|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

BJP ਨੇ ਅਕਾਲੀਆਂ ਨਾਲ ਤੋੜਿਆ ਗਠਜੋੜ

ਅੰਮ੍ਰਿਤਸਰ ਡੈਸਕ (Vikram Sehajpal) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੀਰਵਾਰ ਨੂੰ ਹਰਿਆਣਾ 'ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ। ਇਸ ਕਾਰਵਾਈ 'ਗਠਜੋੜ ਧਰਮ' ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ। ਕੋਰ ਕਮੇਟੀ ਨੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ ਡੈਸਕ (Vikram Sehajpal) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਵੀਰਵਾਰ ਨੂੰ ਹਰਿਆਣਾ 'ਚ ਸਿਆਸੀ ਤਾਕਤ ਦਾ ਇਸਤੇਮਾਲ ਕਰਕੇ ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ ਵਿੱਚ ਸ਼ਾਮਿਲ ਕਰਨ ਲਈ ਭਗਵਾਂ ਪਾਰਟੀ ਦੀ ਨਿਖੇਧੀ ਕੀਤੀ ਹੈ। ਇਸ ਕਾਰਵਾਈ 'ਗਠਜੋੜ ਧਰਮ' ਦੇ ਸਿਧਾਂਤ ਦੇ ਖ਼ਿਲਾਫ ਕਰਾਰ ਦਿੱਤਾ ਹੈ। ਕੋਰ ਕਮੇਟੀ ਨੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਨਾਲ ਸਿਰਫ਼ ਵਿਸਵਾਸ਼ਘਾਤ ਨਹੀਂ ਕੀਤਾ ਹੈ, ਸਗੋਂ ਇਹ ਹਰਿਆਣਾ ਵਿਧਾਨ ਚੋਣਾਂ ਸਬੰਧੀ ਅਕਾਲੀ ਦਲ ਨਾਲ ਕੀਤੇ ਵਾਅਦਿਆਂ ਤੋਂ ਵੀ ਮੁੱਕਰੀ ਹੈ। ਅਕਾਲੀ ਵਿਧਾਇਕ ਬਲਕੌਰ ਸਿੰਘ ਨੂੰ ਭਾਜਪਾ 'ਚ ਸ਼ਾਮਿਲ ਕਰਨ ਦੇ ਫ਼ੈਸਲੇ ਨੂੰ ਸਾਹਮਣੇ ਰੱਖਦਿਆਂ ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਰਾਸ਼ਟਰੀ ਹਿੱਤਾਂ ਲਈ ਹਮੇਸ਼ਾਂ ਹੀ ਭਾਜਪਾ ਦਾ ਚੰਗੇ ਮਾੜੇ ਸਮਿਆਂ ਵਿਚ ਸਾਥ ਦਿੱਤਾ ਹੈ।

ਇਹ ਬਹੁਤ ਹੀ ਨਿੰਦਣਯੋਗ ਹੈ ਕਿ ਭਾਜਪਾ ਨੇ ਅਕਾਲੀ ਦਲ ਦੀ ਚੱਟਾਨ ਵਰਗੀ ਹਮਾਇਤ ਨੂੰ ਨਜ਼ਰਅੰਦਾਜ਼ ਕੀਤਾ ਹੈ ਅਤੇ ਇੱਕ ਅਕਾਲੀ ਵਿਧਾਇਕ ਨੂੰ ਆਪਣੀ ਪਾਰਟੀ ਵਿਚ ਸ਼ਾਮਿਲ ਕਰਨ ਦਾ ਫ਼ੈਸਲਾ ਲਿਆ ਹੈ। ਕਮੇਟੀ ਨੇ ਕਿਹਾ ਕਿ ਇਹ ਭਾਜਪਾ ਹੀ ਸੀ, ਜਿਸ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਅਕਾਲੀ ਦਲ ਨਾਲ ਮਿਲ ਕੇ ਲੜਣ ਦਾ ਵਾਅਦਾ ਕੀਤਾ ਸੀ। ਇਸ ਦੇ ਨਾਲ ਹੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਸੰਸਦੀ ਚੋਣਾਂ ਮੌਕੇ ਇਸ ਸਬੰਧੀ ਇੱਕ ਪ੍ਰੈਸ ਕਾਨਫ਼ਰੰਸ ਵੀ ਰੱਖੀ ਸੀ ਤੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰਾਂ ਲਈ ਸਮਰਥਨ ਦੀ ਮੰਗ ਕਰਦਿਆਂ ਐਲਾਨ ਕੀਤਾ ਸੀ ਕਿ ਅਕਾਲੀ ਦਲ ਅਤੇ ਭਾਜਪਾ ਹਰਿਆਣਾ ਵਿਧਾਨ ਸਭਾ ਚੋਣਾਂ ਸਾਂਝੇ ਤੌਰ 'ਤੇ ਲੜਣਗੇ।

