|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਭਾਜਪਾ ਵੱਲੋਂ ਸੰਕਲਪ ਪੱਤਰ ਜਾਰੀ; ਪੰਜਾਬ ਤੇ ਕਿਸਾਨਾਂ ਦੇ ਹਿੱਤ 'ਚ ਕੀਤੇ ਵੱਡੇ ਵਾਅਦੇ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਤੋਂ ਉਪਰ ਯੂਨਿਟ ਹੋਣ 'ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰ

NRI Post Desk · 1748 ਦਿਨ ਪਹਿਲਾਂ · ਅੱਪਡੇਟ 1748 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਭਾਜਪਾ ਵੱਲੋਂ ਸੰਕਲਪ ਪੱਤਰ ਜਾਰੀ; ਪੰਜਾਬ ਤੇ ਕਿਸਾਨਾਂ ਦੇ ਹਿੱਤ 'ਚ ਕੀਤੇ ਵੱਡੇ ਵਾਅਦੇ
📷 NRI Post Desk

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਜਨਤਾ ਪਾਰਟੀ ਨੇ ਪੰਜਾਬ ਚੋਣਾਂ ਲਈ ਆਪਣਾ ਸੰਕਲਪ ਪੱਤਰ ਜਾਰੀ ਕਰ ਦਿੱਤਾ ਹੈ। ਭਾਜਪਾ ਨੇ ਕਿਹਾ ਹੈ ਕਿ ਪੰਜਾਬ ਚੋਣਾਂ ਜਿੱਤਣ 'ਤੇ ਸਾਰਿਆਂ ਨੂੰ 300 ਯੂਨਿਟ ਤੱਕ ਬਿਜਲੀ ਮੁਫਤ ਦਿੱਤੀ ਜਾਵੇਗੀ। ਇਸ ਤੋਂ ਉਪਰ ਯੂਨਿਟ ਹੋਣ 'ਤੇ 3 ਰੁਪਏ ਪ੍ਰਤੀ ਯੂਨਿਟ ਚਾਰਜ ਲਗਾਇਆ ਜਾਵੇਗਾ। ਇਸ ਤੋਂ ਇਲਾਵਾ ਉਦਯੋਗਾਂ ਲਈ ਬਿਜਲੀ ਦੀ ਦਰ ਸਿਰਫ 4 ਰੁਪਏ ਪ੍ਰਤੀ ਯੂਨਿਟ ਹੋਵੇਗੀ। ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜੇਕਰ ਭਾਜਪਾ ਪੰਜਾਬ ਵਿੱਚ ਚੋਣਾਂ ਜਿੱਤਦੀ ਹੈ ਤਾਂ ਅਗਲੇ ਪੰਜ ਸਾਲਾਂ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ’ਤੇ 1 ਲੱਖ ਕਰੋੜ ਰੁਪਏ ਖਰਚ ਕੀਤੇ ਜਾਣਗੇ।

ਸੰਬੰਧਿਤ ਖ਼ਬਰਾਂ

ਭਾਜਪਾ ਦੇ ਸੰਕਲਪ ਪੱਤਰ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਕਿਸਾਨਾਂ ਕੋਲ 5 ਏਕੜ ਤੋਂ ਘੱਟ ਜ਼ਮੀਨ ਹੈ, ਉਨ੍ਹਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਲੋਕਾਂ ਦਾ 50 ਹਜ਼ਾਰ ਰੁਪਏ ਤੱਕ ਦਾ ਪੁਰਾਣਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਲੋਕਾਂ ਨੂੰ ਸਾਲ ਵਿੱਚ 150 ਘੰਟੇ ਕੰਮ ਕਰਨ ਦੀ ਗਾਰੰਟੀ ਦਿੱਤੀ ਜਾਵੇਗੀ। ਨੌਕਰੀਆਂ ਨਾ ਮਿਲਣ ਵਾਲੇ ਨੌਜਵਾਨਾਂ ਨੂੰ 4000 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!