|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਚੰਡੀਗੜ੍ਹ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦੇ ਮਤੇ ਵਿਰੁੱਧ ਭਾਜਪਾ ਨੇ ਕੀਤਾ ਵਾਕਆਊਟ

ਨਿਊਜ਼ ਡੈਸਕ : ਪੰਜਾਬ ਵਿਧਾਨਸਭਾ 'ਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਤਾ ਪੇਸ਼ ਕੀਤਾ ਹੈ। ਚੰਡੀਗੜ੍ਹ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦਾ ਮਤਾ ਪੇਸ਼ ਕੀਤਾ ਗਿਆ ਹੈ। ਭਾਜਪਾ ਨੇ ਮਤੇ ਦੇ ਵਿਰੋਧ 'ਚ ਵਾਕਆਊਟ ਕੀਤਾ ਹੈ। ਜਦਕਿ ਕਾਂਗਰਸ ਤੇ ਅਕਾਲੀ ਦਲ ਨੇ ਸਮਰਥਨ ਕੀਤਾ ਹੈ। ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਵੀ ਮੰਗ ਕੀਤੀ ਗਈ ਹ

NRI Post Desk · 1700 ਦਿਨ ਪਹਿਲਾਂ · ਅੱਪਡੇਟ 1700 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਚੰਡੀਗੜ੍ਹ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦੇ ਮਤੇ ਵਿਰੁੱਧ ਭਾਜਪਾ ਨੇ ਕੀਤਾ ਵਾਕਆਊਟ
📷 NRI Post Desk

ਨਿਊਜ਼ ਡੈਸਕ : ਪੰਜਾਬ ਵਿਧਾਨਸਭਾ 'ਚ ਚੰਡੀਗੜ੍ਹ ਪੰਜਾਬ ਨੂੰ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਮਤਾ ਪੇਸ਼ ਕੀਤਾ ਹੈ। ਚੰਡੀਗੜ੍ਹ ਮੁਕੰਮਲ ਤੌਰ 'ਤੇ ਪੰਜਾਬ ਨੂੰ ਦੇਣ ਦਾ ਮਤਾ ਪੇਸ਼ ਕੀਤਾ ਗਿਆ ਹੈ। ਭਾਜਪਾ ਨੇ ਮਤੇ ਦੇ ਵਿਰੋਧ 'ਚ ਵਾਕਆਊਟ ਕੀਤਾ ਹੈ। ਜਦਕਿ ਕਾਂਗਰਸ ਤੇ ਅਕਾਲੀ ਦਲ ਨੇ ਸਮਰਥਨ ਕੀਤਾ ਹੈ। ਕਾਂਗਰਸ ਵੱਲੋਂ ਆਲ ਪਾਰਟੀ ਮੀਟਿੰਗ ਬੁਲਾਉਣ ਦੀ ਵੀ ਮੰਗ ਕੀਤੀ ਗਈ ਹੈ। ਸੀਐੱਮ ਨੇ ਕਿਹਾ ਕਿ ਕੇਂਦਰੀ ਰੂਲਜ਼ ਅਤੀਤ 'ਚ ਸਹਿਮਤੀ ਦੀ ਉਲੰਘਣਾ ਹੋਈ ਹੈ।

ਸੰਬੰਧਿਤ ਖ਼ਬਰਾਂ

ਸਰਵਿਸ ਰੂਲਸ 'ਤੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਬਿਨਾਂ ਕਿਸੇ ਕਾਰਨ ਦੇ ਮੁੱਦਾ ਬਣਾਇਆ ਜਾ ਰਿਹਾ ਹੈ। ਸਰਕਾਰ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। UT ਮੁਲਾਜ਼ਮਾਂ ਦੀ ਲੰਮੇ ਸਮੇਂ ਦੀ ਮੰਗ ਪੂਰੀ ਕੀਤੀ ਹੈ। ਫੈਸਲੇ ਨਾਲ ਚੰਡੀਗੜ੍ਹ 'ਤੇ ਦਾਅਵੇ 'ਤੇ ਕੋਈ ਅਸਰ ਨਹੀਂ ਪੈਣਾ। ਚੰਡੀਗੜ੍ਹ 'ਤੇ ਪੰਜਾਬ ਦਾ ਹੀ ਅਧਿਕਾਰ ਹੈ। ਮਾਨ ਸਰਕਾਰ ਵੀ 7ਵਾਂ ਪੇਅ ਕਮਿਸ਼ਨ ਲਾਗੂ ਕਰੇ। ਉਨ੍ਹਾਂ ਨੇ ਕਿਹਾ ਕਿ ਆਪ ਸਿਆਸਤ ਕਰਨ ਦੀ ਥਾਂ ਗਾਰੰਟੀਆਂ ਪੂਰੀਆਂ ਕਰੇ।

ਕੇਂਦਰ ਖਿਲਾਫ਼ ਪੇਸ਼ ਮਤੇ ਦਾ ਅਕਾਲੀ ਦਲ ਵੱਲੋਂ ਵੀ ਸਮਰਥਨ ਕੀਤਾ ਗਿਆ। ਮਨਪ੍ਰੀਤ ਸਿੰਘ ਇਆਲੀ ਦਾ ਕੇਂਦਰ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਚੰਡੀਗੜ੍ਹ ਨੂੰ ਕੇਂਦਰ ਅਧੀਨ ਲਿਆਉਣ ਦੀ ਸਾਜ਼ਿਸ਼ ਹੈ। ਕੇਂਦਰ ਦਾ ਫੈਸਲਾ ਪੰਜਾਬੀ ਭਾਸ਼ਾ 'ਤੇ ਵੀ ਵੱਡਾ ਹਮਲਾ ਹੈ। ਪੰਜਾਬ ਦੇ ਹੱਕਾਂ ਲਈ ਇਕਜੁੱਟ ਹੋਣ ਦੀ ਜ਼ਰੂਰਤ ਹੈ।'ਕੇਂਦਰ ਦੇ ਫੈਸਲੇ ਖਿਲਾਫ਼ SAD ਪੰਜਾਬ ਸਰਕਾਰ ਨਾਲ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!