ਸੰਬੰਧਿਤ ਖ਼ਬਰਾਂ

ਕਮੇਟੀ ਨੇ ਕਿਹਾ ਕਿ ਅਕਾਲੀ ਦਲ ਨੇ ਪੂਰੇ ਦੇਸ਼ ਅੰਦਰ ਭਾਜਪਾ ਨੂੰ ਸਮਰਥਨ ਦਿੱਤਾ ਸੀ। ਪਰ ਜਦੋਂ ਭਾਜਪਾ ਲਈ ਅਕਾਲੀ ਦਲ ਦੀ ਮਿਹਰਬਾਨੀ ਦਾ ਮੁੱਲ ਮੋੜਣ ਦਾ ਸਮਾਂ ਆਇਆ ਤਾਂ ਇਹ ਨਾ ਸਿਰਫ ਪਿੱਛੇ ਹਟ ਗਈ, ਸਗੋਂ ਇਸ ਹੱਦ ਤਕ ਚਲੀ ਗਈ ਕਿ ਇੱਕ ਅਕਾਲੀ ਵਿਧਾਇਕ ਨੂੰ ਭਗਵਾਂ ਪਾਰਟੀ ਵਿਚ ਸ਼ਾਮਿਲ ਕਰ ਲਿਆ। ਕੋਰ ਕਮੇਟੀ ਨੇ ਕਿਹਾ ਕਿ ਅਕਾਲੀ ਦਲ ਘੱਟ ਗਿਣਤੀਆਂ ਦੇ ਹੱਕਾਂ ਦੀ ਰਾਖੀ ਤੋਂ ਇਲਾਵਾ ਹਮੇਸ਼ਾਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਲਈ ਡਟ ਕੇ ਖੜ੍ਹਿਆ ਹੈ। ਕਮੇਟੀ ਨੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੁਤੰਤਰ ਤੌਰ ਤੇ ਲੜਣ ਵਾਸਤੇ ਕਮਰ ਕਸਣ ਲਈ ਆਖਦਿਆਂ ਕਿਹਾ ਕਿ ਛੇਤੀ ਹੀ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

ਹਰਿਆਣਾ ਅੰਦਰ ਇੱਕ ਪ੍ਰਭਾਵਸ਼ਾਲੀ ਅਤੇ ਸਿੱਟੇਜਨਕ ਚੋਣ ਮੁਹਿੰਮ ਚਲਾਉਣ ਲਈ ਆਗੂਆਂ ਅਤੇ ਵਰਕਰਾਂ ਦੀ ਡਿਊਟੀਆਂ ਲਗਾ ਦਿੱਤੀਆਂ ਜਾਣਗੀਆਂ। ਕੋਰ ਕਮੇਟੀ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਨੇ ਹਮੇਸ਼ਾਂ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੇ ਆਪਣੇ ਮੁੱਢਲੇ ਸਿਧਾਂਤਾਂ ਉੱਤੇ ਪਹਿਰਾ ਦਿੱਤਾ ਹੈ ਅਤੇ ਇਨ੍ਹਾਂ ਸਿਧਾਂਤਾਂ ਦੀ ਇਹ ਕਿਸੇ ਵੀ ਰੂਪ ਵਿਚ ਉਲੰਘਣਾ ਨਹੀਂ ਹੋਣ ਦੇਵੇਗਾ। ਕਮੇਟੀ ਨੇ ਕਿਹਾ ਕਿ ਅਕਾਲੀ ਦਲ ਦਾ ਸਮਾਜ ਅੰਦਰਲੀਆਂ ਬੁਰਾਈਆਂ ਖ਼ਿਲਾਫ ਲੜਣ ਦਾ ਲੰਬਾ ਇਤਿਹਾਸ ਹੈ। ਇਹ 'ਸਰਬੱਤ ਦਾ ਭਲਾ' ਸਿਧਾਂਤ ਦੀ ਪਾਲਣਾ ਕਰਨ ਵਾਲੀ ਪਾਰਟੀ ਹੈ ਤੇ ਹਮੇਸ਼ਾਂ ਸਰਬੱਤ ਦਾ ਭਲਾ ਕਰਨਾ ਜਾਰੀ ਰੱਖੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!