|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਬਠਿੰਡਾ ਅੰਦਰ ਅਕਾਲੀ ਦਲ ਨੂੰ ਝਟਕਾ ਕਟਾਰ ਸਿੰਘ ਵਾਲਾ ਦੇ ਸਰਪੰਚ ਨੇ ਕਰ ਦਿੱਤਾ ਕਾਂਗਰਸ ਵਿਚ ਸ਼ਾਮਲ ਹੋਣ ਦਾ ਐਲਾਨ

ਬਠਿੰਡਾ : ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਪਿੰਡ ਕਟਾਰ ਸਿੰਘ ਵਾਲਾ ਦੇ ਸਰਪੰਚ ਹੇਮ ਰਾਜ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਦਿਹਾਤੀ ਹਲਕੇ ਦੇ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਨੇ ਸਰਪੰਚ ਹੇਮਰਾਜ ਤੇ ਉਸ ਦੇ ਸਾਥੀਆਂ ਨੂੰ ਪਾਰਟ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਬਠਿੰਡਾ : ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ ਅੰਦਰ ਅਕਾਲੀ ਦਲ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਸੀਨੀਅਰ ਅਕਾਲੀ ਆਗੂ ਤੇ ਪਿੰਡ ਕਟਾਰ ਸਿੰਘ ਵਾਲਾ ਦੇ ਸਰਪੰਚ ਹੇਮ ਰਾਜ ਨੇ ਆਪਣੇ ਸੈਂਕੜੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਬਠਿੰਡਾ ਦਿਹਾਤੀ ਹਲਕੇ ਦੇ ਮੁੱਖ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਨੇ ਸਰਪੰਚ ਹੇਮਰਾਜ ਤੇ ਉਸ ਦੇ ਸਾਥੀਆਂ ਨੂੰ ਪਾਰਟੀ ਵਿਚ ਸ਼ਾਮਲ ਕੀਤਾ। ਇਸ ਮੌਕੇ ਲਾਡੀ ਨੇ ਕਿਹਾ ਕਿ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦਿਹਾਤੀ ਹਲਕੇ 'ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਤਾਇਆ ਜਾਵੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਲੋਕ ਕਾਂਗਰਸ ਪਾਰਟੀ ਨਾਲ ਆਪ ਮੁਹਾਰੇ ਜੁੜ ਰਹੇ ਹਨ। ਲਾਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਅੰਦਰ ਖੇਰੂੰ-ਖੇਰੂੰ ਹੋ ਚੁੱਕੀ ਹੈ ਜਦਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਰਨ ਲੋਕ ਅਕਾਲੀ ਆਗੂਆਂ ਨੂੰ ਵੇਖ ਕੇ ਵੀ ਰਾਜ਼ੀ ਨਹੀਂ ਹਨ।ਇਸ ਮੌਕੇ ਸਰਪੰਚ ਹੇਮਰਾਜ ਨੇ ਕਿਹਾ ਕਿ ਹਲਕੇ ਦੇ ਸੇਵਾਦਾਰ ਹਰਵਿੰਦਰ ਸਿੰਘ ਲਾਡੀ ਵੱਲੋਂ ਹਲਕੇ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਹ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਹਨ। ਬਲਾਕ ਪ੍ਰਧਾਨ ਬਠਿੰਡਾ ਦਿਹਾਤੀ ਗੁਰਜੰਟ ਸਿੰਘ ਕੋਟ ਸ਼ਮੀਰ, ਤੇਜ ਸਿੰਘ, ਨਰੇਸ਼ ਪੁਰੀ, ਭੂਰਾ ਸਿੰਘ ਤੇ ਨਿੱਜੀ ਸਹਾਇਕ ਸੁਖਪ੍ਰੀਤ ਸਿੰਘ ਹਾਜ਼ਰ ਸਨ।

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!