਣ ਲਗਾਤਾਰ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਬੈਂਸ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਵਿਚ 127 ਕਿਲੋਮੀਟਰ ਸੜਕਾਂ 18 ਫੁੱਟ ਚੋੜੀਆਂ ਕਰਕੇ ਦੂਰ ਦੂਰਾਂਡੇ ਦੇ ਖੇਤਰਾਂ ਤੱਕ ਸੁਚਾਰੂ ਆਵਾਜਾਈ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਇਸੇ ਤਰ੍ਹਾਂ ਸਿੰਚਾਈ ਲਈ ਪਾਣੀ ਦੇ ਸੰਕਟ ਨਾਲ ਜੂਝ ਰਹੇ ਕਈ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਦੀ ਨਵੀਂ ਲਾਈਨਾਂ ਬਿਛਾਈਆਂ ਜਾਣਗੀਆਂ। ਜਿਹੜੀਆਂ ਜ਼ਮੀਨਾਂ ਸਿੰਚਾਈ ਤੋਂ ਸੱਖਣੀਆਂ ਸਨ, ਉਨ੍ਹਾਂ ਨੂੰ ਹੁਣ ਲਾਭ ਮਿਲੇਗਾ। ਇਸ ਦੇ ਨਾਲ ਹੀ ਜਲ ਸਪਲਾਈ ਪ੍ਰਾਜੈਕਟਾਂ ਦੇ ਤਹਿਤ ਪਿੰਡਾਂ ਵਿੱਚ ਘਰ-ਘਰ ਪਾਣੀ ਪਹੁੰਚਾਉਣ ਦੇ ਨੈੱਟਵਰਕ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਪਿੰਡਾਂ ਦੇ ਵਿਕਾਸ ਨੂੰ ਧਿਆਨ ਵਿੱਚ ਰੱਖਦੇ ਹੋਏ ਗੰਦੇ ਪਾਣੀ ਦੀ ਨਿਕਾਸੀ ਲਈ ਨਵੇਂ ਡ੍ਰੇਨ, ਸੋਕ ਪਿੱਟ ਅਤੇ ਸਟੌਰਮ ਵਾਟਰ ਮੈਨੇਜਮੈਂਟ ਪ੍ਰਾਜੈਕਟਾਂ ਨੂੰ ਵੀ ਗਤੀ ਦਿੱਤੀ ਜਾਵੇਗੀ, ਜਿਸ ਨਾਲ ਗੰਦਗੀ ਅਤੇ ਬੀਮਾਰੀਆਂ ਦਾ ਖ਼ਤਰਾ ਘਟੇਗਾ। ਇਸ ਮੌਕੇ ਇਲਾਕੇ ਦੇ ਪਿੰਡਾਂ ਦੇ ਪੰਚ, ਸਰਪੰਚ, ਨੰਬਰਦਾਰ, ਆਮ ਆਦਮੀ ਪਾਰਟੀ ਦੇ ਆਗੂ ਵੱਡੀ ਗਿਣਤੀ ਵਿਚ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਸਰਕਾਰ ਦਾ ਵੱਡਾ ਕਦਮ: ਸ੍ਰੀ ਅਨੰਦਪੁਰ ਸਾਹਿਬ ਲਈ 133 ਕਰੋੜ ਦੀਆਂ ਗ੍ਰਾਂਟਾਂ ਜਾਰੀ — NRI Post