|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਲੋਕਾਂ ਨੂੰ ਚੁੱਪ ਕਰਾਉਣ ਲਈ ਧਮਕੀ ਦੀ ਬਜਾਏ ਦਿਲ ਜਿੱਤਣ ਭਾਜਪਾ ਵਾਲੇ : ਮਹਿਬੂਬਾ

ਕਸ਼ਮੀਰ (ਦੇਵ ਇੰਦਰਜੀਤ) : ਪੀਪਲਸ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ ਬਚਾਅ ਕਰਦੇ ਹੋਏ ਕਿਹਾ ਕਿ ਜਦੋਂ ਤਕ ਪਾਰਟੀਆਂ ਗਠਜੋੜ ’ਚ ਸਨ ਤਾਂ ਉਨ੍ਹਾਂ ਨੇ ਧਾਰਾ-370 ਖਤਮ ਕਰਨ ਨਹੀਂ ਦਿੱਤੀ। ਉਨ੍ਹਾਂ ਸੁਝਾਅ ਦਿੱਤਾ ਕਿ ਸੱਤਾਧਾਰੀ ਪਾਰਟੀ ਨੂੰ ਲੋਕਾਂ ਨੂੰ ਚੁੱਪ ਕਰਾਉਣ ਲਈ

NRI Post Desk · 1897 ਦਿਨ ਪਹਿਲਾਂ · ਅੱਪਡੇਟ 1897 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਲੋਕਾਂ ਨੂੰ ਚੁੱਪ ਕਰਾਉਣ ਲਈ ਧਮਕੀ ਦੀ ਬਜਾਏ ਦਿਲ ਜਿੱਤਣ ਭਾਜਪਾ ਵਾਲੇ : ਮਹਿਬੂਬਾ
📷 NRI Post Desk

ਕਸ਼ਮੀਰ (ਦੇਵ ਇੰਦਰਜੀਤ) : ਪੀਪਲਸ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਧਾਨ ਮਹਿਬੂਬਾ ਮੁਫਤੀ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਭਾਜਪਾ ਦੇ ਨਾਲ ਆਪਣੀ ਪਾਰਟੀ ਦੇ ਗਠਜੋੜ ਦਾ ਬਚਾਅ ਕਰਦੇ ਹੋਏ ਕਿਹਾ ਕਿ ਜਦੋਂ ਤਕ ਪਾਰਟੀਆਂ ਗਠਜੋੜ ’ਚ ਸਨ ਤਾਂ ਉਨ੍ਹਾਂ ਨੇ ਧਾਰਾ-370 ਖਤਮ ਕਰਨ ਨਹੀਂ ਦਿੱਤੀ। ਉਨ੍ਹਾਂ ਸੁਝਾਅ ਦਿੱਤਾ ਕਿ ਸੱਤਾਧਾਰੀ ਪਾਰਟੀ ਨੂੰ ਲੋਕਾਂ ਨੂੰ ਚੁੱਪ ਕਰਾਉਣ ਲਈ ਧਮਕੀ ਅਤੇ ਲਾਠੀ ਦਾ ਇਸਤੇਮਾਲ ਕਰਨ ਦੀ ਬਜਾਏ ਉਨ੍ਹਾਂ ਦਾ ਦਿਲ ਜਿੱਤਣਾ ਚਾਹੀਦਾ ਹੈ।

ਸੰਬੰਧਿਤ ਖ਼ਬਰਾਂ

ਮੁੱਖ ਮੰਤਰੀ ਨੇ ਦੋਸ਼ ਲਗਾਇਆ ਕਿ ਜੰਮੂ-ਕਸ਼ਮੀਰ ਤੋਂ ਧਾਰਾ-370 ਨੂੰ ਖਤਮ ਕਰਨ ਅਤੇ ਸੂਬੇ ਨੂੰ ਦੋ ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚ ਵੰਡਣ ਤੋਂ ਬਾਅਦ ਲੋਕਾਂ ਕੋਲ ਜੋ ਥੋੜ੍ਹੇ ਅਧਿਕਾਰ ਬਚ ਗਏ ਹਨ, ਭਾਰਤੀ ਜਨਤਾ ਪਾਰਟੀ (ਭਾਜਪਾ) ਉਹ ਵੀ ਖੋਹ ਰਹੀ ਹੈ। ਮਹਿਬੂਬਾ ਨੇ ਜੰਮੂ ਖੇਤਰ ਦੇ ਸਰਹੱਦੀ ਇਲਾਕੇ ਪੁੰਛ ਦੇ ਹਵੇਲੀ ’ਚ ਪੱਤਰਕਾਰਾਂ ਨੂੰ ਕਿਹ ਾਕਿ ਹਰ ਥਾਂ ਲੋਕ ਪਰੇਸ਼ਾਨ ਹਨ, ਚਾਹੇ ਉਹ ਜੰਮੂ ਹੋਵੇ ਜਾਂ ਕਸ਼ਮੀਰ।

ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਬਾਰੇ ਉਨ੍ਹਾਂ ਦੇ ਰੁਖ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਕਿਹਾ ਕਿ ਚੋਣਾਂ ਮੇਰਾ ਉਦੇਸ਼ ਨਹੀਂ ਹੈ ਪਰ ਲੋਕਾਂ ਦੇ ਅਧਿਕਾਰਾਂ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਚੋਣ ਲੋਕਤਾਂਤਰਿਕ ਹਥਿਆਰ ਹੈ। ਉਹ ਜਦੋਂ ਜੰਮੂ-ਕਸ਼ਮੀਰ ’ਚ ਚੋਣਾ ਦਾ ਐਲਾਨ ਕਰਨਗੇ ਤਾਂ ਅਸੀਂ ਆਪਣੇ ਫੈਸਲੇ ਬਾਰੇ ਦੱਸਾਂਗੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!