|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੇਤਰਹੀਣ ਬੱਚਿਆਂ ਦੇ ਸਕੂਲ 'ਚ ਸੀ.ਜੇ.ਐਮ. ਨੇ ਕੀਤਾ ਵਿਸ਼ੇਸ਼ ਦੌਰਾ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੇ ਹੁਕਮਾਂ ਤਹਿਤ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਨੇਤਰਹੀਣ ਬੱਚਿਆਂ ਦੇ ਸਕੂਲ ਪਿੰਡ ਬਾਹੋਵਾਲ ਮਾਹਿਲਪੁਰ

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਹੁਸ਼ਿਆਰਪੁਰ (ਇੰਦਰਜੀਤ ਸਿੰਘ ਚਾਹਲ) : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੇ ਹੁਕਮਾਂ ਤਹਿਤ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਸੁਚੇਤਾ ਅਸ਼ੀਸ਼ ਦੇਵ ਨੇ ਨੇਤਰਹੀਣ ਬੱਚਿਆਂ ਦੇ ਸਕੂਲ ਪਿੰਡ ਬਾਹੋਵਾਲ ਮਾਹਿਲਪੁਰ ਵਿਖੇ ਵਿਸ਼ੇਸ਼ ਤੌਰ 'ਤੇ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਨੇਤਰਹੀਣ ਬੱਚਿਆਂ ਦੇ ਆਧਾਰ ਕਾਰਡ, ਪੈਨਸ਼ਨ ਅਤੇ ਮੈਡੀਕਲ ਸਰਟੀਫਿਕੇਟ ਸਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਬੱÎਚਿਆਂ ਵਿੱਚੋਂ ਜਿਨ੍ਹਾਂ ਦੇ ਸਰਟੀਫਿਕੇਟ/ਦਸਤਾਵੇਜ਼ ਨਹੀਂ ਬਣੇ ਸਨ, ਉਨ੍ਹਾਂ ਦੇ ਆਧਾਰ ਕਾਰਡ, ਪੈਨਸ਼ਨ ਅਤੇ ਮੈਡੀਕਲ ਸਰਟੀਫਿਕੇਟ ਬਣਾਉਣ ਲਈ ਪੈਰਾ ਲੀਗਲ ਵਲੰਟੀਰ ਸ੍ਰੀ ਨਰਿੰਦਰ ਕੁਮਾਰ ਦੀ ਡਿਊਟੀ ਲਗਾਈ।

ਸੰਬੰਧਿਤ ਖ਼ਬਰਾਂ

ਇਸ ਮੌਕੇ 3 ਨੇਤਰਹੀਣ ਬੱਚਿਆਂ ਜਿਨ੍ਹਾਂ ਦਾ ਬਾਹਰਵੀਂ ਕਲਾਸ ਦਾ ਪੰਜਾਬੀ ਦਾ ਪੇਪਰ ਸੀ, ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੇ ਪੇਪਰ ਲਈ ਸ਼ੁੱਭਕਾਮਨਾਵਾਂ ਦੇ ਕੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ। ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਨੇ ਨੇਤਰਹੀਣ ਸਕੂਲ ਚਲਾਉਣ ਵਾਲੇ ਸ੍ਰੀ ਅਤਰ ਸਿੰਘ ਨੂੰ ਦੱਸਿਆ ਕਿ ਉਨ੍ਹਾਂ ਦੀ ਲੋੜ ਮੁਤਾਬਕ ਚੀਫ਼ ਮੈਡੀਕਲ ਅਫ਼ਸਰ ਹੁਸ਼ਿਆਰਪੁਰ ਨੂੰ ਨੇਤਰਹੀਣ ਸਕੂਲ ਵਿੱਚ ਹਰ ਦੋ ਮਹੀਨੇ ਬਾਅਦ ਮੈਡੀਕਲ ਚੈਕਅਪ ਕੈਂਪ ਲਗਾਉਣ ਦੀਆਂ ਹਦਾਇਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜ਼ਿਲ੍ਹਾ ਵਿੱਚ ਪੈਟੀ ਅਫੈਂਸਸ ਕੇਸਾਂ ਦੇ ਨਿਪਟਾਰੇ ਕਰਨ ਸਬੰਧੀ ਜੇਲ੍ਹ ਵਿੱਚ ਕੈਂਪ ਕੋਰਟ ਵੀ ਲਗਾਈ ਗਈ, ਜਿਸ ਦੌਰਾਨ ਮੌਕੇ 'ਤੇ ਹੀ 2 ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਮੌਕੇ ਡਿਪਟੀ ਸੁਪਰਡੈਂਟ ਕੇਂਦਰੀ ਜੇਲ੍ਹ ਸ੍ਰੀ ਨੇਤਰ ਕੁਮਾਰ, ਪੀ.ਐਲ.ਵੀ. ਸ੍ਰੀ ਪਵਨ ਕੁਮਾਰ ਸ਼ਰਮਾ ਆਦਿ ਮੌਜੂਦ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!