|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕੀ ਪ੍ਰਤੀਨਿਧੀ ਸਭਾ ਵਲੋਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ

ਵਾਸ਼ਿੰਗਟਨ (ਦੇਵ ਇੰਦਰਜੀਤ)- ਡੈਮੋਕਰੈਟਾਂ ਦੇ ਬਹੁਮੱਤ ਵਾਲੀ ਅਮਰੀਕੀ ਪ੍ਰਤੀਨਿਧੀ ਸਭਾ ਨੇ ਅੱਜ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ ਕਰ ਦਿੱਤਾ ਹੈ।

NRI Post Desk · 2142 ਦਿਨ ਪਹਿਲਾਂ · ਅੱਪਡੇਟ 2142 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅਮਰੀਕੀ ਪ੍ਰਤੀਨਿਧੀ ਸਭਾ ਵਲੋਂ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ
📷 NRI Post Desk

ਵਾਸ਼ਿੰਗਟਨ (ਦੇਵ ਇੰਦਰਜੀਤ)- ਡੈਮੋਕਰੈਟਾਂ ਦੇ ਬਹੁਮੱਤ ਵਾਲੀ ਅਮਰੀਕੀ ਪ੍ਰਤੀਨਿਧੀ ਸਭਾ ਨੇ ਅੱਜ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਗੱਦੀਓਂ ਲਾਹੁਣ ਲਈ ਮਤਾ ਪਾਸ ਕਰ ਦਿੱਤਾ ਹੈ।

ਸੰਬੰਧਿਤ ਖ਼ਬਰਾਂ

25ਵੀਂ ਸੰਵਿਧਾਨਕ ਸੋਧ ਤਹਿਤ ਮਤਾ ਪਾਸ ਕਰ ਕੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੂੰ ਬੇਨਤੀ ਕੀਤੀ ਗਈ ਹੈ ਕਿ ਉਹ ਟਰੰਪ ਨੂੰ ਅਹੁਦੇ ਤੋਂ ਲਾਂਭੇ ਕਰਨ। ਮਤੇ ਦੇ ਹੱਕ ਵਿਚ 223 ਵੋਟਾਂ ਪਈਆਂ ਹਨ ਜਦਕਿ ਵਿਰੋਧ ਵਿਚ 205 ਵੋਟਾਂ ਪਈਆਂ। ਮਤਾ ਪਾਸ ਕਰ ਕੇ ਪੈਂਸ ਨੂੰ ਕੈਬਨਿਟ ਇਕੱਠੀ ਕਰ ਕੇ 25ਵੀਂ ਸੋਧ ਨੂੰ ਲਾਗੂ ਕਰਨ ਦਾ ਸੱਦਾ ਦਿੱਤਾ ਗਿਆ ਹੈ। ਇਹ ਸੋਧ 50 ਸਾਲ ਪਹਿਲਾਂ ਰਾਸ਼ਟਰਪਤੀ ਜੌਹਨ ਐਫ. ਕੈਨੇਡੀ ਦੀ ਹੱਤਿਆ ਤੋਂ ਬਾਅਦ ਕੀਤੀ ਗਈ ਸੀ।

ਇਸ ਤਹਿਤ ਜੇ ਰਾਸ਼ਟਰਪਤੀ ਅਹੁਦੇ ’ਤੇ ਬਣੇ ਰਹਿਣ ਦੇ ਯੋਗ ਨਹੀਂ ਤਾਂ ਉਸ ਨੂੰ ਹਟਾਇਆ ਜਾ ਸਕਦਾ ਹੈ ਤੇ ਕਿਸੇ ਹੋਰ ਨੂੰ ਰਾਸ਼ਟਰਪਤੀ ਥਾਪਿਆ ਜਾ ਸਕਦਾ ਹੈ। ਦੱਸਣਯੋਗ ਹੈ ਕਿ ਮਹਾਦੋਸ਼ ਦਾ ਮਤਾ ਸਦਨ ਵਿਚ ਲਿਆਉਣ ਲਈ ਕੈਪੀਟਲ ਹਿੱਲ ’ਤੇ ਹਮਲੇ ਦਾ ਹਵਾਲਾ ਦਿੱਤਾ ਗਿਆ ਹੈ। ਟਰੰਪ ’ਤੇ ਆਪਣੇ ਸਮਰਥਕਾਂ ਨੂੰ ਹਮਲੇ ਲਈ ਭੜਕਾਉਣ ਦਾ ਦੋਸ਼ ਲਾਇਆ ਗਿਆ ਹੈ। ਹਾਲਾਂਕਿ ਰਿਪਬਲਿਕਨ ਪੈਂਸ ਪਹਿਲਾਂ ਹੀ ਸਪੀਕਰ ਨੈਂਸੀ ਪੇਲੋਸੀ ਨੂੰ ਕਹਿ ਚੁੱਕੇ ਹਨ ਕਿ ਉਹ 25ਵੀਂ ਸੋਧ ਲਾਗੂ ਨਹੀਂ ਕਰਨਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!