|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜਗਮੀਤ ਨੇ ਬਲਾਕ ਕਿਊਬਿਕ ਪਾਰਟੀ 'ਤੇ ਸਾਧਿਆ ਨਿਸ਼ਾਨਾ, ਕਹਿ ਇਹ ਗੱਲ

ਟਰੋਂਟੋ ਡੈਸਕ (Vikram Sehajpal) : ਬਲਾਕ ਕਿਊਬਿਕ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਜਗਮੀਤ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ 'ਤਖ਼ਤ ਭਾਸ਼ਣ' ਦਾ ਸਮਰਥਨ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਟਰੂਡੋ ਸਰਕਾਰ ਨੂੰ ਕਿਸੇ ਵੀ ਮੁੱਦੇ 'ਤੇ ਨਹੀਂ ਘੇਰਨਗੇ। ਬਲਾਕ ਕਿਊਬਿਕ ਪਾਰਟੀ ਦੇ ਆਗੂ ਨੇ ਕੈਨੇਡੀਅਨ ਲੋਕਾਂ ਨੂੰ ਇਹ ਸੰਕੇਤ ਦਿੱਤਾ ਹੈ ਕਿ ਉਹ ਕਿਸੇ ਵੀ ਮੁੱਦੇ 'ਤੇ ਸਰਕਾਰ ਦਾ ਵਿਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਟਰੋਂਟੋ ਡੈਸਕ (Vikram Sehajpal) : ਬਲਾਕ ਕਿਊਬਿਕ ਪਾਰਟੀ 'ਤੇ ਨਿਸ਼ਾਨਾ ਸਾਧਦੇ ਹੋਏ ਜਗਮੀਤ ਸਿੰਘ ਨੇ ਕਿਹਾ ਹੈ ਕਿ ਉਨਾਂ ਨੇ 'ਤਖ਼ਤ ਭਾਸ਼ਣ' ਦਾ ਸਮਰਥਨ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਟਰੂਡੋ ਸਰਕਾਰ ਨੂੰ ਕਿਸੇ ਵੀ ਮੁੱਦੇ 'ਤੇ ਨਹੀਂ ਘੇਰਨਗੇ। ਬਲਾਕ ਕਿਊਬਿਕ ਪਾਰਟੀ ਦੇ ਆਗੂ ਨੇ ਕੈਨੇਡੀਅਨ ਲੋਕਾਂ ਨੂੰ ਇਹ ਸੰਕੇਤ ਦਿੱਤਾ ਹੈ ਕਿ ਉਹ ਕਿਸੇ ਵੀ ਮੁੱਦੇ 'ਤੇ ਸਰਕਾਰ ਦਾ ਵਿਰੋਧ ਨਹੀਂ ਕਰਨਗੇ। 'ਸੀਟੀਵੀ ਨਿਊਜ਼' ਨਾਲ ਇੱਕ ਇੰਟਰਵਿਊ ਦੌਰਾਨ ਐਨਡੀਪੀ ਆਗੂ ਨੇ ਕਿਹਾ ਕਿ ਬਲਾਕ ਕਿਊਬਿਕ ਪਾਰਟੀ ਦੇ ਨੇਤਾ ਫਰਾਂਸਵਾ ਬਲੈਂਚੈਟ ਨੇ 'ਤਖ਼ਤ ਭਾਸ਼ਣ' ਦਾ ਸਮਰਥਨ ਕਰਕੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਲਿਬਰਲ ਸਰਕਾਰ 'ਤੇ ਕਦੇ ਵੀ ਦਬਾਅ ਨਹੀਂ ਪਾਉਣਗੇ ਅਤੇ ਸਰਕਾਰ ਵੱਲੋਂ ਲਿਆਂਦੇ ਗਏ ਹਰ ਇੱਕ ਪ੍ਰਸਤਾਵ ਨੂੰ ਸਵੀਕਾਰ ਕਰਨਗੇ।

ਸੰਬੰਧਿਤ ਖ਼ਬਰਾਂ

ਦੱਸ ਦੇਈਏ ਕਿ ਕੰਜ਼ਰਵੇਟਿਵ ਪਾਰਟੀ ਲੀਡਰ ਐਂਡਰਿਊ ਸ਼ੀਅਰ ਦੀ ਤਰਾਂ ਐਨਡੀਪੀ ਆਗੂ ਜਗਮੀਤ ਸਿੰਘ ਵੀ ਜਸਟਿਨ ਟਰੂਡੋ ਦੇ 'ਤਖ਼ਤ ਭਾਸ਼ਣ' ਦੇ ਵਿਰੋਧ ਵਿੱਚ ਉਤਰ ਆਏ ਹਨ। ਉਨਾਂ ਦੋਵਾਂ ਨੇਤਾਵਾਂ ਨੇ ਦਾਅਵਾ ਕੀਤਾ ਹੈ ਕਿ ਪ੍ਰਧਾਨ ਮੰਤਰੀ ਦੇ 'ਤਖ਼ਤ ਭਾਸ਼ਣ' ਵਿੱਚ ਕਈ ਸੰਭਾਵੀ ਮੌਕਿਆਂ ਨੂੰ ਸ਼ਾਮਲ ਨਹੀਂ ਕੀਤਾ ਗਿਆ ਹੈ। ਜਦਕਿ ਬਲਾਕ ਕਿਊਬਿਕ ਪਾਰਟੀ ਦੇ ਨੇਤਾ ਫਰਾਂਸਵਾ ਬਲੈਂਚੈਟ ਨੇ 'ਤਖ਼ਤ ਭਾਸ਼ਣ' ਦਾ ਸਮਰਥਨ ਕਰਦੇ ਹੋਏ ਕਿਹਾ ਕਿ ਇਸ ਵਿੱਚ ਚੰਗੇ ਭਵਿੱਖ ਦੀ ਸੰਭਾਵਨਾ ਦਿਖਾਈ ਗਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!