|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਿਕਰਮ ਮਜੀਠਿਆ ਨੂੰ ਮੋਹਾਲੀ ਅਦਾਲਤ ਵੱਲੋਂ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਖਾਰਜ

ਨਿਊਜ਼ ਡੈਸਕ (ਜਸਕਮਲ) : ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ 'ਚ ਮਜੀਠੀਆ ਦੇ ਵਕੀਲਾਂ ਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਤੇ ਅਦਾਲਤ ਨੇ ਇਸ ਮਾਮਲੇ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਹੁਣ ਅਦਾਲਤ ਵਲੋਂ ਫ਼

NRI Post Desk · 1797 ਦਿਨ ਪਹਿਲਾਂ · ਅੱਪਡੇਟ 1797 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਿਕਰਮ ਮਜੀਠਿਆ ਨੂੰ ਮੋਹਾਲੀ ਅਦਾਲਤ ਵੱਲੋਂ ਝਟਕਾ, ਅਗਾਊਂ ਜ਼ਮਾਨਤ ਅਰਜ਼ੀ ਖਾਰਜ
📷 NRI Post Desk

ਨਿਊਜ਼ ਡੈਸਕ (ਜਸਕਮਲ) : ਅਕਾਲੀ ਦਲ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਡਰੱਗਜ਼ ਮਾਮਲੇ 'ਚ ਮਜੀਠੀਆ ਦੇ ਵਕੀਲਾਂ ਤੇ ਸਰਕਾਰ ਵਲੋਂ ਸਪੈਸ਼ਲ ਪਬਲਿਕ ਪ੍ਰੋਸੀਕਿਊਟਰ ਦੌਰਾਨ ਅਦਾਲਤ ਸਾਹਮਣੇ ਮਜੀਠੀਆ ਦੀ ਅਗਾਊਂ ਜ਼ਮਾਨਤ ਸੰਬੰਧੀ ਬਹਿਸ ਮੁਕੰਮਲ ਹੋ ਗਈ ਸੀ ਤੇ ਅਦਾਲਤ ਨੇ ਇਸ ਮਾਮਲੇ 'ਚ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ ਤੇ ਹੁਣ ਅਦਾਲਤ ਵਲੋਂ ਫ਼ੈਸਲਾ ਸੁਣਾਇਆ ਗਿਆ ਹੈ ਅਤੇ ਅਦਾਲਤ ਨੇ ਬਿਕਰਮ ਮਜੀਠੀਆ ਦੀ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤੀ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਡਰੱਗਜ਼ ਮਾਮਲੇ ‘ਚ ਨਾਮਜ਼ਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅਦਾਲਤ ਦਾ ਰੁਖ ਕੀਤਾ ਸੀ। ਬੀਤੇ ਦਿਨ 23 ਦਸੰਬਰ ਨੂੰ ਮਜੀਠੀਆ ਨੇ ਮੋਹਾਲੀ ਅਦਾਲਤ 'ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ। ਇਸ ‘ਤੇ ਸੁਣਵਾਈ ਕਰਦਿਆਂ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਸੀ, ਜਿਸ 'ਚ ਮਾਮਲੇ ਦੇ ਜਾਂਚ ਅਧਿਕਾਰੀ ਨੂੰ ਪੂਰੇ ਰਿਕਾਰਡ ਸਮੇਤ ਪੇਸ਼ ਹੋਣ ਲਈ ਕਿਹਾ ਗਿਆ ਸੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!