|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਮਹਾਂਮਾਰੀ ਦਾ ਰੂਪ ਲਿਆ ਬਲੈਕ ਫੰਗਸ ਨੇ ਸਰਕਾਰ ਵਲੋਂ ਨੋਟੀਫਿਕੇਸ਼ਨ ਜ਼ਾਰੀ

ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਦੀ ਪ੍ਰਧਾਨਗੀ ਵਿਚ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿਚ ਸਟੀਰਾਇਡ ਦਾ ਵਾਧੂ ਪ੍ਰਯੋਗ ਬੀਮਾਰੀ ਦਾ ਮੁੱਖ ਕਾਰਣ ਹੈ। ਡਾਕਟਰਾਂ ਨੂੰ ਇਸ ਲਈ ਬਦਲਵੀਂ ਦਵਾਈ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਅਤੇ ਮਾਹਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਸ ਦਾ ਇਲਾਜ ਲੱਭਿਆ ਜਾਵੇ। ਮੁੱਖ

NRI Post Desk · 2015 ਦਿਨ ਪਹਿਲਾਂ · ਅੱਪਡੇਟ 2015 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ 'ਚ ਮਹਾਂਮਾਰੀ ਦਾ ਰੂਪ ਲਿਆ ਬਲੈਕ ਫੰਗਸ ਨੇ ਸਰਕਾਰ ਵਲੋਂ ਨੋਟੀਫਿਕੇਸ਼ਨ ਜ਼ਾਰੀ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਮੁੱਖ ਮੰਤਰੀ ਦੀ ਪ੍ਰਧਾਨਗੀ ਵਿਚ ਹੋਈ ਕੋਵਿਡ ਸਮੀਖਿਆ ਮੀਟਿੰਗ ਦੌਰਾਨ ਡਾ. ਤਲਵਾੜ ਨੇ ਦੱਸਿਆ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਵਿਚ ਸਟੀਰਾਇਡ ਦਾ ਵਾਧੂ ਪ੍ਰਯੋਗ ਬੀਮਾਰੀ ਦਾ ਮੁੱਖ ਕਾਰਣ ਹੈ। ਡਾਕਟਰਾਂ ਨੂੰ ਇਸ ਲਈ ਬਦਲਵੀਂ ਦਵਾਈ ਦੀ ਵਰਤੋਂ ਕਰਨ ਲਈ ਕਿਹਾ ਗਿਆ ਹੈ ਅਤੇ ਮਾਹਰ ਗਰੁੱਪ ਵੀ ਕੋਸ਼ਿਸ਼ ਕਰ ਰਿਹਾ ਹੈ ਕਿ ਇਸ ਦਾ ਇਲਾਜ ਲੱਭਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਬੀਤੇ ਦਿਨ ਹੀ ਇਸ ਰੋਗ ਨੂੰ ਮਹਾਮਾਰੀ ਐਕਟ ਦੇ ਅਨੁਸਾਰ ਨੋਟੀਫਾਈ ਕੀਤਾ ਹੈ, ਹਾਲਾਂਕਿ ਅਜਿਹੇ ਕੋਈ ਦਿਸ਼ਾ-ਨਿਰਦੇਸ਼ ਕੇਂਦਰ ਵਲੋਂ ਜਾਰੀ ਨਹੀਂ ਕੀਤੇ ਗਏ।

ਸੰਬੰਧਿਤ ਖ਼ਬਰਾਂ

ਪੰਜਾਬ ਸਰਕਾਰ ਨੇ ਬਲੈਕ ਫੰਗਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ। ਬਕਾਇਦਾ ਇਸ ਨੂੰ ਮਹਾਮਾਰੀ ਐਕਟ ਦੇ ਤਹਿਤ ਨੋਟੀਫਾਈ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਮੁੱਢਲੇ ਸਿਹਤ ਕੇਂਦਰਾਂ ਵਿਚ ਇਸ ਰੋਗ ਦੇ ਇਲਾਜ ਲਈ ਜ਼ਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਈ ਜਾਵੇ।

ਸਿਹਤ ਵਿਭਾਗ ਨੂੰ ਇਹ ਵੀ ਕਿਹਾ ਕਿ ਬਲੈਕ ਫੰਗਸ ਜੋ ਕਿ ਕਈ ਸੂਬਿਆਂ ਵਿਚ ਫੈਲ ਗਈ ਹੈ, ਦਾ ਛੇਤੀ ਪਤਾ ਲਗਾਉਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁੱਢਲੇ ਸਿਹਤ ਕੇਂਦਰਾਂ ਵਿਚ ਡਾਕਟਰ ਤਾਇਨਾਤ ਕੀਤੇ ਜਾਣ। ਬੀਮਾਰੀ ਦੇ ਜਾਨਲੇਵਾ ਖ਼ਤਰੇ ਨੂੰ ਟਾਲਣ ਲਈ ਇਸ ਦਾ ਛੇਤੀ ਪਤਾ ਲਗਾਉਣ ’ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਡਾ. ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਕੋਵਿਡ ਮਾਹਰ ਟੀਮ ਨੂੰ ਕਿਹਾ ਕਿ ਲੈਵਲ-3 ਦੇ ਸਿਹਤ ਕੇਂਦਰਾਂ ਵਿਚ ਡਾਕਟਰ ਇਹ ਯਕੀਨੀ ਬਣਾਉਣ ਕਿ ਕੋਵਿਡ ਮਰੀਜ਼ਾਂ ਦੇ ਇਲਾਜ ਦੌਰਾਨ ਬੇਲੋੜੇ ਸਟੀਰਾਇਡ ਦਾ ਪ੍ਰਯੋਗ ਨਾ ਹੋਵੇ ਕਿਉਂਕਿ ਬਲੈਕ ਫੰਗਸ ਬੀਮਾਰੀ ਦੇ ਮੁੱਖ ਕਾਰਣ ਦੇ ਤੌਰ ’ਤੇ ਪਛਾਣ ਕੀਤੀ ਗਈ ਹੈ, ਖ਼ਾਸ ਕਰਕੇ ਸ਼ੂਗਰ ਦੇ ਮਰੀਜ਼ਾਂ ਵਿਚ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!