|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਬਲੈਕ ਫੰਗਸ : ਮਹਾਰਾਸ਼ਟਰਾ 'ਚ 1500 ਨਵੇਂ ਕੇਸ ਅਤੇ 100 ਮੌਤਾਂ

ਮੁੰਬਈ (ਦੇਵ ਇੰਦਰਜੀਤ) : ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਹੁਣ ਤੱਕ 500 ਬਲੈਕ ਫੰਗਸ ਦੇ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਅਜਿਹੇ ਮਰੀਜ਼ਾਂ ਲਈ ਐਂਪੋਟੇਰੇਫਿਨ ਇੰਜੈਕਸ਼ਨ ਦੀ ਜ਼ਰੂਰਤ ਹੈ। ਇਸ ਲਈ ਰਾਜ ਸਰਕਾਰ ਨੇ 1.90 ਲੱਖ ਇੰਜੈਕਸ਼ਨ ਦਾ ਆਰਡਰ ਦਿੱਤਾ ਹੈ ਪਰ ਸਾਨੂੰ ਹੁਣ ਤੱਕ ਸਪਲਾਈ ਮਿਲੀ ਨਹੀਂ ਹੈ

NRI Post Desk · 2016 ਦਿਨ ਪਹਿਲਾਂ · ਅੱਪਡੇਟ 2016 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਬਲੈਕ ਫੰਗਸ : ਮਹਾਰਾਸ਼ਟਰਾ 'ਚ 1500 ਨਵੇਂ ਕੇਸ ਅਤੇ 100 ਮੌਤਾਂ
📷 NRI Post Desk

ਮੁੰਬਈ (ਦੇਵ ਇੰਦਰਜੀਤ) : ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪੇ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ, ਹੁਣ ਤੱਕ 500 ਬਲੈਕ ਫੰਗਸ ਦੇ ਮਰੀਜ਼ ਇਲਾਜ ਤੋਂ ਬਾਅਦ ਠੀਕ ਹੋ ਗਏ ਹਨ। ਅਜਿਹੇ ਮਰੀਜ਼ਾਂ ਲਈ ਐਂਪੋਟੇਰੇਫਿਨ ਇੰਜੈਕਸ਼ਨ ਦੀ ਜ਼ਰੂਰਤ ਹੈ। ਇਸ ਲਈ ਰਾਜ ਸਰਕਾਰ ਨੇ 1.90 ਲੱਖ ਇੰਜੈਕਸ਼ਨ ਦਾ ਆਰਡਰ ਦਿੱਤਾ ਹੈ ਪਰ ਸਾਨੂੰ ਹੁਣ ਤੱਕ ਸਪਲਾਈ ਮਿਲੀ ਨਹੀਂ ਹੈ।

ਸੰਬੰਧਿਤ ਖ਼ਬਰਾਂ

ਮੰਤਰੀ ਰਾਜੇਸ਼ ਟੋਪੇ ਨੇ ਦੱਸਿਆ ਕਿ ਮਹਾਰਾਸ਼ਟਰ ਵਿੱਚ ਬਲੈਕ ਫੰਗਸ ਦੇ ਮਰੀਜ਼ਾਂ ਦਾ ਮਹਾਤਮਾ ਜੋਤੀਬਾ ਫੁਲੇ ਜਨ ਅਰੋਗਯ ਯੋਜਨਾ ਦੇ ਤਹਿਤ ਮੁਫਤ ਇਲਾਜ ਕੀਤਾ ਜਾਵੇਗਾ। ਰਾਜ ਦੇ ਕਰੀਬ 1000 ਹਸਪਤਾਲਾਂ ਵਿੱਚ ਇਹ ਸਹੂਲਤ ਉਪਲੱਬਧ ਹੈ। ਇਸ ਯੋਜਨਾ ਦੇ ਤਹਿਤ 1.5 ਲੱਖ ਤੱਕ ਦਾ ਇਲਾਜ ਖਰਚ ਸਰਕਾਰ ਦੁਆਰਾ ਚੁੱਕਿਆ ਜਾਵੇਗਾ। ਨਾਲ ਹੀ ਇਸ ਬੀਮਾਰੀ ਲਈ ਸਾਰੀਆਂ ਦਵਾਈਆਂ, ਇੰਜੈਕਸ਼ਨ ਮੁਫਤ ਦਿੱਤੇ ਜਾਣਗੇ।

ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚਾਲੇ ਮਹਾਰਾਸ਼ਟਰ ਵਿੱਚ ਬਲੈਕ ਫੰਗਸ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਅੰਕੜਿਆਂ ਮੁਤਾਬਕ ਹੁਣ ਤੱਕ 1500 ਲੋਕਾਂ ਵਿੱਚ ਬਲੈਕ ਫੰਗਸ ਦੀ ਪੁਸ਼ਟੀ ਹੋ ਚੁੱਕੀ ਹੈ। ਉਥੇ ਹੀ ਇਸ ਬੀਮਾਰੀ ਦੀ ਵਜ੍ਹਾ ਨਾਲ 90 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!