|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਜਪਾ ਨੇ ਪੰਜਾਬ ਦਾ ਪਹਿਲਾ ਉਮੀਦਵਾਰ ਐਲਾਨਿਆ

ਚੰਡੀਗੜ : ਭਾਜਪਾ ਨੇ ਅੰਮਿ੍ਤਸਰ ਤੋਂ ਸਿੱਖ ਚਿਹਰੇ ਵਜੋਂ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਪੁਰੀ ਪਹਿਲੀ ਵਾਰ ਚੋਣ ਲੜਨਗੇ ਹਾਲਾਂਕਿ ਉਹ ਰਾਜ ਸਭਾ ਮੈਂਬਰ ਹਨ। ਇਸ ਤੋਂ ਪਹਿਲਾ ਉਨ੍ਹਾਂ ਕੋਈ ਚੋਣ ਨਹੀਂ ਲੜੀ ਅਤੇ ਸਾਲ 2014 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।ਭਾਜਪਾ ਵੱਲੋਂ ਅਕਾਲੀ ਦਲ ਨਾਲ ਮਿਲ ਕੇ ਤਿੰਨ ਸੀਟਾਂ 'ਤੇ ਚੋਣ ਲੜੀ ਜਾ ਰਹੀ ਹੈ। ਐ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ : ਭਾਜਪਾ ਨੇ ਅੰਮਿ੍ਤਸਰ ਤੋਂ ਸਿੱਖ ਚਿਹਰੇ ਵਜੋਂ ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਹੈ। ਪੁਰੀ ਪਹਿਲੀ ਵਾਰ ਚੋਣ ਲੜਨਗੇ ਹਾਲਾਂਕਿ ਉਹ ਰਾਜ ਸਭਾ ਮੈਂਬਰ ਹਨ। ਇਸ ਤੋਂ ਪਹਿਲਾ ਉਨ੍ਹਾਂ ਕੋਈ ਚੋਣ ਨਹੀਂ ਲੜੀ ਅਤੇ ਸਾਲ 2014 ਵਿਚ ਭਾਜਪਾ ਵਿਚ ਸ਼ਾਮਲ ਹੋਏ ਸਨ।ਭਾਜਪਾ ਵੱਲੋਂ ਅਕਾਲੀ ਦਲ ਨਾਲ ਮਿਲ ਕੇ ਤਿੰਨ ਸੀਟਾਂ 'ਤੇ ਚੋਣ ਲੜੀ ਜਾ ਰਹੀ ਹੈ। ਐਤਵਾਰ ਨੂੰ ਭਾਜਪਾ ਨੇ ਪੰਜਾਬ ਦਾ ਪਹਿਲਾ ਉਮੀਦਵਾਰ ਐਲਾਨਿਆ ਹੈ।

ਸੰਬੰਧਿਤ ਖ਼ਬਰਾਂ

ਜਦੋਂਕਿ ਹੁਸ਼ਿਆਰਪੁਰ (ਰਾਖਵਾਂ) ਅਤੇ ਗੁਰਦਾਸਪੁਰ ਤੋਂ ਅਜੇ ਤਕ ਭਾਜਪਾ ਵੱਲੋਂ ਆਪਣੇ ਸਿਆਸੀ ਪੱਤੇ ਨਹੀਂ ਖੋਲ੍ਹੇ ਗਏ।ਹੁਸ਼ਿਆਰਪੁਰ ਤੋਂ ਵਿਧਾਇਕ ਸੋਮ ਪ੍ਰਕਾਸ਼ ਤੇ ਕੇਂਦਰੀ ਰਾਜ ਮੰਤਰੀ ਵਿਜੈ ਸਾਂਪਲਾ ਵਿਚਕਾਰ ਟਿਕਟ ਲੈਣ ਲਈ ਸਿਆਸੀ ਗੋਟੀਆਂ ਫਿੱਟ ਕੀਤੀਆਂ ਜਾ ਰਹੀਆਂ ਹਨ, ਜਦੋਂ ਕਿ ਗੁਰਦਾਸਪੁਰ ਤੋਂ ਫਿਲਮ ਸਟਾਰ ਸੰਨੀ ਦਿਓਲ ਨੂੰ ਭਾਜਪਾ ਵੱਲੋਂ ਉਮੀਦਵਾਰ ਬਣਾਏ ਜਾਣ ਦੀ ਚਰਚਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!