|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਵਿਜੀਲੈਂਸ ਦੀ ਵੱਡੀ ਕਾਰਵਾਈ: DDPO ਦੀ ਰੀਡਰ 50,000 ਰੁਪਏ ਰਿਸ਼ਵਤ ਨਾਲ ਰੰਗੇ ਹੱਥ ਗ੍ਰਿਫ਼ਤਾਰ!

ਚੰਡੀਗੜ੍ਹ (ਪਾਇਲ): ਵਿਜੀਲੈਂਸ ਬਿਊਰੋ ਨੇ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਸ਼ਿਕਾਇਤਕਰਤਾ ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਪਿੰਡ ਢੱਡਾ ’ਚ ਬਣੀ ਧਰਮਸ਼ਾਲਾ ਨੂੰ ਵਾਲਮੀਕਿ ਕਮੇਟੀ

NRI Post Desk · 379 ਦਿਨ ਪਹਿਲਾਂ · ਅੱਪਡੇਟ 379 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਵਿਜੀਲੈਂਸ ਦੀ ਵੱਡੀ ਕਾਰਵਾਈ: DDPO ਦੀ ਰੀਡਰ 50,000 ਰੁਪਏ ਰਿਸ਼ਵਤ ਨਾਲ ਰੰਗੇ ਹੱਥ ਗ੍ਰਿਫ਼ਤਾਰ!
📷 NRI Post Desk

ਚੰਡੀਗੜ੍ਹ (ਪਾਇਲ): ਵਿਜੀਲੈਂਸ ਬਿਊਰੋ ਨੇ ਡੀ.ਡੀ.ਪੀ.ਓ. ਜਲੰਧਰ ਦੀ ਰੀਡਰ ਰਾਜਵੰਤ ਕੌਰ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਨੇ ਪਿੰਡ ਢੱਡਾ, ਜ਼ਿਲ੍ਹਾ ਜਲੰਧਰ ਦੇ ਇਕ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਮੰਗੀ ਕੀਤੀ ਸੀ। ਸ਼ਿਕਾਇਤਕਰਤਾ ਪਿੰਡ ਢੱਡਾ ਦੇ ਸਰਪੰਚ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੀ ਜਾਂਚ ਕੀਤੀ ਗਈ। ਪਿੰਡ ਢੱਡਾ ’ਚ ਬਣੀ ਧਰਮਸ਼ਾਲਾ ਨੂੰ ਵਾਲਮੀਕਿ ਕਮੇਟੀ ਨੇ ਆਪਣੇ ਕਬਜ਼ੇ ’ਚ ਲੈ ਲਿਆ ਸੀ, ਜਿਸ ਤੋਂ ਬਾਅਦ ਗ੍ਰਾਮ ਪੰਚਾਇਤ ਨੇ ਡੀ.ਡੀ.ਪੀ.ਓ. ਜਲੰਧਰ ਕੋਲ ਕੇਸ ਦਾਇਰ ਕੀਤਾ।

ਸੰਬੰਧਿਤ ਖ਼ਬਰਾਂ

ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਰਾਜਵੰਤ ਕੌਰ ਨੇ ਧਰਮਸ਼ਾਲਾ ਮਾਮਲੇ ’ਚ ਉਨ੍ਹਾਂ ਦੇ ਪੱਖ ਵਿੱਚ ਹੁਕਮ ਪ੍ਰਾਪਤ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਮੁਲਜ਼ਮ ਨੇ ਸ਼ਿਕਾਇਤਕਰਤਾ ਤੇ ਹੋਰ ਗਵਾਹਾਂ ਕੋਲੋਂ 50,000 ਰੁਪਏ ਰਿਸ਼ਵਤ ਪ੍ਰਾਪਤ ਕੀਤੀ। ਰਿਸ਼ਵਤ ਦੇ ਪੈਸੇ ਲੈਣ ਦੀ ਘਟਨਾ ਦੀ ਵੀਡੀਓ ਰਿਕਾਰਡਿੰਗ ਕੀਤੀ ਗਈ। ਵਿਜੀਲੈਂਸ ਬਿਊਰੋ ਰੇਂਜ ਥਾਣਾ ਜਲੰਧਰ ਵਿਖੇ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਵਿਜੀਲੈਂਸ ਦੀ ਵੱਡੀ ਕਾਰਵਾਈ: DDPO ਦੀ ਰੀਡਰ 50,000 ਰੁਪਏ ਰਿਸ਼ਵਤ ਨਾਲ ਰੰਗੇ ਹੱਥ ਗ੍ਰਿਫ਼ਤਾਰ! — NRI Post