|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਨਸ਼ਾ ਵੇਚਣ ਵਾਲਿਆਂ ਤੇ ਮਾਪਿਆਂ ਤੋਂ ਪਰੇ ਹੱਟ ਕੇ ਵਿਆਹ ਕਰਵਾਉਣ ਲੋਕਾਂ ਲਈ ਵੱਡੀ ਚੇਤਾਵਨੀ......

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਪੈਂਦੇ ਪਿੰਡ ਮੁੱਛਲ ਵਿਖੇ ਨਸ਼ਾ ਵੇਚਣ ਵਾਲਿਆਂ ਅਤੇ ਮਾਪਿਆਂ ਤੋਂ ਪਰੇ ਹੱਟ ਕੇ ਆਪਣੀ ਮਰਜ਼ੀ ਨਾਲ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਨੌਜਵਾਨਾਂ ਦੀ ਹੁਣ ਸ਼ਾਮਤ ਆਉਣ ਵਾਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਨਸ਼ੇ ਦੀ ਲਪੇਟ

NRI Post Desk · 1715 ਦਿਨ ਪਹਿਲਾਂ · ਅੱਪਡੇਟ 1715 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਨਸ਼ਾ ਵੇਚਣ ਵਾਲਿਆਂ ਤੇ ਮਾਪਿਆਂ ਤੋਂ ਪਰੇ ਹੱਟ ਕੇ ਵਿਆਹ ਕਰਵਾਉਣ ਲੋਕਾਂ ਲਈ ਵੱਡੀ ਚੇਤਾਵਨੀ......
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ 'ਚ ਪੈਂਦੇ ਪਿੰਡ ਮੁੱਛਲ ਵਿਖੇ ਨਸ਼ਾ ਵੇਚਣ ਵਾਲਿਆਂ ਅਤੇ ਮਾਪਿਆਂ ਤੋਂ ਪਰੇ ਹੱਟ ਕੇ ਆਪਣੀ ਮਰਜ਼ੀ ਨਾਲ ਪਿੰਡ ‘ਚ ਹੀ ਵਿਆਹ ਕਰਵਾਉਣ ਵਾਲੇ ਨੌਜਵਾਨਾਂ ਦੀ ਹੁਣ ਸ਼ਾਮਤ ਆਉਣ ਵਾਲੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਪੰਜਾਬ ਪ੍ਰਧਾਨ ਜਥੇਦਾਰ ਬਲਬੀਰ ਸਿੰਘ ਮੁੱਛਲ ਨੇ ਕਿਹਾ ਕਿ ਨਸ਼ੇ ਦੀ ਲਪੇਟ ’ਚ ਆ ਕੇ ਕਈ ਘਰ ਬਰਬਾਦ ਹੋ ਚੁੱਕੇ ਹਨ। ਇਸ ਤੋਂ ਇਲਾਵਾ ਪਿੰਡ ਵਿੱਚ ਨੌਜਵਾਨਾਂ ਵੱਲੋਂ ਮਾਪਿਆਂ ਦੇ ਕਹਿੰਣੇ ਤੋਂ ਬਾਹਰ ਹੋ ਕੇ ਆਪਣੀ ਮਰਜ਼ੀ ਨਾਲ ਪਿੰਡ ਵਿੱਚ ਹੀ ਵਿਆਹ ਕਰਵਾਏ ਜਾ ਰਹੇ ਹਨ। ਬੱਚਿਆਂ ਦੀਆਂ ਅਜਿਹੀਆਂ ਹਰਕਤਾਂ ਨਾਲ ਮਾਪਿਆਂ ਦੇ ਦਿਲਾਂ ਨੂੰ ਭਾਰੀ ਠੇਸ ਪਹੁੰਚਦੀ ਹੈ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਉਨ੍ਹਾਂ ਵਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਅੱਗੇ ਤੋਂ ਜੋ ਵੀ ਕੋਈ ਵਿਅਕਤੀ ਇਸ ਪਿੰਡ ਵਿੱਚ ਨਸ਼ਾ ਵੇਚਦਾ ਫੜ੍ਹਿਆ ਗਿਆ, ਉਸ ਨੂੰ ਕਾਨੂੰਨ ਦੇ ਹਵਾਲੇ ਕੀਤਾ ਜਾਵੇਗਾ। ਦੂਜਾ ਜੇਕਰ ਕੋਈ ਬੱਚਾ ਜਾਂ ਬੱਚੀ ਆਪਣੀ ਮਰਜ਼ੀ ਨਾਲ ਮਾਪਿਆਂ ਤੋਂ ਪਰੇ ਹਟ ਕੇ ਪਿੰਡ ਵਿੱਚ ਵਿਆਹ ਕਰਵਾਉਂਦਾ ਹੈ ਤਾਂ ਉਸਦਾ ਬਾਈਕਾਟ ਕਰ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਉਕਤ ਬੱਚਿਆਂ ਨੂੰ ਪਿੰਡ ‘ਚੋਂ ਬਾਹਰ ਵੀ ਕੱਢ ਦਿੱਤਾ ਜਾਵੇਗਾ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!