|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪਟਿਆਲਾ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਦੀ ਵਧਾਈ ਸੁਰੱਖਿਆ, ਸਪੈਸ਼ਲ ਸੈੱਲ ’ਚ ਕੀਤਾ ਸ਼ਿਫਟ

ਨਿਊਜ਼ ਡੈਸਕ : ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ 'ਚ ਕਾਨੂੰਨੀ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜੇਲ੍ਹ ਵਿਭਾਗ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਦੇ ਅੰਦਰ ਹੀ ਸਪੈਸ਼ਲ ਸੈੱਲ ’ਚ ਸ਼ਿਫਟ ਕਰ ਦਿੱਤਾ ਗਿਆ ਹੈ।

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪਟਿਆਲਾ ਜੇਲ੍ਹ 'ਚ ਬੰਦ ਬਿਕਰਮ ਮਜੀਠੀਆ ਦੀ ਵਧਾਈ ਸੁਰੱਖਿਆ, ਸਪੈਸ਼ਲ ਸੈੱਲ ’ਚ ਕੀਤਾ ਸ਼ਿਫਟ
📷 NRI Post Desk

ਨਿਊਜ਼ ਡੈਸਕ : ਐੱਨਡੀਪੀਐੱਸ ਐਕਟ ਤਹਿਤ ਦਰਜ ਮਾਮਲੇ 'ਚ ਕਾਨੂੰਨੀ ਹਿਰਾਸਤ ਅਧੀਨ ਕੇਂਦਰੀ ਜੇਲ੍ਹ ਪਟਿਆਲਾ ’ਚ ਬੰਦ ਅਕਾਲੀ ਨੇਤਾ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਜੇਲ੍ਹ ਵਿਭਾਗ ਵੱਲੋਂ ਸੁਰੱਖਿਆ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਜੇਲ੍ਹ ਦੇ ਅੰਦਰ ਹੀ ਸਪੈਸ਼ਲ ਸੈੱਲ ’ਚ ਸ਼ਿਫਟ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਜੇਲ੍ਹ ਵਿਭਾਗ ਨੂੰ ਪੰਜਾਬ ਪੁਲਸ ਦੇ ਸੁਰੱਖਿਆ ਵਿੰਗ ਵੱਲੋਂ ਇਨਪੁਟ ਭੇਜਿਆ ਗਿਆ ਸੀ ਜਿਸ ਮਗਰੋਂ ਇਹ ਫ਼ੈਸਲਾ ਲਿਆ ਗਿਆ। ਇਨਪੁਟ ਅਨੁਸਾਰ ਕਿਉਂਕਿ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਮੰਤਰੀ ਵੀ ਰਹੇ ਹਨ ਅਤੇ ਕਈ ਦੇਸ਼ ਵਿਰੋਧੀ ਅਤੇ ਗੜਬੜੀ ਫੈਲਾਉਣ ਵਾਲੇ ਸੰਗਠਨਾਂ ਦੇ ਨਿਸ਼ਾਨੇ ’ਤੇ ਰਹੇ ਹਨ ਤੇ ਉਨ੍ਹਾਂ ਸੰਗਠਨਾਂ ਨਾਲ ਜੁੜੇ ਰਹੇ ਕਈ ਲੋਕ ਜੇਲ੍ਹ ਵਿਚ ਬੰਦ ਹਨ, ਇਸ ਲਈ ਜੇਲ੍ਹ ਅੰਦਰ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਗੱਲ ਨੂੰ ਧਿਆਨ ’ਚ ਰੱਖਦਿਆਂ ਅਕਾਲੀ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਸੁਰੱਖਿਆ ਦਾ ਖ਼ਾਸ ਖਿਆਲ ਰੱਖਿਆ ਜਾਵੇਗਾ।

ਪੁਲਸ ਦੇ ਉਕਤ ਇਨਪੁਟ ਦੇ ਆਧਾਰ ’ਤੇ ਜੇਲ੍ਹ ਵਿਭਾਗ ਵਲੋਂ ਉਚ ਅਧਿਕਾਰੀਆਂ ਤੋਂ ਰਾਏ ਹਾਸਲ ਕੀਤੀ ਗਈ ਅਤੇ ਉਸ ਤੋਂ ਬਾਅਦ ਫ਼ੈਸਲਾ ਲਿਆ ਗਿਆ ਕਿ ਮਜੀਠੀਆ ਨੂੰ ਕੇਂਦਰੀ ਜੇਲ੍ਹ ਪਟਿਆਲਾ ਦੇ ਸਪੈਸ਼ਲ ਸੈੱਲ 'ਚ ਸ਼ਿਫਟ ਕਰ ਦਿੱਤਾ ਜਾਵੇ ਅਤੇ ਸੈੱਲ ਦੀ ਸੁਰੱਖਿਆ ਲਈ ਜੇਲ੍ਹ ਸਟਾਫ਼ ਤੋਂ ਇਲਾਵਾ ਮੈਂਬਰਾਂ ਨੂੰ ਤਾਇਨਾਤ ਕਰ ਦਿੱਤਾ ਜਾਵੇ। ਹਾਲਾਂਕਿ ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨੇ ਇਸ ਸਬੰਧੀ ਕੋਈ ਵੀ ਸੂਚਨਾ ਸਾਂਝੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਜੇਲ੍ਹ ਦੇ ਅੰਦਰ ਬਿਕਰਮ ਸਿੰਘ ਮਜੀਠੀਆ ਦੀ ਨਿਗਰਾਨੀ ਲਈ ਸੱਤ-ਅੱਠ ਮੁਲਾਜ਼ਮਾਂ ਦੀ ਨਿਯੁਕਤੀ ਕੀਤੀ ਗਈ ਹੈ ਤਾਂ ਕਿ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!